Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਸਪੀਕਰ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

August 04, 2026 08:44 PM
Rozana Sehaj times
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਆਏ ਸਕੂਲੀ ਵਿਦਿਆਰਥੀਆਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਦੀ ਮੇਜ਼ਬਾਨੀ ਕੀਤੀ। ਇਸ ਵਫ਼ਦ ਵਿੱਚ ਵੈਸਟ ਪੁਆਇੰਟ ਸਕੂਲ, ਸੰਧਵਾਂ, ਜ਼ਿਲ੍ਹਾ ਫਰੀਦਕੋਟ ਦੇ ਵਿਦਿਆਰਥੀ ਸ਼ਾਮਲ ਸਨ। ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਸੱਦਾ ਦੇਣ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਵਿਧਾਨਕ ਪ੍ਰਕਿਰਿਆ ਅਤੇ ਰਾਜਨੀਤੀ ਵਿੱਚ ਸਰਗਰਮ ਭਾਗੀਦਾਰੀ ਪ੍ਰਤੀ ਦਿਲਚਸਪੀ ਪੈਦਾ ਕਰਨਾ ਸੀ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਸਵੰਤ ਸਿੰਘ ਗੱਜਣ ਮਾਜਰਾ ਵੀ ਮੌਜੂਦ ਸਨ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਜੀਵਨ ਦੇ ਸ਼ੁਰੂਆਤੀ ਪੜਾਅ ਦੌਰਾਨ ਰਾਜਨੀਤਿਕ ਪ੍ਰਣਾਲੀ ਨੂੰ ਸਮਝਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਇੱਕ ਪਵਿੱਤਰ ਸਥਾਨ ਹੈ ਜਿੱਥੇ ਸੂਬੇ ਦੀ ਭਲਾਈ ਲਈ ਕਾਨੂੰਨ ਬਣਾਏ ਜਾਂਦੇ ਹਨ। ਵਿਦਿਆਰਥੀਆਂ ਨੇ ਲਾਈਵ ਵਿਧਾਨਕ ਚਰਚਾਵਾਂ ਦੇਖਣ ਉਪਰੰਤ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸਵਾਲ-ਜਵਾਬ ਸੈਸ਼ਨ ਦੌਰਾਨ, ਸਪੀਕਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਰੱਟੇ ਨਾ ਮਾਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਕਦੇ ਵੀ ਵਿਸ਼ੇ ਦਾ ਰੱਟੇ ਨਾ ਲਗਾਉਣ, ਸਗੋਂ ਜਵਾਬ ਦੇਣ ਤੋਂ ਪਹਿਲਾਂ ਹਮੇਸ਼ਾ ਮੁੱਖ ਸੰਕਲਪਾਂ ਨੂੰ ਚੰਗੀ ਤਰ੍ਹਾਂ ਸਮਝਣ। ਦੌਰੇ 'ਤੇ ਵਾਲੇ ਵਿਦਿਆਰਥੀਆਂ ਦੇ ਕਰੀਅਰ ਸਬੰਧੀ ਟੀਚਿਆਂ ਬਾਰੇ ਗੱਲ ਕਰਦਿਆਂ, ਸਪੀਕਰ ਸੰਧਵਾਂ ਨੇ ਸਫਲਤਾ ਹਾਸਲ ਕਰਨ ਲਈ ਜੀਵਨ ਦੇ ਵੱਡਮੁੱਲੇ ਸਬਕ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟੀਚੇ ਜਲਦ ਤੋਂ ਜਲਦ ਨਿਰਧਾਰਤ ਕਰਨ ਅਤੇ ਆਪਣੇ ਸਕੂਲ ਦੇ ਦਿਨਾਂ ਦੌਰਾਨ ਇੱਕ ਖੁਸ਼ਹਾਲ ਭਵਿੱਖ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲਾਲਚ ਦੇ ਜਾਲ ਵਿੱਚ ਨਾ ਫਸਣ ਦੇ ਨਾਲ ਨਾਲ ਬਿਹਤਰ ਇਨਸਾਨ ਬਣਨ 'ਤੇ ਧਿਆਨ ਕੇਂਦਰਿਤ ਕਰਨ ਦੀ ਸਲਾਹ ਦਿੱਤੀ। ਸਮਾਗਮ ਦੌਰਾਨ ਸਪੀਕਰ ਸੰਧਵਾਂ ਨੇ ਵੈਸਟ ਪੁਆਇੰਟ ਸਕੂਲ, ਸੰਧਵਾਂ ਦੇ ਦੋ ਹੋਣਹਾਰ ਵਿਦਿਆਰਥੀਆਂ ਹਰਗੁਣਰੀਤ ਕੌਰ ਅਤੇ ਰਮਨਪ੍ਰੀਤ ਕੌਰ ਨੂੰ ਇਨਾਮ ਵੀ ਦਿੱਤੇ। ਸਪੀਕਰ ਸੰਧਵਾਂ ਨੇ ਈ20 ਵਾਲੇ ਪੈਟਰੋਲ ਵਰਗੇ ਅਹਿਮ ਮੁੱਦੇ ਉਠਾਏ ਜੋ ਸਾਡੀਆਂ ਕਾਰਾਂ ਲਈ ਸਮੱਸਿਆ ਪੈਦਾ ਕਰ ਰਿਹਾ ਹੈ। ਸਪੀਕਰ ਨੇ ਕਿਹਾ ਕਿ ਈਥਾਨੋਲ ਮਿਸ਼ਰਣ ਵਾਹਨਾਂ 'ਤੇ ਬੁਰਾ ਅਸਰ ਪਾਉਂਦੇ ਹਨ ਕਿਉਂਕਿ ਮੌਜੂਦਾ ਆਟੋਮੋਬਾਈਲ ਇੰਜਣ ਈਥਾਨੋਲ ਲਈ ਪੂਰੀ ਤਰ੍ਹਾਂ ਅਨੁਕੂਲ ਨਹੀਂ ਹਨ। ਜ਼ਬਰਦਸਤੀ ਈ20 ਵਾਲਾ ਪੈਟਰੋਲ ਵੇਚਣ ਦਾ ਸਖ਼ਤ ਵਿਰੋਧ ਕਰਦਿਆਂ, ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ਈ20 ਬਲੈਂਡਡ ਪੈਟਰੋਲ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲੀ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਦੀ ਸਲਾਹ ਦਿੱਤੀ।

Have something to say? Post your comment

More in Chandigarh

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ