Tuesday, September 22, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Malwa

ਬਾਬਾ ਫਰੀਦ ਹੈਲਥ ਸਾਇੰਸ ਯੂਨੀਵਰਸਿਟੀ ਗੇਟ ਮੂਹਰੇ ਵੱਡਾ ਇਕੱਠ

August 04, 2026 09:22 PM
Rozana Sehaj times
ਫਰੀਦਕੋਟ ਕੋਟਕਪੂਰਾ : ਪੰਜਾਬ ਸਟੂਡੈਂਟਸ ਯੂਨੀਅਨ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਫਾਰਮੇਸੀ ਪੇਪਰ ਲੀਕ ਮਾਮਲੇ ਤੇ ਵੀਸੀ ਰਾਜੀਵ ਸੂਦ ਦੇ ਕਾਰਜਕਾਲ ਦੌਰਾਨ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਸ ਵਿਚਲੀਆਂ ਬੇਨਿਯਮੀਆਂ ਦੀ ਜਾਂਚ ਲਈ ਵਿਸ਼ਾਲ ਇਕੱਠ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪੀ.ਐਸ.ਯੂ. ਦੇ ਧੀਰਜ ਫਾਜ਼ਿਲਕਾ, ਸੂਬਾਈ ਆਗੂ ਹਰਵੀਰ ਕੌਰ ਗੰਧੜ ਨੇ ਕਿਹਾ ਕੇ ਤਕਨੀਕੀ ਤੌਰ ਪੇਪਰ ਲੀਕ ਸਾਬਿਤ ਹੋਣ ਤੇ ਵੀ ਭਗਵੰਤ ਮਾਨ ਸਰਕਾਰ ਇਸ ਨੂੰ ਨਕਲ ਦਾ ਮਾਮਲਾ ਬਣਾ ਕੇ ਪੇਸ਼ ਕਰ ਰਹੀ ਹੈ, ਜਿਸ ਦਾ ਕਾਰਨ ਸਿਆਸੀ ਹੈ ਕੇ ਜ਼ੇਕਰ ਲੀਕ ਨੂੰ ਮੰਨ ਲਿਆ ਤਾਂ ਸਿਹਤ ਮੰਤਰੀ ਦਾ ਅਸਤੀਫ਼ਾ ਲੈਣਾ ਪਵੇਗਾ। ਉਹਨਾਂ ਕਿਹਾ ਕੇ ਨਕਲ ਦੇ ਮਾਮਲੇ ਕਦੇ ਫੌਜਦਾਰੀ ਮੁਕੱਦਮੇ ਦਰਜ ਨਹੀਂ ਹੁੰਦੇ ਨਾ ਹੀ ਕਿਸੇ ਨੂੰ ਜੇਲ੍ਹ ਭੇਜਿਆ ਜਾਂਦਾ ਹੈ। ਨਕਲ ਦਾ ਮਾਮਲਾ ਦੀਵਾਨੀ ਹੁੰਦਾ ਹੈ ਪਰ ਸਰਕਾਰ ਨੇ ਫੌਜਦਾਰੀ ਮੁਕੱਦਮਾ ਦਰਜ ਕਰਕੇ ਇਸ ਨੂੰ ਪੇਪਰ ਲੀਕ ਮੰਨ ਲਿਆ ਹੈ। ਉਹਨਾਂ ਕਿਹਾ ਇਜਰਾਇਲ ਤੋਂ ਆਏ ਹੋਏ ਯੰਤਰ ਪੇਪਰ ਲੀਕ ਵਿੱਚ ਵਰਤੇ ਗਏ, ਜਿਸ ਤੋ ਸਾਫ ਹੁੰਦਾ ਹੈ ਕਿ ਪੇਪਰ ਲੀਕ ਵਿੱਚ ਵੱਡੇ ਸਿਆਸੀ ਤੇ ਰਸੂਖਦਾਰ ਲੋਕ ਸ਼ਾਮਿਲ ਹਨ। ਵਿਦਿਆਰਥੀ ਆਗੂ ਸੁਖਪ੍ਰੀਤ ਕੌਰ ਅਤੇ ਰਜਿੰਦਰ ਢਿੱਲਵਾਂ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਖੋਜ ਕਾਰਜਾਂ ਚ ਫਾਡੀ ਤੇ ਘੁਟਾਲਿਆ ਵਿੱਚ ਮੋਹਰੀ ਹੈ, ਭਰਤੀਆਂ ਸਮੇਤ ਹੋਰ ਕੰਮਾਂ ਵਿੱਚ ਵੀਸੀ ਰਾਜੀਵ ਸੂਦ ਦੇ ਸਮੇ ਬਹੁਤ ਬੇਨਿਯਮੀਆਂ ਹੋਈਆਂ ਹਨ, ਭਰਤੀ ਵੇਲੇ ਅਦਾਲਤ ਦੇ ਹੁਕਮਾਂ ਤੇ ਯੂਨੀਵਰਸਿਟੀ ਦੇ ਨਿਯਮਾਂ ਦੀਆਂ ਧੱਜੀਆ ਉਡਾਈਆਂ ਗਈਆਂ ਹਨ। ਚੱਲਦੇ ਧਰਨੇ ਦੌਰਾਨ ਯੂਨੀਵਰਸਿਟੀ ਪ੍ਰਸ਼ਾਸ਼ਨ ਨੇ ਪੀ ਐਸ ਯੂ ਦੇ ਆਗੂਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਤੇ ਯੂਨੀਵਰਸਿਟੀ ਪ੍ਰਸ਼ਾਸ਼ਨ ਵੱਲੋਂ ਰਜਿਸਟਰਾਰ ਨੇ ਗੱਲਬਾਤ ਕਰਕੇ ਵਿਦਿਆਰਥੀ ਆਗੂਆਂ ਨੂੰ ਭਰੋਸਾ ਦਿੱਤਾ ਕੇ ਯੂਨੀਵਰਸਿਟੀ ਵਿਚਲੀਆਂ ਬੇਨਿਯਮੀਆਂ ਤੇ ਜੋ ਵੀ ਸਬੂਤ ਪੇਸ਼ ਕਰੋਗੇ, ਉਸਤੇ ਫੌਰੀ ਕਾਰਵਾਈ ਕਰਾਂਗਾ੍ਟ ਪੇਪਰ ਲੀਕ ਦੇ ਮਾਮਲੇ ਤੇ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਨੇ ਸਟੇ ਕਰਕੇ ਨਤੀਜੇ ਤੇ ਰੋਕ ਲਾ ਦਿੱਤੀ ਹੈ ਜਿਸ ਕਰਕੇ ਜੋ ਵੀ ਅਦਾਲਤ ਫ਼ੈਸਲਾ ਕਰੇਗੀ ਸਭ ਨੂੰ ਪ੍ਰਵਾਨ ਹੋਵੇਗਾ। ਪੀ.ਐਸ.ਯੂ. ਨੇ ਪੇਪਰ ਲੀਕ ਮਾਮਲੇ ਤੇ ਹਾਈਕੋਰਟ ਦਾ ਫ਼ੈਸਲਾ ਆਉਣ ਤੱਕ ਪੱਕਾ ਧਰਨਾ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ। ਅੱਜ ਦੇ ਧਰਨੇ ਨੂੰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸਤਨਾਮ ਪਨੂੰ, ਬੀ.ਕੇ.ਯੂ. ਕ੍ਰਾਂਤੀਕਾਰੀ ਮਾਸਟਰ ਸੂਰਜਭਾਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਵਿੰਦਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਡੀ.ਟੀ.ਐਫ. ਦੇ ਵਿਕਰਮਦੇਵ ਸਿੰਘ, ਸਫਾਈ ਸੇਵਕ ਯੂਨੀਅਨ ਦੇ ਕੁਲਦੀਪ ਸ਼ਰਮਾ, ਡੀ ਐਮ ਐਫ ਦੇ ਸਰਬਜੀਤ ਕੌਰ ਮਚਾਕੀ, ਬਲਵੀਰ ਸਿਵੀਆਂ, ਨੌਜਵਾਨ ਭਾਰਤ ਸਭਾ ਦੇ ਮੰਗਾ ਅਜਾਦ ਨੇ ਵੀ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਪੀ.ਐਸ.ਯੂ. ਦੇ ਸੁਖਬੀਰ ਸਿੰਘ ਕੋਠੇ ਹਜੂਰਾ ਸਿੰਘ ਅਤੇ ਨੌਨਿਹਾਲ ਸਿੰਘ ਨੇ ਨਿਭਾਈ।

Have something to say? Post your comment

 

More in Malwa

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ