Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

August 05, 2026 10:30 PM
Rozana Sehaj times
ਚੰਡੀਗੜ੍ਹ : ਇੱਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋ ਜਾਵੇਗੀ।
ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਭਰ ਵਿੱਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਗਊਸ਼ਾਲਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਵੇਲੇ 366 ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਹੁਣ 152 ਹੋਰ ਗਊਸ਼ਾਲਾਵਾਂ ਨੂੰ ਵੀ ਇਸ ਸੁਵਿਧਾ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਇਹਨਾਂ ਸਾਰੀਆਂ ਗਊਸ਼ਾਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ ਮਿਲੇਗੀ ਅਤੇ ਇਹਨਾਂ ਨੂੰ ਸਪਲਾਈ ਕੀਤੀ ਜਾਣ ਵਾਲੀ ਬਿਜਲੀ ਦਾ ਇੱਕ ਪੈਸਾ ਵੀ ਨਹੀਂ ਲਿਆ ਜਾਵੇਗਾ।” ਇਹਨਾਂ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗਊਸ਼ਾਲਾਵਾਂ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਗਊ ਧਨ ਦੀ ਸਹੀ ਦੇਖਭਾਲ ਹੋ ਸਕੇ। ਮੇਰੇ ਦਰਵਾਜ਼ੇ ਇਹਨਾਂ ਗਊਸ਼ਾਲਾਵਾਂ ਲਈ ਹਮੇਸ਼ਾ ਖੁੱਲ੍ਹੇ ਹਨ, ਜੋ ਸੜਕਾਂ 'ਤੇ ਭਟਕਣ ਵਾਲੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਕਰਕੇ ਮਾਨਵਤਾ ਦੀ ਵੱਡੀ ਸੇਵਾ ਕਰ ਰਹੀਆਂ ਹਨ। ਪ੍ਰਬੰਧਕੀ ਕਮੇਟੀਆਂ ਗਊ ਮਾਤਾ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਸ਼ਲਾਘਾ ਦੀਆਂ ਹੱਕਦਾਰ ਹਨ ਅਤੇ ਗਊ ਸੇਵਾ ਹੀ ਸਭ ਤੋਂ ਵੱਡੀ ਪੂਜਾ ਹੈ।” ਗਊਸ਼ਾਲਾ ਪ੍ਰਬੰਧਕ ਕਮੇਟੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੱਖ-ਵੱਖ ਗਊਸ਼ਾਲਾਵਾਂ ਗਊ ਧਨ ਦੀ ਬਹੁਤ ਵਧੀਆ ਢੰਗ ਨਾਲ ਦੇਖਭਾਲ ਅਤੇ ਸਾਂਭ-ਸੰਭਾਲ ਕਰ ਰਹੀਆਂ ਹਨ ਜੋ ਸੜਕਾਂ 'ਤੇ ਮਨੁੱਖੀ ਜਾਨਾਂ ਲਈ ਗੰਭੀਰ ਖਤਰਾ ਬਣ ਸਕਦੇ ਸਨ।” ਮੁੱਖ ਮੰਤਰੀ ਨੇ ਦੁਹਰਾਇਆ, “ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਲੋੜਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਲੋਕ ਪੱਖੀ ਫੈਸਲੇ ਲੈਣ ਲਈ ਵਚਨਬੱਧ ਹੈ। ਗਊਸ਼ਾਲਾਵਾਂ ਦੇ ਕੁਸ਼ਲ ਪ੍ਰਬੰਧਨ ਅਤੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇਹਨਾਂ ਨੂੰ ਆਧੁਨਿਕ ਲੀਹਾਂ 'ਤੇ ਢਾਲਣ ਦੀ ਵੀ ਲੋੜ ਹੈ। ਸੂਬਾ ਸਰਕਾਰ ਇਸ ਕਾਰਜ ਲਈ ਹਰ ਸੰਭਵ ਸਹਿਯੋਗ ਅਤੇ ਮਦਦ ਦੇਵੇਗੀ।”
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਬਿਜਲੀ ਅਤੇ ਸਕੱਤਰ ਪਸ਼ੂ ਪਾਲਣ ਵੀ ਹਾਜ਼ਰ ਸਨ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ