Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਦਲ ਮੰਡੀ ਵਿੱਚ ਗੈਰ-ਕਾਨੂੰਨੀ ਡੇਅਰੀ ਖ਼ਿਲਾਫ਼ ਵਿਸ਼ੇਸ਼ ਕਾਰਵਾਈ, ਦੋ ਪਸ਼ੂ ਕਬਜ਼ੇ ਵਿੱਚ ਲੈ ਕੇ ਗਊਸ਼ਾਲਾ ਭੇਜੇ

August 04, 2026 09:26 PM
Rozana Sehaj times

 

ਅੰਮ੍ਰਿਤਸਰ : ਨਗਰ ਨਿਗਮ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਜ ਦਲ ਮੰਡੀ ਇਲਾਕੇ ਵਿੱਚ ਚੱਲ ਰਹੀ ਇੱਕ ਗੈਰ-ਕਾਨੂੰਨੀ ਡੇਅਰੀ ਵਿਰੁੱਧ ਵਿਸ਼ੇਸ਼ ਕਾਰਵਾਈ ਕੀਤੀ ਗਈ। ਇਸ ਮੌਕੇ ਨਗਰ ਨਿਗਮ ਦੀ ਟੀਮ ਨੇ ਨਿਯਮਾਂ ਅਨੁਸਾਰ ਦੋ ਪਸ਼ੂ ਕਬਜ਼ੇ ਵਿੱਚ ਲੈ ਕੇ ਨਗਰ ਨਿਗਮ ਦੀ ਗਊਸ਼ਾਲਾ ਵਿੱਚ ਭੇਜ ਦਿੱਤੇ। ਇਹ ਕਾਰਵਾਈ ਮੈਡੀਕਲ ਅਫ਼ਸਰ ਹੈਲਥ (ਐਮ.ਓ.ਐਚ.) ਡਾ. ਕਿਰਨ ਅਤੇ ਚੀਫ਼ ਸੈਨੇਟਰੀ ਅਫ਼ਸਰ (ਸੀ.ਐਸ.ਓ.) ਜੇ.ਪੀ. ਬੱਬਰ ਦੀ ਨਿਗਰਾਨੀ ਹੇਠ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ, ਸੀ.ਐਸ.ਆਈ. ਸਰਬਜੀਤ ਸਿੰਘ, ਐਸ.ਆਈ. ਰਵਿੰਦਰ ਰਾਣਾ, ਤੇਜਿੰਦਰ ਕੁਮਾਰ ਅਤੇ ਪੰਜਾਬ ਪੁਲਿਸ ਦੀ ਟੀਮ ਨੇ ਅਹਿਮ ਭੂਮਿਕਾ ਨਿਭਾਈ, ਜਿਨ੍ਹਾਂ ਦੇ ਸਹਿਯੋਗ ਨਾਲ ਕਾਰਵਾਈ ਸਫਲਤਾਪੂਰਵਕ ਮੁਕੰਮਲ ਹੋਈ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਿਗਮ ਹੱਦਾਂ ਅੰਦਰ ਚੱਲ ਰਹੀਆਂ ਗੈਰ-ਕਾਨੂੰਨੀ ਡੇਅਰੀਆਂ ਨਾ ਸਿਰਫ਼ ਨਿਗਮ ਦੇ ਨਿਯਮਾਂ ਦੀ ਉਲੰਘਣਾ ਕਰਦੀਆਂ ਹਨ, ਸਗੋਂ ਸਫ਼ਾਈ, ਵਾਤਾਵਰਣ ਅਤੇ ਲੋਕ ਸਿਹਤ ਲਈ ਵੀ ਗੰਭੀਰ ਖ਼ਤਰਾ ਪੈਦਾ ਕਰਦੀਆਂ ਹਨ। ਅਜਿਹੀਆਂ ਗਤੀਵਿਧੀਆਂ ਆਮ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣਦੀਆਂ ਹਨ। ਨਗਰ ਨਿਗਮ ਸ਼ਹਿਰ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਨਿਗਮ ਹੱਦਾਂ ਅੰਦਰ ਚੱਲ ਰਹੀਆਂ ਸਾਰੀਆਂ ਗੈਰ-ਕਾਨੂੰਨੀ ਡੇਅਰੀਆਂ ਦੇ ਮਾਲਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਤੁਰੰਤ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪਸ਼ੂ ਜ਼ਬਤ ਕਰਨ ਸਮੇਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਮੁਹਿੰਮ ਬਿਨਾਂ ਕਿਸੇ ਢਿੱਲ ਦੇ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਡੇਅਰੀ ਕਾਰੋਬਾਰ ਸਿਰਫ਼ ਅਧਿਕਾਰਤ ਥਾਵਾਂ ਤੋਂ ਹੀ ਚਲਾਉਣ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ