Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

August 05, 2026 09:50 PM
Rozana Sehaj times


ਚੰਡੀਗੜ੍ਹ  : 
ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਆਰ. ਆਈ. ਏ. ਸ਼ਾਖਾ, ਡੀ.ਸੀ ਦਫ਼ਤਰ ਐਸ ਏ ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ ਲੱਖ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ,ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚਿਤ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਸਕਾਈ ਰੌਕ ਵੈਲਫੇਅਰ ਸੁਸਾਇਟੀ, ਸੈਕਟਰ 111/112, ਮੋਹਾਲੀ ਵਿਖੇ ਨਿਲਾਮੀ ਪਲਾਟ ਦਿਵਾਉਣ  ਬਦਲੇ 8,00,000 ਰੁਪਏ ਬਤੌਰ ਰਿਸ਼ਵਤ ਮੰਗੇ ਸਨ। ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਐਸ. ਏ. ਐਸ. ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਐਸ. ਏ. ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ