Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

August 05, 2026 10:22 PM
Rozana Sehaj times

ਚੰਡੀਗੜ੍ਹ :  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 197ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 652 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 197ਵੇਂ ਦਿਨ, ਪੁਲਿਸ ਟੀਮਾਂ ਨੇ 454 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 56,909 ਗ੍ਰਿਫ਼ਤਾਰੀਆਂ  ਹੋਈਆਂ ਹਨ। ਇਸ ਤੋਂ ਇਲਾਵਾ 213 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 522ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ, 301 ਗ੍ਰਾਮ ਅਫੀਮ, 9.2 ਕਿਲੋ ਭੁੱਕੀ, 1114 ਨਸ਼ੀਲੀਆਂ ਗੋਲੀਆਂ ਅਤੇ 41700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ, ਸਿਰਫ 522 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,441 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 
 

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ