ਅੰਮ੍ਰਿਤਸਰ : ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਢਾਂਚੇ ਦੇ ਵਿਸਥਾਰ ਸਬੰਧੀ ਇੱਕ ਅਹਿਮ ਮੀਟਿੰਗ ਇਸਤਰੀ ਵਿੰਗ ਦੀ ਪੰਜਾਬ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਤੁੜ ਦੀ ਅਗਵਾਈ ਹੇਠ ਸੰਪੰਨ ਹੋਈ। ਇਸ ਮੀਟਿੰਗ ਵਿੱਚ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਮਾਤਾ ਬੀਬੀ ਬਲਵਿੰਦਰ ਕੌਰ ਜੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਸਮੂਹ ਬੀਬੀਆਂ ਨੂੰ ਸੰਬੋਧਨ ਕੀਤਾ ਅਤੇ ਉਹਨਾ ਤੋਂ ਇਲਾਵਾ ਇਸ ਮੌਕੇ ਤੇ ਬੀਬੀ ਸਤਵੰਤ ਕੌਰ ਤੁੜ, ਬੀਬੀ ਰਾਜਵੰਤ ਕੌਰ, ਬੀਬੀ ਸਤਵਿੰਦਰ ਕੌਰ, ਬੀਬੀ ਖਜਾਲਾ ਬੀਬੀ ਰਾਜਵੰਤ ਕੌਰ, ਬੀਬੀ ਪਰਮਜੀਤ ਕੌਰ ਤੇੜੀ ਵਾਲੇ, ਭਾਈ ਹਰਭਜਨ ਸਿੰਘ ਤੁੜ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਜਸਕਰਨ ਸਿੰਘ ਰਿਆੜ, ਭਾਈ ਦਲਜੀਤ ਸਿੰਘ ਮਿਆਦੀਆ, ਭਾਈ ਨਾਥਵਿੰਦਰ ਸਿੰਘ, ਭਾਈ ਚਰਨਜੀਤ ਸਿੰਘ ਗਾਲਿਬ, ਭਾਈ ਪਰਮਜੀਤ ਸਿੰਘ ਕੰਮੋਕੇ, ਭਾਈ ਜੁਗਰਾਜ ਸਿੰਘ ਨਰਾਇਣਗੜ੍ਹ, ਭਾਈ ਮਹਿੰਦਰਪਾਲ ਸਿੰਘ ਤੁੰਗ, ਪਰਮਜੀਤ ਸਿੰਘ ਵਣੀਏਕੇ, ਭਾਈ ਜਗਜੀਤ ਸਿੰਘ ਰਾਮੂਵਾਲ ਵੀ ਮੌਜੂਦ ਸਨ। ਮੀਟਿੰਗ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਬੀਬੀਆਂ ਅਤੇ ਭੈਣਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਪੱਧਰ 'ਤੇ ਇਸਤਰੀ ਵਿੰਗ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਨਵੇਂ ਮੈਂਬਰ ਜੋੜਨ ਅਤੇ ਆਉਣ ਵਾਲੀਆਂ ਸੰਗਠਨਾਤਮਕ ਗਤੀਵਿਧੀਆਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸਤਰੀ ਵਿੰਗ ਦੀ ਪੰਜਾਬ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਤੁੜ ਨੇ ਮੀਟਿੰਗ ਵਿੱਚ ਪਹੁੰਚੀਆਂ ਸਮੂਹ ਬੀਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇਸਤਰੀ ਵਿੰਗ ਨੂੰ ਮਜ਼ਬੂਤ, ਸਰਗਰਮ ਅਤੇ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕੀਤਾ ਜਾਵੇਗਾ। ਮੀਟਿੰਗ ਦੌਰਾਨ ਹਾਜ਼ਰ ਸਮੂਹ ਬੀਬੀਆਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਇਸਤਰੀ ਵਿੰਗ ਨੂੰ ਹੋਰ ਵਿਸਥਾਰ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਵੀ ਪ੍ਰਗਟ ਕੀਤਾ।