Saturday, September 19, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Delhi

ਸਲੂਜਾ ਪਰਿਵਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 1 ਕਰੋੜ ਰੁਪਏ ਦਾ ਯੋਗਦਾਨ

August 04, 2026 09:04 PM
Rozana Sehaj times

 

ਨਵੀਂ ਦਿੱਲੀ, : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸ੍ਰੀ ਸੁਰਿੰਦਰ ਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 1 ਕਰੋੜ ਰੁਪਏ ਦਾ ਵੱਡਾ ਯੋਗਦਾਨ ਦੇਣਾ ਸੇਵਾ, ਸਮਰਪਣ ਅਤੇ ਪੰਥ ਪ੍ਰਤੀ ਵਚਨਬੱਧਤਾ ਦੀ ਇੱਕ ਸ਼ਾਨਦਾਰ ਮਿਸਾਲ ਹੈ।

ਸਰਦਾਰ ਕਾਲਕਾ ਨੇ ਕਿਹਾ ਕਿ ਸ੍ਰੀ ਸਲੂਜਾ ਪਰਿਵਾਰ ਦਾ ਸਨਮਾਨ ਕਰਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ, ਸਿੱਖਿਆ, ਸਿਹਤ, ਮਨੁੱਖਤਾ ਦੀ ਭਲਾਈ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰੇਰਿਤ ਹੋ ਕੇ ਸਲੂਜਾ ਪਰਿਵਾਰ ਨੇ ਇਹ ਮਹੱਤਵਪੂਰਨ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਲੂਜਾ ਪਰਿਵਾਰ ਵੱਲੋਂ ਦਿੱਤਾ ਗਿਆ ਇਹ ਯੋਗਦਾਨ ਕੇਵਲ ਆਰਥਿਕ ਸਹਾਇਤਾ ਹੀ ਨਹੀਂ, ਸਗੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੋਕ-ਭਲਾਈ ਅਤੇ ਮਨੁੱਖਤਾ ਦੀ ਸੇਵਾ ਨਾਲ ਜੁੜੀਆਂ ਗਤੀਵਿਧੀਆਂ ਪ੍ਰਤੀ ਉਨ੍ਹਾਂ ਦੇ ਭਰੋਸੇ ਅਤੇ ਵਿਸ਼ਵਾਸ ਦਾ ਪ੍ਰਤੀਕ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨੇਕ ਉਪਰਾਲੇ ਸਮਾਜ ਦੇ ਹੋਰ ਦਾਨੀ ਸੱਜਣਾਂ ਨੂੰ ਵੀ ਸੇਵਾ ਅਤੇ ਪਰਉਪਕਾਰ ਦੇ ਕਾਰਜਾਂ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ  ਅਰਦਾਸ ਕੀਤੀ ਕਿ ਅਕਾਲ ਪੁਰਖ ਵਾਹਿਗੁਰੂ ਸ੍ਰੀ ਸੁਰਿੰਦਰ ਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਚੰਗੀ ਸਿਹਤ, ਖੁਸ਼ਹਾਲੀ, ਚੜ੍ਹਦੀ ਕਲਾ ਅਤੇ ਲਗਾਤਾਰ ਸੇਵਾ ਕਰਨ ਦੀ ਤਾਕਤ ਬਖ਼ਸ਼ਣ।

 

Have something to say? Post your comment

 

More in Delhi

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

ਅੱਜ ਦਾ ਨੌਜਵਾਨ ਹੀ ਦੇਸ਼ ਤੇ ਕੌਮ ਦਾ ਭਵਿੱਖ: ਹਰਮੀਤ ਸਿੰਘ ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ 'ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ : ਭਗਵੰਤ ਸਿੰਘ ਮਾਨ