Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਤੇਲ ਬੀਜ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ 'ਤੇ 33 ਫ਼ੀਸਦੀ ਸਬਸਿਡੀ: ਡਾ. ਸ਼ਰਮਾ

August 04, 2026 09:14 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਮੁੱਖ ਖੇਤੀਬਾੜੀ ਅਫ਼ਸਰ ਐੱਸ.ਏ. ਐੱਸ ਨਗਰ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਵੱਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ ਤਹਿਤ ਤੇਲ ਬੀਜ ਫ਼ਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸ਼ਨ ਯੂਨਿਟ ਸਥਾਪਤ ਕਰਨ ਲਈ 33 ਫ਼ੀਸਦੀ ਸਬਸਿਡੀ (ਵੱਧ ਤੋਂ ਵੱਧ 9.90 ਲੱਖ ਰੁਪਏ) ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਸਬੰਧੀ ਯੋਗ ਬਿਨੈਕਾਰਾਂ ਤੋਂ 14  ਅਗਸਤ 2026 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਿਰਫ਼ ਆਇਲ ਐਕਸਟਰੈਕਸ਼ਨ ਯੂਨਿਟ ਲਈ ਖਰੀਦੀ ਜਾਣ ਵਾਲੀ ਮਸ਼ੀਨਰੀ ਅਤੇ ਉਪਕਰਨਾਂ ਦੀ ਲਾਗਤ 'ਤੇ ਹੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਯੋਗ ਕਿਸਾਨਾਂ, ਐੱਫਪੀਓਜ਼, ਸਹਿਕਾਰੀ ਸਭਾਵਾਂ ਅਤੇ ਹੋਰ ਯੋਗ ਉਦਮੀਆਂ ਨੂੰ ਅਪੀਲ ਕੀਤੀ ਕਿ ਇਸ ਲਾਭਕਾਰੀ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੀਆਂ ਅਰਜ਼ੀਆਂ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਉਣ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ