Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਗੈਂਗਸਟਰਾਂ 'ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

August 04, 2026 08:41 PM
Rozana Sehaj times


ਚੰਡੀਗੜ੍ਹ : 
ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 676 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 196ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 516 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 56,455 ਹੋ ਗਈਆਂ। ਇਸ ਤੋਂ ਇਲਾਵਾ 308 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 521ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 106 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 4 ਕਿਲੋ ਭੁੱਕੀ, 676 ਨਸ਼ੀਲੀਆਂ ਗੋਲੀਆਂ ਅਤੇ 5810 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 521 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,358 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ