Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

August 05, 2026 10:16 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਬਾਰਡਰ ਅਤੇ ਕੰਢੀ ਏਰੀਆ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਨ੍ਹਾਂ ਖੇਤਰਾਂ ਦੇ ਸਮੁੱਚੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਸਾਂਝੇ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਠੋਸ ਯਤਨਾਂ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕੰਢੀ ਖੇਤਰ ਦੇ ਇੱਕ ਬਿਹਤਰੀਨ ਸੈਰ-ਸਪਾਟਾ ਕੇਂਦਰ ਵਜੋਂ ਉੱਭਰਨ ਦੀ ਅਥਾਹ ਸਮਰੱਥਾ ਹੈ, ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਦੇ ਵਿਕਾਸ ‘ਚ ਤੇਜ਼ੀ ਲਿਆਉਣ ਅਤੇ ਇਸ ਦੀਆਂ ਵਿਸ਼ਾਲ ਸੈਰ-ਸਪਾਟਾ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।" ਇਸ ਖੇਤਰ ਦੀਆਂ ਅਣਵਰਤੀਆਂ ਸੰਭਾਵਨਾਵਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਪਿਛਲੀਆਂ ਸਰਕਾਰਾਂ ਦੀ ਨਲਾਇਕੀ ਅਤੇ ਅਣਦੇਖੀ ਕਾਰਨ ਕੰਢੀ ਖੇਤਰ ਵਿਕਾਸ ਦੀ ਰਫ਼ਤਾਰ ਵਿੱਚ ਪਿੱਛੇ ਰਹਿ ਗਿਆ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਸਾਡੀ ਸਰਕਾਰ ਨੇ ਇਸ ਖੇਤਰ ਦੀਆਂ ਅਥਾਹ ਸੈਰ-ਸਪਾਟਾ ਸੰਭਾਵਨਾਵਾਂ ਨੂੰ ਉਜਾਗਰ ਕਰਨ ਅਤੇ ਸੈਲਾਨੀਆਂ ਨੂੰ ਇਸ ਦੀ ਕੁਦਰਤੀ ਸੁੰਦਰਤਾ ਵੱਲ ਆਕਰਸ਼ਿਤ ਕਰਨ ਲਈ ਸਖ਼ਤ ਉਪਰਾਲੇ ਕੀਤੇ ਹਨ। ਇਹ ਖੇਤਰ ਕੁਦਰਤੀ ਸਰੋਤਾਂ ਨਾਲ ਭਰਪੂਰ ਹੈ ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ।" ਸਰਕਾਰ ਦੇ ਵਿਕਾਸ ਏਜੰਡੇ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਉਹ ਦਿਨ ਦੂਰ ਨਹੀਂ ਜਦੋਂ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਦੇ ਇੱਕ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉੱਭਰੇਗਾ। ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਵਿਕਾਸ ਅਤੇ ਇਸ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।" ਉਨ੍ਹਾਂ ਕਿਹਾ, "ਸੂਬਾ ਸਰਕਾਰ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ ਵੀ ਸਖ਼ਤ ਯਤਨ ਕਰ ਰਹੀ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਵਸਨੀਕ ਬਹਾਦਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕੀਤੀ ਹੈ। ਇਸ ਧਰਤੀ ਨੂੰ ਮਹਾਨ ਗੁਰੂਆਂ ਦੀ ਬਖਸ਼ਿਸ਼ ਪ੍ਰਾਪਤ ਹੈ ਅਤੇ ਇੱਥੇ ਮਿਹਨਤੀ ਅਤੇ ਸੂਰਬੀਰ ਲੋਕ ਵੱਸਦੇ ਹਨ।" ਸਰਹੱਦੀ ਨਿਵਾਸੀਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ‘ਚ ਜਨਮੇ ਮਹਾਨ ਦੇਸ਼ ਭਗਤਾਂ ਅਤੇ ਰਾਸ਼ਟਰਵਾਦੀਆਂ ਦੇ ਦੇਸ਼ ਪ੍ਰਤੀ ਵਡਮੁੱਲੇ ਯੋਗਦਾਨ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਵੱਲੋਂ ਇਸ ਖੇਤਰ ਵਿੱਚ ਉਸ ਪੱਧਰ ਦਾ ਵਿਕਾਸ ਦੇਖਣ ਨੂੰ ਨਹੀਂ ਮਿਲਿਆ ਜਿਸ ਦਾ ਇਹ ਹੱਕਦਾਰ ਸੀ। ਸਾਡੀ ਸਰਕਾਰ ਨੇ ਇਸ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕੀਤਾ ਹੈ। ਅਸੀਂ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ, ਜੋ ਸੱਚੇ ਦੇਸ਼ ਭਗਤ ਹਨ ਅਤੇ ਹਮੇਸ਼ਾ ਦੇਸ਼ ਅਤੇ ਇਸ ਦੇ ਲੋਕਾਂ ਦੇ ਨਾਲ ਖੜ੍ਹੇ ਰਹੇ ਹਨ।" ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

More in Chandigarh

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ