Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਸੰਗਰੂਰ ਸਿਵਲ ਹਸਪਤਾਲ ਦੀ ਬੈੱਡ ਸਮਰੱਥਾ 30 ਤੋਂ ਵਧਾਉਣ ਦਾ ਮੁੱਦਾ ਵਿਧਾਨ ਸਭਾ ਵਿੱਚ ਗੂੰਜਿਆ

August 04, 2026 08:50 PM
Rozana Sehaj times
 
ਸੰਗਰੂਰ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਹਲਕੇ ਨਾਲ ਸਬੰਧਤ ਲੋਕ-ਹਿੱਤ ਦੇ ਅਹਿਮ ਮੁੱਦੇ ਪ੍ਰਭਾਵਸ਼ਾਲੀ ਢੰਗ ਨਾਲ ਸਦਨ ਵਿੱਚ ਉਠਾਏ। ਉਨ੍ਹਾਂ ਨੇ ਸੰਗਰੂਰ ਤੋਂ ਬੰਦ ਪਈਆਂ ਚਾਰ ਬੱਸ ਸੇਵਾਵਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਨ੍ਹਾਂ ਰੂਟਾਂ ਦੇ ਬੰਦ ਹੋਣ ਕਾਰਨ ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ, ਮਹਿਲਾਵਾਂ, ਕਿਸਾਨਾਂ ਅਤੇ ਆਮ ਯਾਤਰੀਆਂ ਨੂੰ ਰੋਜ਼ਾਨਾ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਧਾਇਕ ਭਰਾਜ ਨੇ ਸਦਨ ਵਿੱਚ ਕਿਹਾ ਕਿ ਸੰਗਰੂਰ ਤੋਂ ਨਾਭਾ, ਭਵਾਨੀਗੜ੍ਹ ਅਤੇ ਚੰਡੀਗੜ੍ਹ ਸਮੇਤ ਵੱਖ-ਵੱਖ ਰੂਟਾਂ 'ਤੇ ਚੱਲਣ ਵਾਲੀਆਂ ਮਹੱਤਵਪੂਰਨ ਬੱਸ ਸੇਵਾਵਾਂ ਬੰਦ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰੂਟਾਂ 'ਤੇ ਬੱਸ ਸੇਵਾਵਾਂ ਮੁੜ ਸ਼ੁਰੂ ਕਰਨ ਨਾਲ ਹਜ਼ਾਰਾਂ ਯਾਤਰੀਆਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਲੋਕਾਂ ਨੂੰ ਸਸਤੀ, ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਾਪਤ ਹੋਵੇਗੀ। ਉਨ੍ਹਾਂ ਸਰਕਾਰ ਦਾ ਧਿਆਨ ਇਸ ਗੱਲ ਵੱਲ ਵੀ ਦਿਵਾਇਆ ਕਿ ਸੰਗਰੂਰ ਤੋਂ ਚੰਡੀਗੜ੍ਹ ਲਈ ਤੜਕੇ ਕਰੀਬ 4 ਵਜੇ ਚੱਲਣ ਵਾਲੀ ਬੱਸ ਸੇਵਾ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਬੱਸ ਰਾਹੀਂ ਵਿਦਿਆਰਥੀ, ਨੌਕਰੀਪੇਸ਼ਾ ਕਰਮਚਾਰੀ, ਮਰੀਜ਼ ਅਤੇ ਹੋਰ ਯਾਤਰੀ ਸਮੇਂ ਸਿਰ ਚੰਡੀਗੜ੍ਹ ਪਹੁੰਚ ਸਕਦੇ ਸਨ, ਪਰ ਇਹ ਸੇਵਾ ਬੰਦ ਹੋਣ ਤੋਂ ਬਾਅਦ ਲੋਕਾਂ ਨੂੰ ਮਹਿੰਗੇ ਨਿੱਜੀ ਵਾਹਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਸਿਵਲ ਹਸਪਤਾਲ ਨਾਲ ਸਬੰਧਤ ਅਹਿਮ ਮੁੱਦਾ ਵੀ ਵਿਧਾਨ ਸਭਾ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਬਣਾਇਆ ਗਿਆ ਟਰਾਮਾ ਸੈਂਟਰ ਬੁਨਿਆਦੀ ਢਾਂਚਾ ਤਿਆਰ ਹੋਣ ਦੇ ਬਾਵਜੂਦ ਲੋੜੀਂਦੇ ਮੈਡੀਕਲ ਸਟਾਫ਼ ਦੀ ਘਾਟ ਕਾਰਨ ਆਪਣੀ ਪੂਰੀ ਸਮਰੱਥਾ ਨਾਲ ਕੰਮ ਨਹੀਂ ਕਰ ਸਕਿਆ। ਉਨ੍ਹਾਂ ਮੰਗ ਕੀਤੀ ਕਿ ਟਰਾਮਾ ਸੈਂਟਰ ਲਈ ਡਾਕਟਰਾਂ, ਨਰਸਾਂ ਅਤੇ ਹੋਰ ਲੋੜੀਂਦੇ ਸਟਾਫ਼ ਦੀ ਜਲਦ ਨਿਯੁਕਤੀ ਕੀਤੀ ਜਾਵੇ, ਤਾਂ ਜੋ ਦੁਰਘਟਨਾ ਪੀੜਤਾਂ ਅਤੇ ਹੋਰ ਐਮਰਜੈਂਸੀ ਮਰੀਜ਼ਾਂ ਨੂੰ ਸਮੇਂ ਸਿਰ ਮਿਆਰੀ ਇਲਾਜ ਮਿਲ ਸਕੇ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ