ਮੋਰਿੰਡਾ : ਮੋਰਿੰਡਾ ਦੇ ਵੱਖ-ਵੱਖ ਸਿਹਤ ਕੇਂਦਰਾਂ, ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਵਿਸ਼ਵ ਸਤਨਪਾਨ ਹਫਤਾ ਮਨਾਇਆ ਗਿਆ। ਜਿਸ ਵਿੱਚ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ, ਸਹੀ ਤਰੀਕੇ ਅਤੇ ਇਸ ਦੇ ਬੱਚੇ ਦੀ ਸਿਹਤ ਤੇ ਪੈਣ ਵਾਲੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਗੋਬਿੰਦ ਟੰਡਨ ਨੇ ਦੱਸਿਆ ਕਿ ਬੱਚੇ ਦੇ ਜਨਮ ਤੋਂ ਤੁਰੰਤ ਬਾਅਦ ਸੰਭਵ ਹੋਵੇ ਤਾਂ ਪਹਿਲੇ ਇੱਕ ਘੰਟੇ ਦੇ ਅੰਦਰ ਮਾਂ ਦਾ ਦੁੱਧ ਪਿਲਾਉਣਾ ਸ਼ੁਰੂ ਕਰਨਾ ਚਾਹੀਦਾ ਹੈ। ਮਾਂ ਦੇ ਦੁੱਧ ਨਾਲ ਬੱਚੇ ਨੂੰ ਕਈ ਤਰਾਂ ਦੀਆਂ ਲਾਗਾਂ ਅਤੇ ਬਿਮਾਰੀਆਂ ਤੋਂ ਬਚਾਅ ਵਿੱਚ ਮਦਦ ਮਿਲਦੀ ਹੈ। ਇਸ ਮੌਕੇ ਏ.ਐੱਨ.ਐੱਮ. ਮਨਦੀਪ ਕੌਰ, ਏ.ਐੱਨ.ਐੱਮ. ਆਰਤੀ, ਸਿਹਤ ਕਰਮਚਾਰੀ ਬੇਅੰਤ ਸਿੰਘ, ਲਖਮਿੰਦਰ ਸਿੰਘ ਆਦਿ ਹਾਜ਼ਰ ਸਨ।