Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Doaba

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੌੜ ਹੁਣ 11 ਅਗਸਤ ਨੂੰ ਕਰਵਾਈ ਜਾਵੇਗੀ : ਡਿਪਟੀ ਕਮਿਸ਼ਨਰ

August 05, 2026 10:50 PM
Rozana Sehaj times
ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 8 ਅਗਸਤ ਨੂੰ ਕਰਵਾਈ ਜਾ ਰਹੀ ਮੈਰਾਥਨ ਦੌੜ ਹੁਣ 11 ਅਗਸਤ ਨੂੰ ਕਰਵਾਈ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਵੱਖ–ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੀਟਿੰਗ ਦੌਰਾਨ ਮੈਰਾਥਨ ਦੇ ਰੂਟ ਪਲਾਨ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਹ ਮੈਰਾਥਨ 11 ਅਗਸਤ 2026, ਦਿਨ ਮੰਗਲਵਾਰ ਨੂੰ ਸਵੇਰੇ 6:00 ਵਜੇ ਆਈ.ਟੀ.ਆਈ. ਗਰਾਊਂਡ, ਨਵਾਂਸ਼ਹਿਰ ਤੋਂ ਸ਼ੁਰੂ ਹੋਵੇਗੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੈਰਾਥਨ ਦੌੜ ਸਬੰਧੀ ਸਾਰੇ ਢੁੱਕਵੇਂ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਕਿ ਖਿਡਾਰੀਆਂ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕਾਂ ਅਤੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। 

Have something to say? Post your comment

 

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ