Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅੰਮ੍ਰਿਤਸਰ ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

August 05, 2026 09:57 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਮੋਟਾ ਵਜੋਂ ਹੋਈ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਣਗੜ੍ਹ ਦੇ ਰਹਿਣ ਵਾਲੇ ਹਨ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰਦੇ ਸਨ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਖਾਤਮਾ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਜਾਰੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੰਟ ਆਫ਼ ਪੁਲਿਸ (ਐੱਸ.ਐੱਸ.ਪੀ.) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ ਦੋ ਵਿਅਕਤੀਆਂ ਨੇ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸਨੂੰ ਉਹ ਘਰਿੰਡਾ ਖੇਤਰ ਵਿੱਚ ਸਪਲਾਈ ਕਰਨ ਵਾਲੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ 'ਚ ਨਾਕਾਬੰਦੀ ਕਰਕੇ ਜਸਬੀਰ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਉਰਫ਼ ਮੋਟੂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ 10.03 ਕਿੱਲੋ ਹੈਰੋਇਨ ਬਰਾਮਦ ਹੋਈ। ਐੱਸ.ਐੱਸ.ਪੀ. ਨੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਐੱਫ.ਆਈ.ਆਰ. ਨੰਬਰ 339 ਮਿਤੀ 4/8/2026 ਦਰਜ ਕੀਤੀ ਗਈ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼