Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਅੰਮ੍ਰਿਤਸਰ 'ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਚਾਰ ਪੈਟਰੋਲ ਬੰਬਾਂ ਅਤੇ 3 ਪਿਸਤੌਲਾਂ ਸਮੇਤ 9 ਕਾਬੂ

August 04, 2026 08:31 PM
Rozana Sehaj times
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਆਈ.ਐਸ.ਆਈ. ਦੀ ਹਮਾਇਤ ਵਾਲੇ ਦੋ ਸਰਹੱਦ ਪਾਰਲੇ ਅੱਤਵਾਦੀ ਮੋਡਿਊਲਾਂ ਦਾ ਪਰਦਾਫਾਸ਼ ਕਰਕੇ ਚਾਰ ਨਾਬਾਲਗਾਂ ਸਮੇਤ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 9 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਪੈਟਰੋਲ ਬੰਬ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਕੁਮਾਰ (19) ਅਤੇ ਅਨਮੋਲ ਸਿੰਘ ਉਰਫ਼ ਸਾਹਿਲ (20) ਦੋਵੇਂ ਵਾਸੀ ਪੱਟੀ (ਤਰਨ ਤਾਰਨ); ਹਰਮਨ ਸਿੰਘ ਉਰਫ਼ ਹੰਮੂ (24) ਅਤੇ ਸੁਖਦੇਵ ਸਿੰਘ (30) ਦੋਵੇਂ ਵਾਸੀ ਪਿੰਡ ਝੰਜੋਟੀ (ਅੰਮ੍ਰਿਤਸਰ); ਸੁਖਮਨ ਸਿੰਘ (19) ਵਾਸੀ ਪਿੰਡ ਜੋਥ (ਅੰਮ੍ਰਿਤਸਰ) ਵਜੋਂ ਹੋਈ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਵਿੱਚ ਚਾਰ ਨਾਬਾਲਗ ਵੀ ਸ਼ਾਮਲ ਹੈ। ਪਿਸਤੌਲਾਂ ਅਤੇ ਪੈਟਰੋਲ ਬੰਬਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਇੱਕ ਚੋਰੀ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਤੋਂ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਆਈ.ਐਸ.ਆਈ. ਹੈਂਡਲਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ, ਜੋ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ, ਸੁਰੱਖਿਆ ਅਦਾਰਿਆਂ ਦੀ ਰੇਕੀ ਕਰਨ, ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਣ ਅਤੇ ਅਮਨ-ਸ਼ਾਂਤੀ ਭੰਗ ਕਰਨ ਲਈ ਸਥਾਨਕ ਨੌਜਵਾਨਾਂ ਨੂੰ ਭਰਤੀ ਕਰਦੇ ਸਨ। ਡੀ.ਜੀ.ਪੀ. ਨੇ ਦੱਸਿਆ ਕਿ ਜਾਂਚ ਦੌਰਾਨ ਰੇਲਵੇ ਟਰੈਕਾਂ ਦੇ ਨੇੜੇ ਸਰਵੇਲੈਂਸ ਕੈਮਰੇ ਲਗਾਉਣ ਦਾ ਵੀ ਪਤਾ ਲੱਗਾ ਹੈ, ਜਿਨ੍ਹਾਂ ਦੀ ਫੁਟੇਜ ਵਿਦੇਸ਼ੀ ਹੈਂਡਲਰਾਂ ਨਾਲ ਸਾਂਝੀ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਆਈ.ਐਸ.ਆਈ. ਸਮਰਥਿਤ ਨੈੱਟਵਰਕ ਦੇ ਬਾਕੀ ਮੈਂਬਰਾਂ ਦੀ ਪਛਾਣ ਕਰਨ, ਅਗਲੇ-ਪਿਛਲੇ ਸਬੰਧਾਂ ਅਤੇ ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਇਸ ਗਿਰੋਹ ਦੀ ਹੋਰ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਠੋਸ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਵੰਸ਼ ਕੁਮਾਰ ਨੂੰ ਉਸ ਦੇ ਇੱਕ ਨਾਬਾਲਗ ਸਾਥੀ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਇੱਕ ਗੈਰ-ਕਾਨੂੰਨੀ .32 ਬੋਰ ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਖੁਲਾਸੇ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅਨਮੋਲ ਸਿੰਘ ਉਰਫ਼ ਸਾਹਿਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ, ਜਿਸ ਨੇ ਮੁਲਜ਼ਮਾਂ ਨੂੰ ਬਰਾਮਦ ਕੀਤਾ ਹਥਿਆਰ ਸਪਲਾਈ ਕੀਤਾ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅੱਗੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਰੇਲਵੇ ਟਰੈਕਾਂ ਦੇ ਨੇੜੇ ਸਰਵੇਲੈਂਸ ਕੈਮਰੇ ਲਗਾਉਣ ਨਾਲ ਸਬੰਧਤ ਵਿੱਤੀ ਲੈਣ-ਦੇਣ ਪੇਟੀਐਮ ਰਾਹੀਂ ਜੇਲ੍ਹ ਵਿੱਚ ਬੰਦ ਸੁਖਦੇਵ ਸਿੰਘ ਵੱਲੋਂ ਹਰਮਨ ਸਿੰਘ ਉਰਫ਼ ਹੰਮੂ ਦੇ ਕਹਿਣ 'ਤੇ ਕੀਤਾ ਗਿਆ ਸੀ, ਜੋ ਦੋਵੇਂ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿੱਚ ਬੰਦ ਸਨ ਅਤੇ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਇਸ ਕੇਸ ਵਿੱਚ ਉਨ੍ਹਾਂ ਨੂੰ ਰਸਮੀ ਤੌਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੁਲਜ਼ਮ ਅਨਮੋਲ, ਉਸ ਦੇ ਸਾਥੀਆਂ ਅਤੇ ਰੇਲਵੇ ਟਰੈਕਾਂ ਦੇ ਨਾਲ ਲਗਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਅੱਗੇ ਦੀ ਜਾਂਚ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਲਈ ਰਸਮੀ ਤੌਰ 'ਤੇ ਗਵਰਨਮੈਂਟ ਰੇਲਵੇ ਪੁਲਿਸ (ਜੀ.ਆਰ.ਪੀ.) ਦੇ ਹਵਾਲੇ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਦੋਸ਼ੀ ਸੁਖਦੇਵ ਸਿੰਘ ਅਤੇ ਹਰਮਨ ਸਿੰਘ ਉਰਫ਼ ਹੰਮੂ ਥਾਣਾ ਰਾਜਾਸਾਂਸੀ ਵਿਖੇ ਦਰਜ ਅਸਲਾ ਐਕਟ ਦੇ ਇੱਕ ਕੇਸ ਵਿੱਚ ਵੀ ਨਾਮਜ਼ਦ ਹਨ, ਜਿਸ ਵਿੱਚ ਉਨ੍ਹਾਂ ਦੇ ਕਬਜ਼ੇ 'ਚੋਂ ਚਾਰ ਗਲੋਕ ਪਿਸਤੌਲਾਂ ਬਰਾਮਦ ਹੋਈਆਂ ਸਨ। ਇੱਕ ਹੋਰ ਕਾਰਵਾਈ ਵਿੱਚ, ਸੀ.ਪੀ. ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਠੋਸ ਇਤਲਾਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇੱਕ ਟੀਚਾਗਤ ਆਪਰੇਸ਼ਨ ਤਹਿਤ ਦੋ ਨਾਬਾਲਗਾਂ ਨੂੰ .32 ਬੋਰ ਦੇਸੀ ਪਿਸਤੌਲ, ਦੋ ਪੈਟਰੋਲ ਬੰਬ ਅਤੇ ਇੱਕ ਲਾਈਟਰ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਆਪਣੇ ਦੋ ਸਾਥੀਆਂ— ਸੁਖਮਨ ਸਿੰਘ ਅਤੇ ਦੂਜਾ ਨਾਬਾਲਗ ਸਾਥੀ— ਨਾਲ ਮਿਲ ਕੇ ਸਾਜ਼ਿਸ਼ ਨੂੰ ਅੰਜਾਮ ਦੇਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਸਨ। ਮੁਲਜ਼ਮਾਂ ਦੇ ਉਕਤ ਦੋਵੇਂ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਪੈਟਰੋਲ ਬੰਬ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਹੋਇਆ ਹੈ। ਇਸ ਸਬੰਧ ਵਿੱਚ, ਤਿੰਨ ਵੱਖ-ਵੱਖ ਮਾਮਲੇ— ਥਾਣਾ ਮੋਹਕਮਪੁਰਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਧਾਰਾਵਾਂ 317(2), 238 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 97 ਮਿਤੀ 11.07.2026; ਥਾਣਾ ਏਅਰਪੋਰਟ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6,7,8) ਤਹਿਤ ਐਫ.ਆਈ.ਆਰ. ਨੰਬਰ 24 ਮਿਤੀ 29-07-2026; ਅਤੇ ਥਾਣਾ ਸੀ-ਡਿਵੀਜ਼ਨ ਵਿਖੇ ਬੀ.ਐਨ.ਐਸ. ਦੀਆਂ ਧਾਰਾਵਾਂ 326(ਜੀ), 113 ਤੇ 62 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 112 ਮਿਤੀ 02.08.2026 ਦਰਜ ਕੀਤੇ ਗਏ ਹਨ। 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ