ਦੇਵੀਗੜ੍ਹ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਤਿਹਾਸਕ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਸਨੌਰ ਵਿੱਚ ਇੱਕ ਹੋਰ ਵੱਡਾ ਮੀਲ ਪੱਥਰ ਸਥਾਪਿਤ ਹੋਇਆ ਹੈ। ਇਸ ਯੋਜਨਾ ਤਹਿਤ ਹਲਕਾ ਸਨੌਰ ਦੇ ਪਿੰਡ ਤੇਜ਼ਾ ਤੋਂ 100ਵੀਂ ਬੱਸ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰਵਾਉਣ ਲਈ ਉਚੇਚੇ ਤੌਰ 'ਤੇ ਰਵਾਨਾ ਕੀਤੀ ਗਈ। ਇਸ ਮੌਕੇ 'ਆਪ' ਦੇ ਸੀਨੀਅਰ ਆਗੂ, ਸਥਾਨਕ ਪੰਚ-ਸਰਪੰਚ, ਵਰਕਰ ਅਤੇ ਭਾਰੀ ਗਿਣਤੀ ਵਿੱਚ ਪਿੰਡ ਤੇਜ਼ਾ ਦੇ ਇਲਾਕਾ ਵਾਸੀ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਚਰਨਜੀਤ ਸਿੰਘ ਨੈਣਾ, ਚੇਅਰਮੈਨ ਹੈਪੀ ਪਹਾੜੀਪੁਰ, ਜੱਸਾ ਇਸਰਹੇੜੀ ਬਲਾਕ ਸੰਮਤੀ ਮੈਂਬਰ, ਅਮਰਿੰਦਰ ਕੱਛਵਾ ਬਲਾਕ ਪ੍ਰਧਾਨ, ਅਮਨ ਸ਼ਾਦੀਪੁਰ ਬਲਾਕ ਪ੍ਰਧਾਨ, ਡਾ ਬਿੱਟੂ ਆਪ ਆਗੂ ਵਿਸ਼ੇਸ਼ ਤੌਰ ਤੇ ਮੌਜੂਦ ਸਨ ਦੱਸਣਯੋਗ ਹੈ ਕਿ ਹਲਕੇ ਸਨੌਰ ਤੋਂ ਹਰ ਦੂਜੇ ਦਿਨ ਦੋ ਤੋਂ ਤਿੰਨ ਬੱਸਾਂ ਬਜ਼ੁਰਗਾਂ ਨੂੰ ਧਾਰਮਿਕ ਦਰਸ਼ਨ ਲਈ ਲਿਜਾ ਰਹੀਆਂ ਹਨ, ਜਿਸ ਤਹਿਤ ਅੱਜ ਵੀ ਇਸ ਯਾਤਰਾ ਲਈ ਤਿੰਨ ਬੱਸਾਂ ਨੂੰ ਹਲਕਾ ਇੰਚਾਰਜ ਵਲੋਂ ਰਵਾਨਾ ਕੀਤਾ ਗਿਆ. ਇਸ ਮੌਕੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਬੱਸ ਨੂੰ ਹਰੀ ਝੰਡੀ ਦਿਖਾਈ ਅਤੇ ਯਾਤਰਾ 'ਤੇ ਜਾ ਰਹੀਆਂ ਸੰਗਤਾਂ ਨਾਲ ਮੁਲਾਕਾਤ ਕਰਨ ਮਗਰੋਂ ਸ਼ਰਧਾਲੂਆਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।