Wednesday, September 23, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ
•
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ
•
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ
•
ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ
•
ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ
•
ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ
•
ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'
•
ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ
•
ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ
•
ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ
Malwa
ਐਲ.ਏ.ਡੀ.ਸੀ. ਨੀਤੀ ਨੂੰ ਵਾਪਸ ਲੈਣ ਦੇ ਐਲਾਨ ਨਾਲ ਬਾਰ ਐਸੋਸੀਏਸ਼ਨਾਂ ਦੀ ਇਤਿਹਾਸਕ ਜਿੱਤ
August 05, 2026 10:54 PM
Amjad Hussain Khan
ਮੋਗਾ :
ਪੰਜਾਬ, ਹਰਿਆਣਾ, ਯੂ.ਟੀ. ਚੰਡੀਗੜ੍ਹ, ਦਿੱਲੀ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਬਾਰ ਐਸੋਸੀਏਸ਼ਨਾਂ ਦੇ ਸਾਂਝੇ ਸੰਘਰਸ਼ ਨੂੰ ਵੱਡੀ ਸਫਲਤਾ ਮਿਲੀ ਹੈ। ਲੰਬੇ ਸਮੇਂ ਤੋਂ ਚੱਲ ਰਹੇ ਸ਼ਾਂਤਮਈ ਅੰਦੋਲਨ ਤੋਂ ਬਾਅਦ ਭਾਰਤ ਦੇ ਚੀਫ਼ ਜਸਟਿਸ ਅਤੇ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (NALSA) ਦੇ ਚੇਅਰਮੈਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ "ਮੁਫ਼ਤ ਕਾਨੂੰਨੀ ਸਹਾਇਤਾ ਬਚਾਅ ਵਕੀਲ (ਐਲ.ਏ.ਡੀ.ਸੀ.) ਨੀਤੀ" ਨੂੰ ਮੌਜੂਦਾ ਕਾਰਜਕਾਲ ਦੀ ਸਮਾਪਤੀ ਜਾਂ 30 ਸਤੰਬਰ 2026 ਤੋਂ ਬਾਅਦ ਅੱਗੇ ਜਾਰੀ ਨਹੀਂ ਰੱਖਿਆ ਜਾਵੇਗਾ। ਸਾਂਝੀ ਐਕਸ਼ਨ ਕਮੇਟੀ ਦੇ ਵਫ਼ਦ ਦੀ ਅਗਵਾਈ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਐਡਵੋਕੇਟ ਸੁਖਦਵਿੰਦਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਨਵਾਂਸ਼ਹਿਰ ਦੇ ਪ੍ਰਧਾਨ ਐਡਵੋਕੇਟ ਸੁਖਦੀਪ ਸਿੰਘ ਕੁੰਡਰਾ ਨੇ ਕੀਤੀ। ਵਫ਼ਦ ਨੇ LADC ਨੀਤੀ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦੀ ਮੰਗ ਰੱਖੀ ਸੀ। ਇਸ ਤੋਂ ਪਹਿਲਾਂ ਸਾਂਝੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਬਾਰ ਕੌਂਸਲ ਆਫ਼ ਇੰਡੀਆ ਦੇ ਚੇਅਰਮੈਨ ਮਨਨ ਕੁਮਾਰ ਮਿਸ਼ਰਾ ਨਾਲ ਵੀ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਰੱਖੀਆਂ, ਜਿਨ੍ਹਾਂ ਨੇ ਬਾਰ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਹਿਯੋਗ ਦਾ ਭਰੋਸਾ ਦਿੱਤਾ। ਸਾਂਝੀ ਐਕਸ਼ਨ ਕਮੇਟੀ ਨੇ ਇਸ ਪ੍ਰਾਪਤੀ ਨੂੰ ਸਮੂਹ ਬਾਰ ਭਾਈਚਾਰੇ ਦੀ ਏਕਤਾ, ਅਨੁਸ਼ਾਸਨ ਅਤੇ ਲਗਾਤਾਰ ਸੰਘਰਸ਼ ਦੀ ਜਿੱਤ ਕਰਾਰ ਦਿੰਦਿਆਂ ਦੇਸ਼ ਭਰ ਦੀਆਂ ਬਾਰ ਐਸੋਸੀਏਸ਼ਨਾਂ, ਅਹੁਦੇਦਾਰਾਂ ਅਤੇ ਐਡਵੋਕੇਟਾਂ ਦਾ ਧੰਨਵਾਦ ਕੀਤਾ। ਕਮੇਟੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਐਡਵੋਕੇਟਾਂ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਦੀ ਰੱਖਿਆ ਲਈ ਇਸੇ ਤਰ੍ਹਾਂ ਇਕਜੁੱਟ ਹੋ ਕੇ ਕੰਮ ਕੀਤਾ ਜਾਵੇਗਾ।
#
MogaNews
#
LADCPolicy
#
HistoricVictory
Have something to say? Post your comment
More in Malwa
ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ.
ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ
ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ
ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ
ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ
ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ
ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ
ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ
ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ
ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ