Wednesday, September 23, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Chandigarh

ਪੰਜਾਬ ਵਿਧਾਨ ਸਭਾ ਵੱਲੋਂ 68228 ਯੋਗਤਾ ਅਧਾਰਤ ਸਰਕਾਰੀ ਨੌਕਰੀਆਂ ਪੰਜਾਬ ਸਰਕਾਰ ਦੀ ਸ਼ਲਾਘਾ ਵਿੱਚ ਇਤਿਹਾਸਕ ਮਤਾ ਪਾਸ

August 05, 2026 10:01 PM
Rozana Sehaj times


ਚੰਡੀਗੜ੍ਹ :
ਪੰਜਾਬ ਵਿਧਾਨ ਸਭਾ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਰੁਜ਼ਗਾਰ ਪੈਦਾ ਕਰਨ, ਪਾਰਦਰਸ਼ੀ ਸ਼ਾਸਨ ਅਤੇ ਵੱਡੇ ਪੱਧਰ ’ਤੇ ਉਦਯੋਗਿਕ ਵਿਕਾਸ ਵਿੱਚ ਇਤਿਹਾਸਕ ਪ੍ਰਾਪਤੀਆਂ ਲਈ, ਸ਼ਲਾਘਾ ਵਜੋਂ ਇੱਕ ਇਤਿਹਾਸਕ ਮਤਾ ਪਾਸ ਕੀਤਾ ਗਿਆ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੇਸ਼ ਕੀਤੇ ਗਏ ਮਤੇ ਵਿੱਚ ਸੂਬਾ ਸਰਕਾਰ ਦੀ ਸਫਲ ਦੋ-ਨੁਕਾਤੀ ਰਣਨੀਤੀ ਦੀ ਸ਼ਲਾਘਾ ਕੀਤੀ ਗਈ। ਇਸ ਨੀਤੀ ਦਾ ਉਦੇਸ਼ ਸਰਕਾਰੀ ਭਰਤੀਆਂ ਵਿੱਚ ਪੂਰੀ ਪਾਰਦਰਸ਼ਤਾ ਬਹਾਲ ਕਰਨਾ ਅਤੇ ਨਿੱਜੀ ਖੇਤਰ ਦੀਆਂ ਸਥਾਈ ਨੌਕਰੀਆਂ ਪੈਦਾ ਕਰਨ ਲਈ ਮੈਗਾ ਉਦਯੋਗਿਕ ਨਿਵੇਸ਼ਾਂ ਨੂੰ ਆਕਰਸ਼ਿਤ ਕਰਨਾ ਹੈ। ਭਰਤੀ ਪ੍ਰਣਾਲੀ ਦੇ ਇਤਿਹਾਸਕ ਸੁਧਾਰ ’ਤੇ ਬੋਲਦਿਆਂ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ ਦੇਣ ਵਿੱਚ ਦਹਾਕਿਆਂ ਪੁਰਾਣੇ ਸਿਫ਼ਾਰਸ਼ੀ, ਰਾਜਨੀਤਿਕ ਦਖਲ ਅਤੇ ਭ੍ਰਿਸ਼ਟਾਚਾਰ ਦੇ ਅਮਲ ਨੂੰ ਸਥਾਈ ਤੌਰ ’ਤੇ ਖਤਮ ਕਰ ਦਿੱਤਾ ਹੈ। ਪੱਖਪਾਤ ਨਾਲੋਂ ਯੋਗਤਾ ਨੂੰ ਤਰਜੀਹ ਦੇ ਕੇ, ਸਰਕਾਰ ਨੇ ਲੱਖਾਂ ਪੰਜਾਬੀ ਨੌਜਵਾਨਾਂ ਦਾ ਭਰੋਸਾ ਬਹਾਲ ਕੀਤਾ ਹੈ। 1 ਅਪ੍ਰੈਲ, 2022 ਤੋਂ, ਪੰਜਾਬ ਸਰਕਾਰ ਨੇ ਪੂਰੀ ਪਾਰਦਰਸ਼ਤਾ, ਭ੍ਰਿਸ਼ਟਾਚਾਰ ਮੁਕਤ ਅਤੇ ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ 68,228 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਮੁੱਖ ਸਰਕਾਰੀ ਭਰਤੀਆਂ ਵਿੱਚ ਸਕੂਲ ਸਿੱਖਿਆ ਵਿਭਾਗ ਵਿੱਚ ਭਰਤੀ ਕੀਤੇ ਗਏ 16,316 ਨੌਜਵਾਨ, ਗ੍ਰਹਿ ਵਿਭਾਗ ਵਿੱਚ ਭਰਤੀ ਕੀਤੇ ਗਏ 14,723 ਨੌਜਵਾਨ, ਬਿਜਲੀ ਵਿਭਾਗ ਵਿੱਚ ਭਰਤੀ ਕੀਤੇ ਗਏ 8,706 ਨੌਜਵਾਨ, ਸਥਾਨਕ ਸਰਕਾਰਾਂ ਵਿਭਾਗ ਵਿੱਚ ਭਰਤੀ ਕੀਤੇ ਗਏ 5,681 ਵਿਅਕਤੀ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਭਰਤੀ ਕੀਤੇ ਗਏ 4,758 ਵਿਅਕਤੀ ਸ਼ਾਮਲ ਹਨ। ਮਾਲੀਆ, ਡਾਕਟਰੀ ਸਿੱਖਿਆ, ਜਲ ਸਰੋਤ, ਖੇਤੀਬਾੜੀ ਅਤੇ ਹੋਰਾਂ ਸਮੇਤ ਮਹੱਤਵਪੂਰਨ ਖੇਤਰਾਂ ਵਿੱਚ ਹਜ਼ਾਰਾਂ ਵਾਧੂ ਨਿਯੁਕਤੀਆਂ ਵੀ ਕੀਤੀਆਂ ਗਈਆਂ। ਬੇਮਿਸਾਲ ਉਦਯੋਗਿਕ  ਅਤੇ ਨਿੱਜੀ ਖੇਤਰ ਦੇ ਵਾਧੇ ਨੂੰ ਕਬੂਲਦਿਆਂ ਮਤੇ ਨੇ ਨੀਤੀ ਸਥਿਰਤਾ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਰਾਹੀਂ ਨਿੱਜੀ ਨਿਵੇਸ਼ ਨੂੰ ਆਕਰਸ਼ਿਤ ਕਰਨ ਵਿੱਚ ਰਾਜ ਦੀ ਸ਼ਾਨਦਾਰ ਸਫਲਤਾ ਨੂੰ ਉਜਾਗਰ ਕੀਤਾ। 16 ਮਾਰਚ, 2022 ਅਤੇ 31 ਜੁਲਾਈ, 2026 ਦੇ ਵਿਚਕਾਰ, ਪੰਜਾਬ ਨੇ 1,83,837 ਕਰੋੜ ਰੁਪਏ ਦੇ 9,899 ਨਿਵੇਸ਼ ਪ੍ਰਸਤਾਵ ਪ੍ਰਾਪਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਤੋਂ ਰਾਜ ਭਰ ਦੇ ਨੌਜਵਾਨਾਂ ਲਈ 6,16,436 ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਟਾਟਾ ਸਟੀਲ, ਐਚਐਮਈਐਲ ਆਰਗੈਨਿਕਸ, ਸੇਲ ਸੋਲਰ, ਅੰਬੂਜਾ ਸੀਮੈਂਟਸ, ਹੈਪੀ ਫੋਰਜਿੰਗਜ਼, ਵਰਧਮਾਨ ਸਪੈਸ਼ਲ ਸਟੀਲਜ਼, ਨੈਸਲੇ ਇੰਡੀਆ ਅਤੇ ਹੋਰਾਂ ਸਮੇਤ ਪ੍ਰਮੁੱਖ ਗਲੋਬਲ ਅਤੇ ਰਾਸ਼ਟਰੀ ਕਾਰਪੋਰੇਟ ਕੰਪਨੀਆਂ ਨੇ ਵੱਡੇ ਵਿਸਥਾਰ ਪ੍ਰੋਜੈਕਟਾਂ ਲਈ ਪੰਜਾਬ ਨੂੰ ਚੁਣਿਆ ਹੈ। ਇਹ ਨਿਵੇਸ਼ ਨਿਰਮਾਣ, ਸਟੀਲ, ਨਵਿਆਉਣਯੋਗ ਊਰਜਾ, ਫਾਰਮਾਸਿਊਟੀਕਲ, ਫੂਡ ਪ੍ਰੋਸੈਸਿੰਗ, ਆਈਟੀ, ਸਿਹਤ ਸੰਭਾਲ, ਲੌਜਿਸਟਿਕਸ ਅਤੇ ਸਿੱਖਿਆ ਵਰਗੇ ਮਹੱਤਵਪੂਰਨ ਉੱਚ-ਵਿਕਾਸ ਵਾਲੇ ਖੇਤਰਾਂ ਵਿੱਚ ਫੈਲੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਦੂਰਦਰਸ਼ੀ ਸ਼ਾਸਨ ਪੰਜਾਬ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਂਦਾ ਹੈ ਅਤੇ ਵਿਦੇਸ਼ਾਂ ਲਈ ਹੋ ਰਹੇ ਪ੍ਰਵਾਸ ਨੂੰ ਘਟਾਉਂਦਾ ਹੈ।

Have something to say? Post your comment

 

More in Chandigarh

ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ :  ਚੀਮਾ

650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਚੀਮਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ