Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਜਨਾਨਾ ਹਸਪਤਾਲ, ਢਾਬਾ ਖਟੀਕਾ ਵਿੱਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਏ: ਵਿਧਾਇਕ ਗੁਪਤਾ

August 04, 2026 08:11 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ :  ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਜਨਾਨਾ ਮਹਿਲਾ ਹਸਪਤਾਲ, ਢਾਬਾ ਖਟੀਕਾ ਵਿੱਚ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦਾ ਮੁੱਦਾ ਉਠਾਇਆ। ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਢਾਬਾ ਖਟੀਕਾ ਵਿੱਚ ਸਥਿਤ ਲਗਭਗ 110 ਸਾਲ ਪੁਰਾਣਾ ਜਨਾਨਾ ਹਸਪਤਾਲ ਉਨ੍ਹਾਂ ਦੇ ਹਲਕੇ ਵਿੱਚ ਸਥਿਤ ਹੈ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸੱਤਾ ਵਿੱਚ ਆਈ ਸੀ, ਤਾਂ ਹਸਪਤਾਲ ਦੀ ਹਾਲਤ ਬਹੁਤ ਮਾੜੀ ਸੀ। ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਮਹਿਲਾ ਹਸਪਤਾਲ ਵਿੱਚ 24 ਘੰਟੇ ਸੇਵਾਵਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਇਸ ਹਸਪਤਾਲ ਵਿੱਚ ਗਾਇਨੀਕੋਲੋਜਿਸਟ (ਔਰਤਾਂ ਦੀਆਂ ਬਿਮਾਰੀਆਂ)ਅਤੇ ਪੀਡੀਆਟ੍ਰਿਕਸ (ਬਾਲ ਰੋਗ) ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ। ਤਾਂ ਜੋ ਇਲਾਕੇ ਦੀਆਂ ਮਾਵਾਂ, ਭੈਣਾਂ ਅਤੇ ਬੱਚਿਆਂ ਨੂੰ ਹਰ ਸਮੇਂ ਬਿਹਤਰ ਸਿਹਤ ਸੇਵਾਵਾਂ ਮਿਲ ਸਕਣ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਜਨਾਨਾ ਹਸਪਤਾਲ ਢਾਬਾ ਖਟੀਕਾ ਵਿੱਚ ਇੱਕ ਗਾਇਨੀਕੋਲੋਜਿਸਟ,ਪੀਡੀਆਟ੍ਰਿਕਸ ਮਾਹਿਰ ਡਾਕਟਰ ਅਤੇ ਹੋਰ ਸਟਾਫ਼ ਵੀ ਨਿਯੁਕਤ ਕੀਤਾ ਜਾਵੇਗਾ।

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ