Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

August 05, 2026 10:20 PM
Rozana Sehaj times


ਚੰਡੀਗੜ੍ : 
 ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ- ਇੰਸਪੈਕਟਰ ਸਤਰੂਪ ਸਿੰਘ ਅਤੇ  ਐਸਐਚਓ, ਥਾਣਾ ਸਾਈਬਰ ਕ੍ਰਾਈਮ ਬਠਿੰਡਾ ਦੇ ਰੀਡਰ ਨੂੰ ਇੱਕ ਲੱਖ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ  ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਵਿਰੁੱਧ ਥਾਣਾ ਸਾਈਬਰ ਕ੍ਰਾਈਮ, ਬਠਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ, ਮੁਲਜ਼ਮ ਏਐਸਆਈ ਸਤਰੂਪ ਸਿੰਘ ਅਤੇ ਐਸ. ਐਚ. ਓ. ਦੇ ਰੀਡਰ ਗੁਰਚਰਨ ਸਿੰਘ, ਨੇ ਸ਼ਿਕਾਇਤਕਰਤਾ ਤੋਂ ਇਸ ਕੇਸ ਵਿੱਚ ਉਸਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰਨ, ਉਸਦੇ ਪੁੱਤਰ ਦੀ ਜ਼ਮਾਨਤ ਕਰਵਾਉਣ ਵਿੱਚ ਮਦਦ ਕਰਨ ਅਤੇ ਦੂਜੀ ਧਿਰ ਨਾਲ ਸਮਝੌਤਾ ਕਰਵਉਣ ਲਈ 100000 ਰੁਪਏ ਰਿਸ਼ਵਤ ਮੰਗੀ । ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ , ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਸ਼ੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਐਸਏਐਸ ਨਗਰ ਵਿਖੇ ਇਨ੍ਹਾਂ ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ