Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

August 05, 2026 10:18 PM
Rozana Sehaj times


ਚੰਡੀਗੜ੍ਹ  : 
ਪੰਜਾਬ ਵਿਧਾਨ ਸਭਾ ਨੇ ਅੱਜ ਪਿੰਗਲਵਾੜੇ ਦੇ ਸੰਸਥਾਪਕ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਨੂੰ ਨਿਰਸਵਾਰਥ ਸੇਵਾ ਲਈ ਜਾਣਿਆ ਜਾਂਦਾ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਦਾ ਜੀਵਨ ਸੇਵਾ, ਪਿਆਰ ਅਤੇ ਮਨੁੱਖਤਾ ਦੀ ਜਿਉਂਦੀ ਜਾਗਦੀ ਉਦਾਹਰਣ ਸੀ  । ਉਹ ਅਜਿਹੇ ਮਹਾਨ ਵਿਅਕਤੀ ਸਨ, ਜਿਨ੍ਹਾਂ ਨੇ ਮਨੁੱਖਤਾ ਲਈ ਖ਼ੁਦ ਨੂੰ ਕੁਰਬਾਨ ਕਰ ਦਿੱਤਾ। ਉਨ੍ਹਾਂ ਨੇ ਆਪਣੇ ਸੁਪਨੇ, ਖੁਸ਼ੀਆਂ, ਸੱਧਰਾਂ- ਸਭ ਕੁਝ ਬੇਸਹਾਰਾ, ਬਿਮਾਰ ਅਤੇ ਲੋੜਵੰਦ  ਲੋਕਾਂ ਲਈ ਕੁਰਬਾਨ ਕਰ ਦਿੱਤਾ। ਦਿਵਿਆਂਗ ਪਿਆਰਾ ਸਿੰਘ ਜੀ ਨੂੰ ਆਪਣੀ ਪਿੱਠ ’ਤੇ ਚੁੱਕਣਾ ਅਤੇ ਅੰਮ੍ਰਿਤਸਰ ਦੀਆਂ ਸੜਕਾਂ ’ਤੇ ਤੁਰਨਾ ਕੋਈ ਆਮ ਗੱਲ ਨਹੀਂ ਸੀ, ਇਹ ਨਿਰਸਵਾਰਥ ਪਿਆਰ ਦਾ ਸਿਖ਼ਰ ਸੀ। ਉਨ੍ਹਾਂ ਨੇ ਨਾ ਸਿਰਫ਼ ਬੇਸਹਾਰਾ ਲੋਕਾਂ ਨੂੰ ਪਨਾਹ ਦਿੱਤੀ ਸਗੋਂ ਵਾਤਾਵਰਣ ਦੀ ਸੰਭਾਲ, ਰੁੱਖ ਲਗਾਉਣ ਅਤੇ ਪ੍ਰਦੂਸ਼ਣ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਉਨ੍ਹਾਂ ਵੱਲੋਂ ਪਾਈ ਪਿਰਤ ਅੱਜ ਵੀ ਸਾਨੂੰ ਨੇਕੀ ਲਈ ਪ੍ਰੇਰਦੀ ਹੈ। ਅੱਜ ਦੇ ਆਧੁਨਿਕ ਅਤੇ ਰੁਝੇਵਿਆਂ ਭਰੇ ਯੁੱਗ ਵਿੱਚ ਭਗਤ ਪੂਰਨ ਸਿੰਘ ਜੀ ਦੇ ਵਿਚਾਰ ਅਤੇ ਉਨ੍ਹਾਂ ਦਾ ਜੀਵਨ ਸਾਨੂੰ ਲੋਕ ਸੇਵਾ ਲਈ ਵਿਸ਼ੇਸ਼ ਕਰਕੇ ਇਸ ਸਦਨ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਮਾਰਗਦਰਸ਼ਨ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਅਸੀਂ ਉਨ੍ਹਾਂ ਵੱਲੋਂ ਦਿਖਾਏ ਗਏ ਸੇਵਾ, ਦਇਆ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਕਰੀਏ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ