Wednesday, September 23, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Chandigarh

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ

August 05, 2026 10:08 PM
Rozana Sehaj times
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 1,83,837 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਨ ਦੇ ਨਾਲ-ਨਾਲ ਪ੍ਰਾਈਵੇਟ ਖੇਤਰ ਵਿੱਚ 6,36,636 ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਅੱਜ ਸਦਨ ਵਿੱਚ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਗਏ ਮਤੇ ’ਤੇ ਚਰਚਾ ਨੂੰ ਸਮੇਟਦਿਆਂ ਸ੍ਰੀ ਅਮਨ ਅਰੋੜਾ ਨੇ ਸਦਨ ਨੂੰ ਦੱਸਿਆ ਕਿ ਇਸ ਵੱਡੇ ਨਿਵੇਸ਼ ਪ੍ਰਵਾਹ ਨੇ ਸਿੱਧੇ ਅਤੇ ਅਸਿੱਧੇ ਤੌਰ ’ਤੇ ਨਿੱਜੀ ਖੇਤਰ ਵਿੱਚ 6.36 ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਨੇ ਜਾਪਾਨ ਦੀ ਪ੍ਰਮੁੱਖ ਸਟੀਲ ਕੰਪਨੀ ਆਇਚੀ ਸਟੀਲ ਦੀ ਉਦਾਹਰਣ ਦਿੱਤੀ, ਜਿਸਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਸਹੂਲਤਾਂ ਅਤੇ ਕਾਰੋਬਾਰ ਨੂੰ ਸੌਖਾਲਾ ਬਣਾਉਣ ਵਾਲੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਯੋਜਨਾਬੱਧ ਨਿਵੇਸ਼ ਨੂੰ 500 ਕਰੋੜ ਰੁਪਏ ਤੋਂ ਵਧਾ ਕੇ 1100 ਕਰੋੜ ਰੁਪਏ ਕਰ ਦਿੱਤਾ ਹੈ। ਕਾਂਗਰਸ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਉਸ ਦੇ ਸ਼ਾਹਕੋਟ ਵਿਧਾਨ ਸਭਾ ਹਲਕੇ ਵਿੱਚ ਕਿਸੇ ਵੀ ਵਿਅਕਤੀ ਨੂੰ ਸਰਕਾਰੀ ਨੌਕਰੀ ਨਾ ਮਿਲਣ ਦੇ ਦੋਸ਼ ਉੱਤੇ ਸ੍ਰੀ ਅਮਨ ਅਰੋੜਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਨੂੰ ਆਪਣੇ ਸ਼ਾਹਕੋਟ ਹਲਕੇ ਵਿੱਚ ਇਕੱਠ ਰੱਖਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ,‘‘ਮੈਂ ਆਵਾਂਗਾ ਅਤੇ ਅਸੀਂ ਲੋਕਾਂ ਤੋਂ ਪੁੱਛਾਂਗੇ, ਕੀ ਉਨ੍ਹਾਂ ਨੂੰ ਨੌਕਰੀਆਂ ਮਿਲੀਆਂ ਹਨ। ਜੇਕਰ ਮੈਂ ਗਲਤ ਹੋਇਆ, ਤਾਂ ਮੈਂ ਮੰਤਰੀ ਦੇ ਅਹੁਦੇ ਅਤੇ ਵਿਧਾਇਕ ਵਜੋਂ ਅਸਤੀਫਾ ਦੇ ਦਿਆਂਗਾ। ਜੇਕਰ ਮੈਂ ਸਹੀ ਹੋਇਆ ਤਾਂ ਲਾਡੀ ਨੂੰ ਅਸਤੀਫਾ ਦੇਣਾ ਪਵੇਗਾ।’’ ਕਾਂਗਰਸੀ ਵਿਧਾਇਕ ਲਾਡੀ ਨੇ ਇਹ ਚੁਣੌਤੀ ਨਹੀਂ ਕਬੂਲੀ ਅਤੇ ਚਰਚਾ ਛੱਡ ਕੇ ਬੈਠ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੀਆਂ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਿਰਫ਼ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਹਨ। ਸ੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਲਈ ਸੂਬਾ ਸਰਕਾਰ ਦੇ ਰਿਕਾਰਡ ਯਤਨਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸੂਬੇ ਦੇ ਬਜਟ ਵਿੱਚ 75 ਸਾਲਾਂ ਵਿੱਚ ਪਹਿਲੀ ਵਾਰ ਹੁਨਰ ਵਿਕਾਸ ਮਿਸ਼ਨ ਲਈ 25 ਕਰੋੜ ਰੁਪਏ ਰੱਖੇ ਗਏ ਹਨ, ਜੋ ਕਿ ਪਿਛਲੇ ਸਾਲ 10 ਕਰੋੜ ਰੁਪਏ ਸਨ। ਉਨ੍ਹਾਂ ਦਾਅਵਾ ਕੀਤਾ ਕਿ 22 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਵਿੱਚ ਪਲੇਸਮੈਂਟ ਕੈਂਪਾਂ ਅਤੇ ਹੈਂਡਹੋਲਡਿੰਗ ਅਭਿਆਸਾਂ ਰਾਹੀਂ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੁਨਾਮ ਵਿੱਚ ਹਾਲ ਹੀ ਵਿੱਚ ਹੋਏ ਇੱਕ ਮੈਗਾ ਰੋਜ਼ਗਾਰ ਮੇਲੇ ਵਿੱਚ, 61 ਕੰਪਨੀਆਂ ਨੇ ਹਿੱਸਾ ਲਿਆ ਅਤੇ ਲਗਭਗ 700 ਨੌਜਵਾਨਾਂ ਨੂੰ ਮੌਕੇ ’ਤੇ ਹੀ ਨਿਯੁਕਤੀ ਪੱਤਰ ਜਾਰੀ ਕੀਤੇ। ਰੁਜ਼ਗਾਰ ਉਤਪਤੀ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਲਾਗਤ ਨਾਲ ਸੰਗਰੂਰ ਜ਼ਿਲ੍ਹੇ ਵਿੱਚ ਵਿਸ਼ਵ ਪੱਧਰੀ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸਥਾਪਤ ਕੀਤਾ ਜਾ ਰਿਹਾ ਹੈ। ਇਹ ਵਿਸ਼ਵ ਪੱਧਰ ’ਤੇ ਆਪਣੀ ਕਿਸਮ ਦਾ ਪਲੇਠਾ ਅਦਾਰਾ ਹੈ, ਜਿੱਥੇ ਹਥਿਆਰਬੰਦ ਸੈਨਾਵਾਂ ਵਿੱਚ ਅਫਸਰ ਪੱਧਰ ਦੇ ਅਹੁਦਿਆਂ ਲਈ ਸਾਲਾਨਾ 500 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਕੇਂਦਰ ਸਰਕਾਰ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15-29 ਸਾਲ ਉਮਰ ਵਰਗ ਵਿੱਚ ਪੰਜਾਬ ਦੀ ਬੇਰੁਜ਼ਗਾਰੀ ਦਰ ਸਾਲ 2022 ਦੀ 19.1 ਪ੍ਰਤੀਸ਼ਤ ਤੋਂ ਘਟ ਕੇ 2025 ਵਿੱਚ 17 ਪ੍ਰਤੀਸ਼ਤ ਹੋ ਗਈ ਹੈ। ਮੰਤਰੀ ਨੇ ਪੀਰੀਅਡਿਕ ਲੇਬਰ ਫੋਰਸ ਸਰਵੇਖਣ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਹੁਣ ਪੰਜਾਬ ਬਿਹਤਰ ਰੁਜ਼ਗਾਰ ਮੈਟ੍ਰਿਕਸ ਵਾਲੇ ਸੂਬਿਆਂ ਵਿੱਚ ਸ਼ਾਮਲ ਹੈ। ਆਲਮੀ ਪੱਧਰ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸਮੇਂ ਭਾਰਤ ਦੀ ਜੀਡੀਪੀ ਚੀਨ ਨਾਲੋਂ ਥੋੜ੍ਹੀ ਜ਼ਿਆਦਾ ਸੀ। ਉਨ੍ਹਾਂ ਕਿਹਾ,“ਚੀਨ ਨੇ ਆਪਣੇ ਹਰੇਕ ਵਿਅਕਤੀ ਨੂੰ ਕੰਮ ’ਤੇ ਲਗਾਇਆ ਅਤੇ ਦੁਨੀਆ ਦੀ ਸਭ ਵੱਡੀ ਫੈਕਟਰੀ ਬਣ ਕੇ ਉੱਭਰਿਆ। ਚੀਨ ਨੇੜ ਭਵਿੱਖ ਵਿੱਚ ਅਮਰੀਕਾ ਨੂੰ ਪਛਾੜ ਸਕਦਾ ਹੈ। ਸਾਡੇ ਕੋਲ ਉਹੀ ਸਮਰੱਥਾ ਹੈ, ਪਰ ਸਹੀ ਵਾਤਾਵਰਣ ਦੀ ਘਾਟ ਸੀ। ਪਰ ਹੁਣ ਅਸੀਂ ਇਸਨੂੰ ਠੀਕ ਕਰ ਰਹੇ ਹਾਂ।” ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਦੀ ਕੋਈ ਵੀ ਸਰਕਾਰ ਹਰੇਕ ਨਾਗਰਿਕ ਨੂੰ ਨੌਕਰੀ ਦੇਣ ਦੀ ਗਰੰਟੀ ਨਹੀਂ ਦੇ ਸਕਦੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਦਾ ਅਸਲ ਫਰਜ਼ ਉਦਯੋਗ ਅਤੇ ਰੁਜ਼ਗਾਰ ਲਈ ਅਨੁਕੂਲ ਤੇ ਸਾਜ਼ਗਾਰ ਮਾਹੌਲ ਤਿਆਰ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ, “ਅਸੀਂ ਇੱਥੇ ਸਿਰਫ਼ ਅੰਕੜੇ ਪੇਸ਼ ਕਰਨ ਲਈ ਨਹੀਂ ਹਾਂ। ਅਸੀਂ ਇੱਕ ਅਜਿਹਾ ਮਾਹੌਲ ਬਣਾ ਰਹੇ ਹਾਂ, ਜਿੱਥੇ ਹਰ ਨੌਜਵਾਨ ਆਪਣੇ ਪੈਰਾਂ ’ਤੇ ਖੜ੍ਹਾ ਹੋ ਸਕੇ।” ਵਿਰੋਧੀ ਧਿਰ ਵੱਲੋਂ ਨੌਕਰੀਆਂ ਬਾਰੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ, ‘ਸਭ ਤੋਂ ਵਧੀਆ, ਸਸਤਾ ਅਤੇ ਟਿਕਾਊ ਵਾਈਟ ਪੇਪਰ ਲੋਕਾਂ ਤੋਂ ਸਿੱਧੇ ਤੌਰ ’ਤੇ ਪੁੱਛਣਾ ਹੈ। ਆਰਟੀਆਈ ਦਾਇਰ ਕਰੋ ਜਾਂ ਲੋਕਾਂ ਨਾਲ ਮੀਟਿੰਗ ਕਰੋ। ਲੋਕ ਆਪੇ ਦੱਸਣ ਦੇਣਗੇ ਕਿ ਉਨ੍ਹਾਂ ਨੂੰ ਨੌਕਰੀਆਂ ਮਿਲੀਆਂ ਹਨ ਜਾ ਨਹੀਂ।’’ ਸ੍ਰੀ ਅਮਨ ਅਰੋੜਾ ਨੇ ਪਿਛਲੀ ਕਾਂਗਰਸ ਸਰਕਾਰ ਦੇ ‘ਹਰ ਘਰ ਨੌਕਰੀ’ ਵਾਅਦੇ ’ਤੇ ਵਰ੍ਹਦਿਆਂ ਇਸਨੂੰ ਪੰਜਾਬ ਦੇ ਨੌਜਵਾਨਾਂ ਨਾਲ ‘ਸਭ ਤੋਂ ਵੱਡਾ ਧੋਖਾ’ ਦੱਸਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਆਪ’ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤ ਤੋਂ ਪਾਰਦਰਸ਼ੀ ਢੰਗ ਨਾਲ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੁਹਰਾਇਆ ਕਿ ਸਰਕਾਰ ਦਾ ਵਾਹਿਦ ਉਦੇਸ਼ ਪੰਜਾਬ ਨੂੰ ’ਕਾਰੋਬਾਰ ਕਰਨ ਵਿੱਚ ਆਸਾਨੀ’ ਲਈ ਇੱਕ ਮਾਡਲ ਸੂਬਾ ਬਣਾਉਣਾ ਅਤੇ ਸਨਮਾਨਜਨਕ, ਹੁਨਰ-ਅਧਾਰਤ ਰੁਜ਼ਗਾਰ ਪੈਦਾ ਕਰਨਾ ਹੈ।

Have something to say? Post your comment

 

More in Chandigarh

ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ :  ਚੀਮਾ

650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਚੀਮਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ