Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

100 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਕੇਦਰੀ ਮਾਡਰਨ ਜ਼ੇਲ੍ਹ ਦੀ ਅਚਨਚੇਤ ਚੈਕਿੰਗ

August 04, 2026 08:25 PM
Rozana Sehaj times
ਕੋਟਕਪੂਰਾ : ਗੁਰਬੰਸ ਸਿੰਘ ਬੈਂਸ ਐਸ.ਐਸ.ਪੀ. ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਪ੍ਰਸ਼ਾਸ਼ਨ ਵੱਲੋਂ ਸ਼ਨੀਵਾਰ ਨੂੰ ਜੇਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ, ਫਰੀਦਕੋਟ ਵਿੱਚ ਅਚਾਨਕ ਅਤੇ ਵਿਸਤ੍ਰਿਤ ਚੈਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਮੁਹਿੰਮ ਲਗਭਗ 100 ਪੁਲਿਸ ਮੁਲਾਜ਼ਮਾਂ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਕੀਤੀ ਗਈ। ਇਹ ਆਪ੍ਰੇਸ਼ਨ ਅਵਤਾਰ ਸਿੰਘ ਡੀ.ਐਸ.ਪੀ. (ਡੀ) ਫਰੀਦਕੋਟ ਅਤੇ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਅਤੇ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਦੀ ਨਿਗਰਾਨੀ ਹੇਠ ਚਲਾਇਆ ਗਿਆ, ਜਿਸ ਦੌਰਾਨ ਉਹਨਾ ਨਾਲ ਸਬੰਧਤ ਮੁੱਖ ਅਫ਼ਸਰ ਥਾਣਾ ਸਦਰ ਫਰੀਦਕੋਟ ਸਮੇਤ ਜੇਲ੍ਹ ਪ੍ਰਸ਼ਾਸ਼ਨ ਦੇ ਅਧਿਕਾਰੀ ਵੀ ਮੌਜੂਦ ਸਨ। ਜਿਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜੇਲ੍ਹ ਦੇ ਹਰ ਹਿੱਸੇ ਦੀ ਬਾਰੀਕੀ ਨਾਲ ਜਾਚ ਕੀਤੀ ਗਈ, ਜਿਸ ਵਿੱਚ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਗਹਿਰੀ ਜਾਂਚ ਕੀਤੀ ਗਈ। ਇਸ ਸਬੰਧੀ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜੇਲ ਦੇ ਹਰ ਹਿੱਸੇ ਦੀ ਵਧੀਆ ਤਰੀਕੇ ਨਾਲ ਜਾਂਚ ਕੀਤੀ, ਜਿਸ ਵਿੱਚ ਬੈਰਕਾਂ, ਕੰਟੀਨ, ਬਾਥਰੂਮ, ਚਾਰਦੀਵਾਰੀ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕੀਤੀ ਗਈ, ਜਿਸ ਦੌਰਾਨ ਮਹਿਲਾ ਕੈਦੀਆਂ ਦੀ ਪ੍ਰਾਈਵੇਸੀ ਨੂੰ ਪੂਰਾ ਸਨਮਾਨ ਦਿੱਤਾ ਗਿਆ। ਉਹਨਾਂ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਇਹ ਚੈਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ ਦੇ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਲਈ ਕੀਤੀ ਗਈ। ਇਹ ਮੁਹਿੰਮ ਗੁਪਤ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਦੀ ਜਾਣਕਾਰੀ ਲੈ ਕੇ ਬਚ ਨਾ ਸਕਣ। ਉਹਨਾ ਅੱਗੇ ਕਿਹਾ ਕਿ ਅਜਿਹੀਆਂ ਅਚਾਨਕ ਚੈਕਿੰਗਾ ਨਾਲ ਜੇਲ ਅੰਦਰ ਬੰਦ ਬੁਰੇ ਰੁਝਾਨ ਵਾਲੇ ਕੈਦੀਆਂ ਵਿੱਚ ਡਰ ਪੈਦਾ ਕਰਦੀਆਂ ਹਨ ਅਤੇ ਅਜਿਹੀਆਂ ਜਾਂਚਾਂ ਆਉਣ ਵਾਲੇ ਸਮੇਂ ਵਿੱਚ ਨਿਯਮਤ ਤੌਰ ’ਤੇ ਜਾਰੀ ਰਹਿਣਗੀਆਂ। ਇਸ ਦੇ ਨਾਲ ਹੀ ਉਹਨਾ ਦੱਸਿਆ ਕਿ ਥਾਣਾ ਇੰਚਾਰਜ ਅਤੇ ਹੋਰ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਜੇਲ ਦੇ ਆਲੇ ਦੁਆਲੇ ਰਹਿਣ ਵਾਲੇ ਨਿਵਾਸੀਆਂ ਦਾ ਰਿਕਾਰਡ ਰੱਖਿਆ ਜਾਵੇ ਤਾਂ ਜੋ ਉਹ ਕੈਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਨਾਲ ਮਿਲਕੇ ਜੇਲ ਵਿੱਚ ਨਸ਼ਾ ਜਾਂ ਹੋਰ ਗੈਰਕਾਨੂੰਨੀ ਚੀਜ਼ਾਂ ਅੰਦਰ ਸੁੱਟਣ ਵਿੱਚ ਸ਼ਾਮਿਲ ਨਾ ਹੋਣ। 
 
 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ