Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਵਿਖੇ ਪਾਰਟੀ ਵਲੰਟੀਅਰਾਂ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਸਮਾਣਾ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ ਤੇ ਹੋਈ ਵਿਸਥਾਰਪੂਰਵਕ ਚਰਚਾ

August 05, 2026 09:34 PM
Rozana Sehaj times

ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਦਫ਼ਤਰ ਵਿਖੇ ਪਾਰਟੀ ਵਲੰਟੀਅਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸਮਾਣਾ ਦੇ ਸਰਬਪੱਖੀ ਵਿਕਾਸ, ਚੱਲ ਰਹੇ ਵਿਕਾਸ ਕਾਰਜਾਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਇਲਾਕੇ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਲਕਾ ਸਮਾਣਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਲਾਕੇ ਦੀਆਂ ਮੰਡੀਆਂ ਦੇ ਸੁਧਾਰ, ਲਿੰਕ ਸੜਕਾਂ ਦੀ ਮੁਰੰਮਤ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਮੰਡੀ ਬੋਰਡ ਵੱਲੋਂ ਵਿਸ਼ੇਸ਼ ਤੌਰ 'ਤੇ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸੂਬਾ ਜਨਰਲ ਸਕੱਤਰ ਨੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਮਾਨ ਸਰਕਾਰ ਦੀਆਂ ਇਤਿਹਾਸਕ ਅਤੇ ਲੋਕ-ਪੱਖੀ ਨੀਤੀਆਂ ਜਿਵੇਂ ਕਿ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਵਧੀਆ ਸਿੱਖਿਆ ਪ੍ਰਣਾਲੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ, ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਅਤੇ ਕੈਸ਼ਲੈਸ ਇਲਾਜ ਦੀ ਸਹੂਲਤ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਵਲੰਟੀਅਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣਾ ਸਾਡੀ ਸਭ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਮੌਕੇ ਸਮਾਣਾ ਦੇ ਵਲੰਟੀਅਰਾਂ ਨੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਨੂੰ ਚੇਅਰਮੈਨ ਕੋਲ ਰੱਖਿਆ। ਸ. ਬਰਸਟ ਨੇ ਸਾਰੇ ਮੁੱਦਿਆਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਜਨਤਾ ਦੀ ਆਵਾਜ਼ ਨੂੰ ਹਮੇਸ਼ਾ ਬੁਲੰਦ ਰੱਖਿਆ ਜਾਵੇਗਾ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਅਖੀਰ ਵਿੱਚ ਸਮਾਣਾ ਦੇ ਪਾਰਟੀ ਵਲੰਟੀਅਰਾਂ ਵੱਲੋਂ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ। ਵਲੰਟੀਅਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਸੇਵਾ ਲਈ ਦਿਨ-ਰਾਤ ਇੱਕ ਕਰਕੇ ਕੰਮ ਕਰਦੇ ਰਹਿਣਗੇ। 

 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ