Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਕਾਮਨਵੈਲਥ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਲਵਪ੍ਰੀਤ ਸਿੰਘ ਨੇ ਦੇਸ਼ ਦਾ ਨਾਮ ਕੀਤਾ ਰੌਸ਼ਨ

August 04, 2026 07:52 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ :  ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਹੋਈਆਂ ਕਾਮਨਵੈਲਥ ਖੇਡਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੱਲ ਸਚੰਦਰ ਦੇ ਹੋਣਹਾਰ ਨੌਜਵਾਨ ਲਵਪ੍ਰੀਤ ਸਿੰਘ ਨੇ ਵੇਟ ਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਆਪਣੇ ਪਿੰਡ, ਜ਼ਿਲ੍ਹਾ ਅੰਮ੍ਰਿਤਸਰ, ਪੰਜਾਬ ਅਤੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਨੈਚ ਵਿੱਚ 176 ਕਿਲੋਗ੍ਰਾਮ, ਕਲੀਨ ਐਂਡ ਜਰਕ ਵਿੱਚ 212 ਕਿਲੋਗ੍ਰਾਮ ਅਤੇ ਕੁੱਲ 388 ਕਿਲੋਗ੍ਰਾਮ ਭਾਰ ਚੁੱਕ ਕੇ ਕਾਮਨਵੈਲਥ ਖੇਡਾਂ ਵਿੱਚ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਲਵਪ੍ਰੀਤ ਸਿੰਘ ਪਿੰਡ ਬੱਲ ਸਚੰਦਰ, ਅੰਮ੍ਰਿਤਸਰ ਦਾ ਵਸਨੀਕ ਹੈ ਅਤੇ ਇੱਕ ਸਧਾਰਨ ਪਰਿਵਾਰ ਨਾਲ ਸਬੰਧਤ ਹੈ। ਉਸ ਦੇ ਪਿਤਾ ਸ. ਕ੍ਰਿਪਾਲ ਸਿੰਘ ਅਤੇ ਮਾਤਾ ਸ੍ਰੀਮਤੀ ਸੁਖਵਿੰਦਰ ਕੌਰ ਨੇ ਉਸ ਦੀ ਖੇਡ ਯਾਤਰਾ ਵਿੱਚ ਪੂਰਾ ਸਹਿਯੋਗ ਦਿੱਤਾ। ਲਵਪ੍ਰੀਤ ਸਿੰਘ ਨੇ ਆਪਣੀ ਸਖ਼ਤ ਮਿਹਨਤ, ਦ੍ਰਿੜ ਇਰਾਦੇ ਅਤੇ ਸੰਘਰਸ਼ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਲਵਪ੍ਰੀਤ ਸਿੰਘ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਅੰਮ੍ਰਿਤਸਰ ਦਾ ਮਾਣ ਹੈ, ਜਿਸ ਨੇ ਕਾਮਨਵੈਲਥ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਲਵਪ੍ਰੀਤ ਸਿੰਘ ਦੀ ਮਿਹਨਤ, ਸੰਘਰਸ਼ ਅਤੇ ਸਫਲਤਾ ਹੋਰ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਦਾ ਸਰੋਤ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੇ ਇਸ ਹੋਣਹਾਰ ਖਿਡਾਰੀ ’ਤੇ ਮਾਣ ਹੈ ਅਤੇ ਉਸ ਦੀ ਇਸ ਉਪਲਬਧੀ ਲਈ ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਅਜਿਹੀਆਂ ਉਪਲਬਧੀਆਂ ਸੂਬੇ ਦੇ ਹੋਰ ਖਿਡਾਰੀਆਂ ਨੂੰ ਵੀ ਅੰਤਰਰਾਸ਼ਟਰੀ ਪੱਧਰ ’ਤੇ ਨਾਮ ਕਮਾਉਣ ਲਈ ਪ੍ਰੇਰਿਤ ਕਰਦੀਆਂ ਹਨ।
 

Have something to say? Post your comment

 

More in Majha

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ