Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

Majha

ਅੰਮ੍ਰਿਤਸਰ ਪੱਛਮੀ ਹਲਕੇ ਵਿੱਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: ਡਾ. ਸੰਧੂ

August 04, 2026 07:49 PM
ਗੁਰਪ੍ਰੀਤ ਸਿੰਘ ਡੱਬ

 

ਅੰਮ੍ਰਿਤਸਰ  : ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਗਏ ਸਵਾਲ ਦੇ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਭਰੋਸਾ ਦਿੱਤਾ ਹੈ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀਆਂ ਪੁਰਾਣੀਆਂ ਅਤੇ ਖ਼ਰਾਬ ਹੋ ਚੁੱਕੀਆਂ ਪਾਈਪਾਂ ਨੂੰ ਤਰਜੀਹ ਦੇ ਆਧਾਰ ’ਤੇ ਬਦਲਿਆ ਜਾਵੇਗਾ। ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਵਿਧਾਨ ਸਭਾ ਵਿੱਚ ਸਵਾਲ ਨੰਬਰ 1887 ਰਾਹੀਂ ਅੰਮ੍ਰਿਤਸਰ ਪੱਛਮੀ ਹਲਕੇ ਦੇ ਇਲਾਕਿਆਂ ਸ੍ਰੀ ਛੇਹਰਟਾ ਸਾਹਿਬ, ਘਨੂਪੁਰ ਕਾਲੇ, ਕੋਟ ਖਾਲਸਾ ਅਤੇ ਪੁਤਲੀਘਰ ਵਿੱਚ ਪੀਣ ਵਾਲੇ ਪਾਣੀ ਦੀਆਂ ਕਰੀਬ 50 ਸਾਲ ਪੁਰਾਣੀਆਂ ਪਾਈਪਾਂ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਸਰਕਾਰ ਦਾ ਧਿਆਨ ਦਿਵਾਇਆ ਕਿ ਇਨ੍ਹਾਂ ਪੁਰਾਣੀਆਂ ਪਾਈਪਾਂ ਕਾਰਨ ਲੋਕਾਂ ਨੂੰ ਲੰਮੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਨ੍ਹਾਂ ਨੂੰ ਬਦਲਣ ਲਈ ਵਿਸ਼ੇਸ਼ ਯੋਜਨਾ ਜਾਂ ਪੈਕੇਜ ਦੀ ਲੋੜ ਹੈ। ਸਵਾਲ ਦਾ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ 2.98 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਦੇ ਸੈਕਸ਼ਨ ਵਿਛਾਏ ਜਾ ਚੁੱਕੇ ਹਨ, ਜਦਕਿ 1.42 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣੀਆਂ ਪਾਈਪ ਲਾਈਨਾਂ ਦੀ ਮੁਰੰਮਤ ਕਰਵਾਈ ਗਈ ਹੈ। ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਨਾਲ ਸਬੰਧਤ ਹਰ ਜ਼ਰੂਰੀ ਮੁੱਦੇ ਨੂੰ ਵਿਧਾਨ ਸਭਾ ਅਤੇ ਸਰਕਾਰ ਦੇ ਪੱਧਰ ’ਤੇ ਲਗਾਤਾਰ ਉਠਾਉਂਦੇ ਰਹਿਣਗੇ, ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ