Thursday, September 18, 2025

Majha

ਪਤਨੀ ਦਾ ਕਤਲ ਕਰ ਕੇ ਲਾਸ਼ ਗੋਬਰ ਗੈਸ ਪਲਾਂਟ 'ਚ ਸੁੱਟੀ

July 09, 2021 12:21 PM
SehajTimes

ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਰਫਕੋਟ ’ਚ ਰਹਿਣ ਵਾਲੇ ਜਸਵਿੰਦਰ ਸਿੰਘ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਗੱਲ ਇਥੇ ਹੀ ਨਾ ਮੁੱਕੀ ਤਾਂ ਮੁਲਜ਼ਮ ਨੇ ਕਤਲ ਦੇ ਸਬੂਤ ਮਿਟਾਉਣ ਦੇ ਚੱਕਰ ਵਿਚ ਲਾਸ਼ ਨੂੰ ਗੋਬਰ ਗੈਸ ਪਲਾਂਟ ਦੇ ਗਟਰ ’ਚ ਸੁੱਟ ਦਿੱਤਾ। ਮੁਲਜ਼ਮ ਨੇ ਪੁਲਿਸ ਦੀਆਂ ਅੱਖਾਂ ਵਿਚ ਘੱਟਾ ਪਾਉਣ ਲਈ ਆਪਣੀ ਪਤਨੀ ਦੀ ਗੁੰਮਸ਼ੁਦਗੀ ਦੀ ਰੀਪੋਰਟ ਪੁਲਿਸ ਨੂੰ ਦੇ ਦਿਤੀ। ਇਸ ਮਾਮਲੇ ਦੇ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਪੁਲਿਸ ਉਕਤ ਸਥਾਨ ’ਤੇ ਪਹੁੰਚ ਗਈ। ਪੁਲਿਸ ਵਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਉਨ੍ਹਾਂ ਨੂੰ ਸਾਰੀ ਕਹਾਣੀ ਦਾ ਪਹਿਲਾਂ ਹੀ ਪਤਾ ਲੱਗ ਗਿਆ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਲਾਇਨਜ਼ ਕਲੱਬ ਨੇ ਜ਼ਿਲ੍ਹਾ ਟਰੈਫਿਕ ਪੁਲੀਸ ਨੂੰ ਸੌਂਪੇ ਅਤਿ ਆਧੁਨਿਕ ਬੈਟਨਜ਼

 

ਘਟਨਾ ਸਥਾਨ ‘ਤੇ ਪੁੱਜੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਦੂਜੇ ਪਾਸੇ ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਪਤੀ ਜਸਵਿੰਦਰ ਸਿੰਘ ਸਮੇਤ ਤਿੰਨ ਲੋਕਾਂ ਖ਼ਿਲਾਫ਼ 302, 34 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਰਅਸਲ ਡੇਰਾ ਬਾਬਾ ਨਾਨਕ ਦੇ ਥਾਣਾ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜੋ ਸੂਚਨਾ ਮਿਲੀ ਸੀ ਉਸ ਅਨੁਸਾਰ ਜਾਂਚ ਕਰਨ ਉਤੇ ਪਤਾ ਲੱਗਾ ਕਿ ਪਿੰਡ ਸਰਫਕੋਟ ਦੇ ਰਹਿਣ ਵਾਲੀ ਜਤਿੰਦਰ ਕੌਰ 45 ਸਾਲ ਦੀ ਮ੍ਰਿਤਕ ਲਾਸ਼ ਗੋਬਰ ਗੈਸ ਪਲਾਂਟ ’ਚ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕੇਰਲ ’ਚ ਮਿਲਿਆ ਜ਼ੀਕਾ ਵਾਇਰਸ ਦਾ ਪਹਿਲਾ ਮਾਮਲਾ

 

ਮੌਕੇ ’ਤੇ ਜਾ ਕੇ ਜਦੋਂ ਦੇਖਿਆ ਗਿਆ ਤਾਂ ਮ੍ਰਿਤਕ ਦੇ ਪਰਿਵਾਰ ਨੇ ਔਰਤ ਦੀ ਲਾਸ਼ ਨੂੰ ਗਟਰ ’ਚੋ ਆਪ ਹੀ ਬਾਹਰ ਕੱਢ ਲਿਆ ਸੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਜਤਿੰਦਰ ਕੌਰ ਦੇ ਪਤੀ ਜਸਵਿੰਦਰ ਸਿੰਘ ਨੇ ਖੁਦ ਹੀ ਆਪਣੀ ਪਤਨੀ ਦਾ ਕਤਲ ਕੀਤਾ ਅਤੇ ਉਸਦੀ ਲਾਸ਼ ਨੂੰ ਗੋਬਰ ਗੈਸ ਪਲਾਂਟ ਦੇ ਗਟਰ ’ਚ ਸੁੱਟ ਦਿੱਤਾ। ਇਸ ਤੋਂ ਬਾਅਦ ਜਸਵਿੰਦਰ ਸਿੰਘ ਨੇ ਆਪ ਹੀ ਉਸਦੀ ਗੁੰਮਸ਼ੁਦਗੀ ਬਾਰੇ ਸੋਸ਼ਲ ਮੀਡਿਆ ’ਤੇ ਮੈਸਜ ਪਾ ਦਿੱਤਾ।

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ : https://www.sehajtimes.com/epaper/?dt=&p=4

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Majha

ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ : ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ 'ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ: ਸਰਦਾਰ ਹਰਮੀਤ ਸਿੰਘ ਕਾਲਕਾ