Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

August 05, 2026 10:04 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਵਧੀਕ ਸਕੱਤਰ, ਬਾਗ਼ਬਾਨੀ, ਸ੍ਰੀ ਲਤੀਫ ਅਹਿਮਦ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਿੱਚ ਟਿਕਾਊ ਵਾਧੇ ਲਈ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਵਰਗੀਆਂ ਸਹਾਇਕ ਗਤੀਵਿਧੀਆਂ ਕਿਸਾਨਾਂ ਲਈ ਆਮਦਨ ਦੇ ਵਾਧੂ ਸਰੋਤ ਸਾਬਤ ਹੋਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਲਾਭਕਾਰੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਕੈਬਨਿਟ ਮੰਤਰੀ ਨੇ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਵਿਭਾਗ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਬਣੇਗੀ। ਉਨ੍ਹਾਂ ਵਿਭਾਗ ਨਾਲ ਸਬੰਧਤ ਵੱਖ-ਵੱਖ ਅਹਿਮ ਪ੍ਰਸ਼ਾਸਕੀ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਕਿਸਾਨ-ਹਿੱਤ ਨਾਲ ਜੁੜੇ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ