Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਹਲਕਾ ਸਨੌਰ ਦੇ ਪਿੰਡ ਰਾਠੀਆਂ ਤੋਂ ਕਈ ਪ੍ਰਮੁੱਖ ਆਗੂ ਅਤੇ ਪਰਿਵਾਰ ਆਪ 'ਚ ਸ਼ਾਮਲ

August 04, 2026 09:11 PM
ਸਾਨੀਆ ਸਿੰਘ
ਦੇਵੀਗੜ੍ਹ :  ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਸਨੌਰ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਹਲਕਾ ਸਨੌਰ ਦੇ ਪਿੰਡ ਰਾਠੀਆਂ ਵਿਖੇ ਅਕਬਰ ਖਾਨ ਚੇਅਰਮੈਨ ਅਤੇ ਅਮਰਿੰਦਰ ਸਿੰਘ ਰਾਠੀਆ ਸਰਪੰਚ ਦੀ ਅਗਵਾਈ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਕਈ ਪ੍ਰਮੁੱਖ ਆਗੂਆਂ ਅਤੇ ਪਰਿਵਾਰਾਂ ਨੇ ਵਿਰੋਧੀ ਧਿਰਾਂ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਸਮੇਂ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਬਿਜਲੀ ਅਤੇ ਪਿੰਡਾਂ ਦੇ ਵਿਕਾਸ ਲਈ ਜੋ ਇਤਿਹਾਸਕ ਫ਼ੈਸਲੇ ਲਏ ਹਨ, ਉਨ੍ਹਾਂ ਤੋਂ ਪੰਜਾਬ ਦਾ ਹਰ ਵਰਗ ਬੇਹੱਦ ਖ਼ੁਸ਼ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ 'ਆਪ' ਸਰਕਾਰ 'ਤੇ ਲਗਾਤਾਰ ਵੱਧ ਰਿਹਾ ਇਹ ਅਥਾਹ ਵਿਸ਼ਵਾਸ ਅਤੇ ਉਤਸ਼ਾਹ ਇਸ ਗੱਲ ਦਾ ਸਾਫ਼ ਸੰਕੇਤ ਹੈ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਮੁੜ ਇੱਕ ਵਾਰ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਆਖਿਆ ਕਿ ਉਹ ਰਣਜੋਧ ਸਿੰਘ ਹਡਾਣਾ ਦੀ ਬਿਨਾਂ ਪੱਖਪਾਤ ਵਾਲੀ ਸੋਚ ਅਤੇ ਹਲਕੇ ਦੇ ਵਿਕਾਸ ਲਈ ਦਿਨ-ਰਾਤ ਕੀਤੀ ਜਾ ਰਹੀ ਮਿਹਨਤ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ