ਅੰਮ੍ਰਿਤਸਰ, : ਪੰਜਾਬ ਰੋਡਵੇਜ ਪੱਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ 25/11 ਦੇ ਸੂਬਾ ਜੂਵਾਇੰਟ ਸਕੱਤਰ ਜੋਧ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਤਿੰਨ ਰੋਜ਼ਾ ਹਰਤਾਲ ਕਰਕੇ ਪੂਰੇ ਪੰਜਾਬ ਦੇ 27 ਡੀਪੂਆਂ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਮੁਹਾਲੀ ਬਸ ਸਟੈਂਡ ਤੇ ਭਾਰੀ ਗਿਣਤੀ ਵਿੱਚ ਇਕੱਠ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਧਰਨਾ ਪ੍ਰਦਰਸ਼ਨ ਕਰਨ ਦੀ ਤਿਆਰੀ ਜੈਸੇਬੰਦੀ ਵੱਲੋਂ ਕੀਤੀ ਗਈ ਜਿਸ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਪਰੰਤ ਸਰਕਾਰ ਅਤੇ ਜਥੇਬੰਦੀ ਵਿਚਕਾਰ ਗੱਲਬਾਤ ਰਾਹੀਂ ਸੈਕਟਰੀ ਟਰਾਂਸਪੋਰਟ ਵਿਭਾਗ ਪੰਜਾਬ ਨਾਲ ਮੀਟਿੰਗ ਕਰਵਾ ਕੇ ਯੂਨੀਅਨ ਨੂੰ ਸਰਕਾਰ ਵੱਲੋਂ ਲਿਖਤੀ ਭਰੋਸਾ ਦਵਾਇਆ ਗਿਆ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਅਤੇ ਇੱਕ ਲਿਖਤੀ ਪੱਤਰ ਜਾਰੀ ਕੀਤਾ ਜਿਸ ਵਿੱਚ ਪੀਆਰਟੀਸੀ ਦੇ ਸਰਵਿਸ ਰੂਲ 1981 ਨੂੰ ਲਾਗੂ ਕਰਕੇ ਪਨਬਸ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਚਲਦੇ ਸੈਸ਼ਨ ਦੌਰਾਨ ਪੋਲਸੀ ਅਧੀਨ ਲਿਆ ਕੇ ਕੰਟਰੈਕਟ ਤੇ ਕਰ ਦਿੱਤਾ ਜਾਵੇਗਾ 11 ਅਗਸਤ ਨੂੰ BOD ਦੀ ਮੀਟਿੰਗ ਵਿੱਚ ਇਹਨਾਂ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਸੰਘਰਸ਼ਾਂ ਦੌਰਾਨ ਜਿਨਾਂ ਮੁਲਾਜਮਾ ਉੱਪਰ ਪਰਚੇ ਦਰਜ ਕੀਤੇ ਗਏ ਹਨ ਇੱਕ ਮਹੀਨੇ ਦੇ ਅੰਦਰ ਅੰਦਰ ਪਰਚੇ ਵਾਪਸ ਕੀਤੇ ਜਾਣਗੇ ਬਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਨਖਾਹ ਵਾਧੇ ਸਮੇਤ ਬਹਾਲੀ ਅਤੇ ਕੰਡੀਸ਼ਨਰਾਂ ਵਿੱਚ ਸੋਧ ਆਦਿ ਮੰਗਾਂ ਵਿਭਾਗ ਦੇ ਲੇਬਲ ਦੀਆਂ ਹਨ ਉਹਨਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ ਜੇਕਰ ਸਰਕਾਰ ਵੱਲੋਂ ਲਿਖਤੀ ਪੱਤਰ ਅਨੁਸਾਰ ਜੋ ਸਰਕਾਰ ਨਾਲ 14 ਅਗਸਤ 2026 ਨੂੰ ਮੀਟਿੰਗ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਲਿਖਤੀ ਫਿਕਸ ਹੋਈ ਹੈ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਤਰੁੰਤ ਪੂਰੇ ਪੰਜਾਬ ਦੀਆਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਤਿੱਖੇ ਸੰਘਰਸ਼ ਕੀਤੇ ਜਾਣਗੇ ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਅਤੇ ਮੈਨਜਮੈਂਟ ਦੀ ਹੋਵੇਗੀ