Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Delhi

ਭਗਤ ਪੂਰਨ ਸਿੰਘ ਜੀ ਦੀ ਨਿਸ਼ਕਾਮ ਸੇਵਾ ਮਨੁੱਖਤਾ ਲਈ ਸਦੀਵੀ ਪ੍ਰੇਰਣਾ ਸਰੋਤ: ਹਰਮੀਤ ਸਿੰਘ ਕਾਲਕਾ

August 05, 2026 09:45 PM
Rozana Sehaj times

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਕ ਸੰਦੇਸ਼ ਵਿੱਚ ਮਹਾਨ ਸਮਾਜ ਸੇਵਕ ਅਤੇ ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕੀਤਾ। ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਜੀ ਨਿਸ਼ਕਾਮ ਸੇਵਾ, ਦਇਆ, ਕਰੁਣਾ ਅਤੇ ਮਨੁੱਖਤਾ ਦੇ ਜੀਵੰਤ ਪ੍ਰਤੀਕ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਬਿਨਾਂ ਕਿਸੇ ਸਵਾਰਥ ਦੇ ਬੇਸਹਾਰਿਆਂ, ਲਾਵਾਰਿਸਾਂ, ਦਿਵਿਆਂਗਾਂ, ਬਿਮਾਰਾਂ ਅਤੇ ਲੋੜਵੰਦਾਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਨੇ ਮਨੁੱਖਤਾ ਦੀ ਸੇਵਾ ਨੂੰ ਹੀ ਆਪਣਾ ਧਰਮ ਮੰਨਿਆ ਅਤੇ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ "ਸਰਬੱਤ ਦੇ ਭਲੇ" ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਮਲੀ ਰੂਪ ਦਿੱਤਾ। ਉਨ੍ਹਾਂ ਵੱਲੋਂ ਸਥਾਪਿਤ ਪਿੰਗਲਵਾੜਾ ਅੱਜ ਵੀ ਬੇਸਹਾਰਾ ਅਤੇ ਲੋੜਵੰਦ ਲੋਕਾਂ ਲਈ ਆਸ ਅਤੇ ਸਹਾਰੇ ਦਾ ਪ੍ਰਤੀਕ ਬਣਿਆ ਹੋਇਆ ਹੈ। ਕਾਲਕਾ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਦਾ ਜੀਵਨ ਸਾਨੂੰ ਇਹ ਸਿੱਖਿਆ ਦਿੰਦਾ ਹੈ ਕਿ ਅਸਲ ਧਾਰਮਿਕਤਾ ਮਨੁੱਖ ਦੀ ਨਿਸ਼ਕਾਮ ਸੇਵਾ, ਦੁੱਖੀਆਂ ਦਾ ਦੁੱਖ ਵੰਡਣ ਅਤੇ ਹਰ ਲੋੜਵੰਦ ਦੀ ਸਹਾਇਤਾ ਕਰਨ ਵਿੱਚ ਹੈ। ਉਨ੍ਹਾਂ ਦੀ ਸੇਵਾ ਭਾਵਨਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ। ਦਿੱਲੀ ਕਮੇਟੀ ਦੇ ਪ੍ਰਧਾਨ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਭਗਤ ਪੂਰਨ ਸਿੰਘ ਜੀ ਦੇ ਦਰਸਾਏ ਸੇਵਾ, ਦਇਆ ਅਤੇ ਮਨੁੱਖਤਾ ਦੇ ਮਾਰਗ 'ਤੇ ਚੱਲਦਿਆਂ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਦੀ ਮਦਦ ਲਈ ਹਮੇਸ਼ਾ ਅੱਗੇ ਆਉਣ, ਕਿਉਂਕਿ ਇਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।

Have something to say? Post your comment

More in Delhi

ਸਿੱਖ ਨਸਲਕੁਸ਼ੀ : ਹਰਦੀਪ ਪੁਰੀ ਵਲੋਂ ਨਵੰਬਰ 1984 ਦੀ ਵਰ੍ਹੇਗੰਢ ’ਤੇ ਚਲੋ ਦਿੱਲੀ ਰੈਲੀ ’ਤੇ ਕਾਂਗਰਸ ਦੀ ਨਿੰਦਾ

ਸਿੱਖ ਵਿਰੋਧੀ ਹਿੰਸਾ : ਹਮਲੇ ਯੋਜਨਾਬੱਧ ਸਨ : ਸਾਹਨੀ

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ