Wednesday, April 24, 2024
BREAKING NEWS
ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ24 ਪਿੰਡਾਂ ’ਚ ਕਿਸਾਨਾਂ ਵੱਲੋਂ ਭਾਜਪਾ ਤੇ ਆਪ ਦੇ ਮੁਕੰਮਲ ਬਾਈਕਾਟ ਦਾ ਐਲਾਨਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : DCDC ਵੱਲੋਂ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਕੀਤੀ ਵਿਸ਼ੇਸ ਮੀਟਿੰਗਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ 'ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈਜਬਰ-ਜਨਾਹ ਦੇ ਮਾਮਲਿਆਂ ਵਿਚ ਗਠਨ ਤੱਥ-ਖੋਜ ਸਮਿਤੀ ਨੁੰ ਕੀਤਾ ਮੁੜ ਗਠਨਨਾਗਰਿਕਾਂ ਵੱਲੋਂ ਪਾਇਆ ਗਿਆ ਹਰੇਕ ਵੋਟ ਬਿਹਤਰ ਕੱਲ ਲਈ ਆਸ ਦੀ ਨਵੀਂ ਕਿਰਣ : ਅਨੁਰਾਗ ਅਗਰਵਾਲ

Chandigarh

ਲਾਇਨਜ਼ ਕਲੱਬ ਨੇ ਜ਼ਿਲ੍ਹਾ ਟਰੈਫਿਕ ਪੁਲੀਸ ਨੂੰ ਸੌਂਪੇ ਅਤਿ ਆਧੁਨਿਕ ਬੈਟਨਜ਼

July 09, 2021 12:19 PM
SehajTimes

ਰਾਤ ਵੇਲੇ ਟਰੈਫਿਕ ਪ੍ਰਬੰਧ ਸੁਚਾਰੂ ਰੂਪ ਵਿੱਚ ਚਲਾਉਣ ਸਬੰਧੀ ਹੋਣਗੇ ਸਹਾਈ

ਐਸ.ਪੀ. (ਟਰੈਫਿਕ) ਗੁਰਜੋਤ ਸਿੰਘ ਕਲੇਰ ਵੱਲੋਂ ਲਾਇਨਜ਼ ਕਲੱਬ ਦਾ ਧੰਨਵਾਦ

ਐਸ. ਏ.ਐਸ. ਨਗਰ : ਜ਼ਿਲ੍ਹੇ ਵਿੱਚ ਟਰੈਫਿਕ ਪ੍ਰਬੰਧ ਨੂੰ ਹੋਰ ਸੁਚਾਰੂ ਰੂਪ ਵਿੱਚ ਚਲਾਉਣ ਦੇ ਮੱਦੇਨਜ਼ਰ ਲਾਇਨਜ਼ ਕਲੱਬ ਵੱਲੋਂ ਜ਼ਿਲ੍ਹਾ ਟਰੈਫਿਕ ਪੁਲੀਸ ਨੂੰ ਅਤਿ ਆਧੁਨਿਕ ਰਾਤ ਨੂੰ ਜਗਣ ਵਾਲੇ ਬੈਟਨਜ਼ ਦਿੱਤੇ ਗਏ ਹਨ, ਜੋ ਖਾਸ ਤੌਰ ਉਤੇ ਰਾਤ ਨੂੰ ਟਰੈਫਿਕ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹਾਈ ਸਿੱਧ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਪੀ. (ਟਰੈਫਿਕ) ਗੁਰਜੋਤ ਸਿੰਘ ਕਲੇਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲਾਇਨਜ਼ ਕਲੱਬ ਵੱਲੋਂ ਉਪਰੋਕਤ ਬੈਟਨ ਸੌਂਪੇ ਜਾਣ ਮੌਕੇ ਕੀਤਾ।
ਇਸ ਮੌਕੇ ਮਿਊਂਸਪਲ ਕਾਰਪੋਰੇਸ਼ਨ, ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਉੇਚੇਚੇ ਤੌਰ ਉਤੇ ਹਾਜ਼ਰ ਸਨ। ਐਸ.ਪੀ. ਗੁਰਜੋਤ ਸਿੰਘ ਕਲੇਰ ਨੇ ਦੱਸਿਆ ਕਿ ਕਈ ਵਾਰ ਰਾਤ ਨੂੰ ਜਾਮ ਆਦਿ ਲੱਗਣ ਉਤੇ ਟਰੈਫਿਕ ਨੂੰ ਡਾਇਵਰਟ ਕਰਨ ਵੇਲੇ ਆਮ ਬੈਟਨਜ਼ ਦੀ ਵਰਤੋਂ ਨਾਲ ਕਈ ਕਿਸਤ ਦੀਆਂ ਦਿੱਕਤਾਂ ਆਉਂਦੀਆਂ ਸਨ ਪਰ ਇਨ੍ਹਾਂ ਬੈਟਨਜ਼ ਵਿੱਚ ਵਿਸ਼ੇਸ਼ ਲਾਈਟਾਂ ਲੱਗੀਆਂ ਹੋਈਆਂ ਹਨ ਤੇ ਇਹ ਬੈਟਨਜ਼ ਦੂਰੋਂ ਚਮਕਦੇ ਹਨ, ਜਿਸ ਨਾਲ ਜਿੱਥੇ ਟਰੈਫਿਕ ਨੂੰ ਸੁਚਾਰੂ ਰੂਪ ਵਿੱਚ ਚਲਾਉਣਾ ਸੌਖਾ ਹੋ ਜਾਂਦਾ ਹੈ, ਉਥੇ ਸੜਕ ਹਾਦਸਿਆਂ ਦਾ ਖ਼ਦਸ਼ਾ ਵੀ ਬਹੁਤ ਘੱਟ ਹੋ ਜਾਂਦਾ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ :  ਕੇਰਲ ’ਚ ਮਿਲਿਆ ਜ਼ੀਕਾ ਵਾਇਰਸ ਦਾ ਪਹਿਲਾ ਮਾਮਲਾ

 

 ਉਨ੍ਹਾਂ ਨੇ ਕਲੱਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਕਲੱਬ ਵੱਲੋਂ ਸਮੇਂ ਸਮੇਂ ਉਤੇ ਲੋਕਾਂ ਦੀ ਬਿਹਤਰੀ ਸਬੰਧੀ ਕਾਰਜਾਂ ਵਿੱਚ ਯੋਗਦਾਨ ਪਾਇਆ ਜਾਂਦਾ ਹੈ ਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਤੇ ਲੋਕਾਂ ਨੂੰ ਵੀ ਇਸ ਕਲੱਬ ਤੋਂ ਪ੍ਰੇਰਨਾ ਲੈ ਕੇ ਸਮਾਜ ਸੇਵਾ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਐਸ।ਪੀ. ਨੇ ਦੱਸਿਆ ਕਿ ਟਰੈਫਿਕ ਪੁਲੀਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੋਰਟ ਕੰਪਲੈਕਸ ਸੈਕਟਰ 76, ਆਰ.ਟੀ.ਏ ਵਿਭਾਗ ਵਿਖੇ ਚਲਾਣ ਕਢਵਾਉਣ ਆਉਂਦੇ ਲੋਕਾਂ ਅਤੇ ਵੱਖ ਵੱਖ ਜੀਪ ਯੂਨੀਅਨਾਂ ਅਤੇ ਆਟੋ ਯੂਨੀਅਨਾਂ ਵਿਖੇ ਜਾ ਕੇ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਆਪਣੇ ਵਾਹਨ ਸੜਕ ਤੇ ਖੜੇ ਕਰਨ ਦੀ ਬਜਾਏ ਵਾਹਨਾਂ ਦੀ ਸਹੀ ਪਾਰਕਿੰਗ ਕਰਨ ਦੀ ਹਦਾਇਤ ਕੀਤੀ ਜਾਂਦੀ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : Corona update : ਬੀਤੇ 24 ਘੰਟਿਆਂ ਦੌਰਾਨ 'ਚ 43 ਹਜ਼ਾਰ ਨਵੇਂ ਮਾਮਲੇ

 

ਇਸ ਦੇ ਨਾਲ ਨਾਲ ਵਾਹਨਾਂ ਤੇ ਰਿਫਲੈਕਟਿੰਗ ਟੇਪ ਵੀ ਲਗਾਈ ਜਾਂਦੀ ਹੈ ਤੇ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਗਰੂਕ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਸਬੰਧੀ ਵੱਧ ਰਹੇ ਜੁਰਮਾਨਿਆਂ ਬਾਰੇ, ਪਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ, ਅੰਡਰ ਏਜ ਬੱਚਿਆਂ ਵੱਲੋਂ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਖੱਬੇ ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਕਰਨ ਬਾਰੇ ਅਤੇ ਵਾਹਨਾਂ ਦੇ ਸਾਰੇ ਕਾਗਜ਼ਾਤ ਪੂਰੇ ਰੱਖਣ ਬਾਰੇ ਵੀ ਲਗਾਤਾਰ ਜਾਗਰੂਕ ਕੀਤਾ ਜਾਂਦਾ ਹੈ।ਇਸ ਦੇ ਨਾਲ ਨਾਲ ਲੋਕਾਂ ਨੂੰ ਕਰੋਨਾ ਤੋਂ ਬਚਾਅ ਬਾਰੇ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਲਾਇਨਜ਼ ਕਲੱਬ ਦੇ ਮੈਂਬਰ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ :  https://www.sehajtimes.com/epaper/?dt=&p=3

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Chandigarh

ਬੱਚਿਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਮਾਪੇ

ADGP ਪੰਜਾਬ ਗੁਰਿੰਦਰ ਢਿੱਲੋ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਡੀ ਸੀ ਅਤੇ ਐਸ ਐਸ ਪੀ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ

ਡੀ ਸੀ ਆਸ਼ਿਕਾ ਜੈਨ ਨੇ ਰੈਪੀਡੋ ਸੁਵਿਧਾ ਦੇਣ ਲਈ ਸੀ ਈ ਓ ਪੰਜਾਬ ਦਾ ਕੀਤਾ ਧੰਨਵਾਦ

ਏ ਡੀ ਸੀ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਨਿਰੀਖਣ ਕੀਤਾ

ਪੰਜਾਬ ‘ਚ ਛਾਏ ਕਾਲੇ ਬੱਦਲ ਚੱਲਣਗੀਆਂ ਤੇਜ਼ ਹਵਾਵਾਂ

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ

ਭਾਗੋ ਮਾਜਰਾ ਅਤੇ ਖਰੜ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ