Friday, September 25, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Haryana

ਹਰ ਘਰ ਤਿਰੰਗਾ ਮੁਹਿੰਮ’ ਨੂੰ ਜਨ-ਅੰਦੋਲਨ ਬਣਾਏਗੀ ਹਰਿਆਣਾ ਸਰਕਾਰ : ਨਾਇਬ ਸਿੰਘ ਸੈਣੀ

August 06, 2026 02:55 PM
Rozana Sehaj times
ਚੰਡੀਗੜ੍ਹ :  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਜ਼ਾਦੀ ਦਿਵਸ-2026 ਦੇ ਮੌਕੇ 'ਤੇ ਸੂਬਾ ਸਰਕਾਰ ਇਸ ਸਾਲ ‘ਹਰ ਘਰ ਤਿਰੰਗਾ ਮੁਹਿੰਮ’ ਨੂੰ ਪਹਿਲਾਂ ਨਾਲੋਂ ਵੱਧ ਵਿਆਪਕ, ਪ੍ਰਭਾਵੀ ਅਤੇ ਜਨ ਭਾਗੀਦਾਰੀ ਆਧਾਰਿਤ ਸਰੂਪ ਵਿੱਚ ਆਯੋਜਿਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ ਰਾਸ਼ਟਰੀ ਝੰਡਾ ਲਹਿਰਾਉਣ ਤੱਕ ਸੀਮਤ ਨਹੀਂ ਰਹੇਗੀ, ਸਗੋਂ ਰਾਸ਼ਟਰ ਭਗਤੀ, ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ ਅਤੇ ਆਜ਼ਾਦੀ ਸੰਗਰਾਮ ਦੇ ਮਹਾਨ ਬਲੀਦਾਨਾਂ ਪ੍ਰਤੀ ਸਤਿਕਾਰ ਪ੍ਰਗਟ ਕਰਨ ਦਾ ਇੱਕ ਵਿਆਪਕ ਜਨ-ਅੰਦੋਲਨ ਬਣੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਹਰ ਘਰ ਤਿਰੰਗਾ ਮੁਹਿੰਮ, ਵੰਦੇ ਮਾਤਰਮ, ਵਿਭਾਜਨ ਵਿਭੀਸ਼ਿਕਾ ਸ੍ਰਮਤੀ ਦਿਵਸ ਅਤੇ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਸੰਬੰਧ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰ ਰਹੇ ਸਨ। ਮੁੱਖ ਮੰਤਰੀ ਨੇ ਕਾਮਨਵੈਲਥ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਭਾਰਤ ਨੇ 39 ਤਗਮੇ ਜਿੱਤ ਕੇ ਵਿਸ਼ਵ ਪੱਧਰ 'ਤੇ ਆਪਣੀ ਖੇਡ ਸਮਰੱਥਾ ਦਾ ਪਰਿਚੈ ਦਿੱਤਾ ਹੈ। ਇਸ ਦਾ ਸਿਹਰਾ ਉਨ੍ਹਾਂ ਭਾਰਤ ਸਰਕਾਰ ਦੀ ਸ਼ਾਨਦਾਰ ਖੇਡ ਪ੍ਰੋਤਸਾਹਨ ਨੀਤੀਆਂ ਨੂੰ ਦਿੰਦਿਆਂ ਇਸ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਗੱਲ 'ਤੇ ਵਿਸ਼ੇਸ਼ ਮਾਣ ਪ੍ਰਗਟ ਕੀਤਾ ਕਿ ਦੇਸ਼ ਨੂੰ ਮਿਲੇ ਕੁੱਲ 39 ਤਗਮਿਆਂ ਵਿੱਚੋਂ 10 ਤਗਮੇ ਅਤੇ 13 ਸੋਨ ਤਗਮਿਆਂ ਵਿੱਚੋਂ 7 ਸੋਨ ਤਗਮੇ ਹਰਿਆਣਾ ਦੇ ਖਿਡਾਰੀਆਂ ਨੇ ਜਿੱਤੇ ਹਨ। ਇਨ੍ਹਾਂ ਵਿੱਚੋਂ ਵੀ 5 ਸੋਨ ਤਗਮੇ ਸੂਬੇ ਦੀਆਂ ਧੀਆਂ ਨੇ ਜਿੱਤ ਕੇ ਹਰਿਆਣਾ ਦਾ ਮਾਣ ਵਧਾਇਆ ਹੈ। ਉਨ੍ਹਾਂ ਸਾਰੇ ਖਿਡਾਰੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਰਿਆਣਾ ਦੀ ਖੇਡ ਨੀਤੀ ਅਤੇ ਖਿਡਾਰੀਆਂ ਦੀ ਮਿਹਨਤ ਨੇ ਸਬੇ ਨੂੰ ਦੇਸ਼ ਦੀ ਖੇਡ ਰਾਜਧਾਨੀ ਵਜੋਂ ਸਥਾਪਿਤ ਕੀਤਾ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 2022 ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਹਰ ਘਰ ਤਿਰੰਗਾ ਮੁਹਿੰਮ’ ਅੱਜ ਪੂਰੇ ਦੇਸ਼ ਵਿੱਚ ਇੱਕ ਜਨ-ਅੰਦੋਲਨ ਦਾ ਰੂਪ ਧਾਰਨ ਕਰ ਚੁੱਕੀ ਹੈ। ਪਹਿਲਾਂ ਰਾਸ਼ਟਰੀ ਝੰਡਾ ਸਿਰਫ ਸਰਕਾਰੀ ਇਮਾਰਤਾਂ ਤੱਕ ਸੀਮਤ ਸੀ, ਪਰ ਹੁਣ ਹਰ ਇੱਕ ਨਾਗਰਿਕ ਆਪਣੇ ਘਰ 'ਤੇ ਤਿਰੰਗਾ ਲਹਿਰਾ ਕੇ ਰਾਸ਼ਟਰ ਪ੍ਰਤੀ ਆਪਣੀ ਆਸਥਾ ਅਤੇ ਸਤਿਕਾਰ ਪ੍ਰਗਟ ਕਰ ਰਿਹਾ ਹੈ। ਇਸ ਸਾਲ ਇਸ ਮੁਹਿੰਮ ਨੂੰ ਰਾਸ਼ਟਰ ਗੀਤ ‘ਵੰਦੇ ਮਾਤਰਮ’ ਦੀ ਰਚਨਾ ਦੇ 150 ਸਾਲ ਪੂਰੇ ਹੋਣ ਦੇ ਮੌਕੇ 'ਤੇ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ ਨੇ ਆਜ਼ਾਦੀ ਸੰਗਰਾਮ ਦੌਰਾਨ ਕਰੋੜਾਂ ਭਾਰਤੀਆਂ ਵਿੱਚ ਰਾਸ਼ਟਰ ਭਗਤੀ, ਤਿਆਗ ਅਤੇ ਬਲੀਦਾਨ ਦੀ ਭਾਵਨਾ ਦਾ ਸੰਚਾਰ ਕੀਤਾ ਅਤੇ ਅੱਜ ਵੀ ਇਹ ਨਵੀਂ ਪੀੜ੍ਹੀ ਨੂੰ ਦੇਸ਼ ਦੇ ਗੌਰਵਸ਼ਾਲੀ ਇਤਿਹਾਸ ਨਾਲ ਜੋੜਨ ਦੀ ਪ੍ਰੇਰਨਾ ਦਿੰਦਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ 9 ਅਗਸਤ ਤੋਂ 17 ਅਗਸਤ ਤੱਕ ਪੂਰੇ ਹਰਿਆਣਾ ਵਿੱਚ ਪਿੰਡ-ਪਿੰਡ, ਸ਼ਹਿਰ-ਸ਼ਹਿਰ, ਵਾਰਡ-ਵਾਰਡ ਅਤੇ ਘਰ-ਘਰ ਤੱਕ ‘ਹਰ ਘਰ ਤਿਰੰਗਾ ਮੁਹਿੰਮ’ ਪਹੁੰਚਾਈ ਜਾਵੇਗੀ। ਇਸ ਵਿੱਚ ਸਾਰੇ ਸਰਕਾਰੀ ਵਿਭਾਗਾਂ, ਸਿੱਖਿਆ ਸੰਸਥਾਵਾਂ, ਯੂਨੀਵਰਸਿਟੀਆਂ, ਉਦਯੋਗਾਂ, ਸਵੈ-ਸੇਵੀ ਸੰਗਠਨਾਂ, ਯੁਵਾ ਕਲੱਬਾਂ, ਖੇਡ ਸੰਗਠਨਾਂ ਅਤੇ ਸਮਾਜਿਕ ਸੰਸਥਾਵਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੇ ਖੇਤਾਂ ਅਤੇ ਘਰਾਂ 'ਤੇ, ਵਪਾਰੀ ਆਪਣੇ ਅਦਾਰਿਆਂ 'ਤੇ, ਕਰਮਚਾਰੀ ਆਪਣੇ ਦਫ਼ਤਰਾਂ ਵਿੱਚ ਅਤੇ ਹਰ ਇੱਕ ਪਰਿਵਾਰ ਆਪਣੇ ਘਰ 'ਤੇ ਰਾਸ਼ਟਰ ਝੰਡਾ ਲਹਿਰਾ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਭਾਗੀਦਾਰੀ ਇਸ ਮੁਹਿੰਮ ਦੀ ਸਭ ਤੋਂ ਵੱਡੀ ਤਾਕਤ ਹੋਵੇਗੀ। ਸਕੂਲਾਂ ਅਤੇ ਕਾਲਜਾਂ ਵਿੱਚ ਰਾਸ਼ਟਰ ਝੰਡਾ ਅਤੇ ਵੰਦੇ ਮਾਤਰਮ ਦੇ ਇਤਿਹਾਸ 'ਤੇ ਆਧਾਰਿਤ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਇਸ ਦੇ ਨਾਲ-ਨਾਲ ਲੇਖ ਲੇਖਣ, ਚਿੱਤਰਕਲਾ, ਭਾਸ਼ਣ, ਪ੍ਰਸ਼ਨੋਤਰੀ, ਦੇਸ਼ ਭਗਤੀ ਗੀਤ ਮੁਕਾਬਲੇ ਅਤੇ ਸਥਾਨਕ ਆਜ਼ਾਦੀ ਘੁਲਾਟੀਆਂ ਦੇ ਜੀਵਨ 'ਤੇ ਆਧਾਰਿਤ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਤਾਂ ਜੋ ਨੌਜਵਾਨ ਪੀੜ੍ਹੀ ਦੇਸ਼ ਦੇ ਆਜ਼ਾਦੀ ਸੰਗਰਾਮ ਅਤੇ ਰਾਸ਼ਟਰੀ ਮੁੱਲਾਂ ਨਾਲ ਜੁੜ ਸਕੇ।

ਉਨ੍ਹਾਂ ਦੱਸਿਆ ਕਿ ਸੂਬਾ ਭਰ ਵਿੱਚ ਤਿਰੰਗਾ ਯਾਤਰਾਵਾਂ, ਬਾਈਕ ਰੈਲੀਆਂ, ਸਾਈਕਲ ਰੈਲੀਆਂ ਅਤੇ ਈ-ਬਾਈਕ ਰੈਲੀਆਂ ਆਯੋਜਿਤ ਕੀਤੀਆਂ ਜਾਣਗੀਆਂ। ਇਨ੍ਹਾਂ ਰੈਲੀਆਂ ਦੇ ਰਸਤੇ ਸਥਾਨਕ ਸ਼ਹੀਦ ਸਮਾਰਕਾਂ, ਆਜ਼ਾਦੀ ਘੁਲਾਟੀਏ ਸਮਾਰਕਾਂ ਅਤੇ ਇਤਿਹਾਸਕ ਸਥਾਨਾਂ ਤੋਂ ਹੋ ਕੇ ਤੈਅ ਕੀਤੇ ਜਾਣਗੇ, ਜਿਸ ਨਾਲ ਨਾਗਰਿਕਾਂ ਨੂੰ ਆਪਣੇ ਸਥਾਨਕ ਇਤਿਹਾਸ ਅਤੇ ਵੀਰ ਸਪੂਤਾਂ ਦੇ ਯੋਗਦਾਨ ਨੂੰ ਜਾਣਨ ਦਾ ਮੌਕਾ ਮਿਲੇਗਾ। 9 ਅਗਸਤ ਨੂੰ ਮਹਿੰਦਰਗੜ੍ਹ ਵਿੱਚ ਵੰਦੇ ਮਾਤਰਮ ਥੀਮ 'ਤੇ ਸ਼ਾਨਦਾਰ ਤਿਰੰਗਾ ਕੰਸਰਟ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਅਤੇ ਸਮੂਹਿਕ ਵੰਦੇ ਮਾਤਰਮ ਗਾਇਨ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮੁਹਿੰਮ ਦੌਰਾਨ ਰੇਲਵੇ ਸਟੇਸ਼ਨਾਂ, ਜਨਤਕ ਪਾਰਕਾਂ, ਲਾਇਬ੍ਰੇਰੀਆਂ, ਆਡੀਟੋਰੀਅਮਾਂ, ਸਕੂਲਾਂ ਅਤੇ ਕਾਲਜਾਂ ਸਮੇਤ ਪ੍ਰਮੁੱਖ ਜਨਤਕ ਸਥਾਨਾਂ 'ਤੇ ਵਿਸ਼ੇਸ਼ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਨਾਲ ਹੀ ‘ਸੈਲਫੀ ਵਿਦ ਤਿਰੰਗਾ’ ਡਿਜੀਟਲ ਮੁਹਿੰਮ ਰਾਹੀਂ ਨਾਗਰਿਕਾਂ ਨੂੰ ਹਰ ਘਰ ਤਿਰੰਗਾ ਪੋਰਟਲ ਨਾਲ ਜੋੜਿਆ ਜਾਵੇਗਾ। ਉਨ੍ਹਾਂ ਸੂਬਾ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਆਪਣੀ ਸੈਲਫੀ ਪੋਰਟਲ 'ਤੇ ਅਪਲੋਡ ਕਰਕੇ ਰਾਸ਼ਟਰ ਪ੍ਰੇਮ ਦਾ ਸੰਦੇਸ਼ ਦੇਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਰਾਸ਼ਟਰੀ ਝੰਡੇ ਦੀ ਮਰਿਆਦਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਇੱਕ ਨਾਗਰਿਕ ਤਿਰੰਗੇ ਨੂੰ ਪੂਰੇ ਸਤਿਕਾਰ ਅਤੇ ਝੰਡਾ ਸੰਹਿਤਾ (ਫਲੈਗ ਕੋਡ) ਦੇ ਅਨੁਸਾਰ ਲਹਿਰਾਏ। ਫਟਿਆ ਹੋਇਆ ਜਾਂ ਗੰਦਾ ਝੰਡਾ ਵਰਤੋਂ ਵਿੱਚ ਨਾ ਲਿਆਂਦਾ ਜਾਵੇ ਅਤੇ ਮੁਹਿੰਮ ਖਤਮ ਹੋਣ ਤੋਂ ਬਾਅਦ ਰਾਸ਼ਟਰੀ ਝੰਡੇ ਨੂੰ ਸਤਿਕਾਰਪੂਰਵਕ ਸੁਰੱਖਿਅਤ ਰੱਖਿਆ ਜਾਵੇ।

ਉਨ੍ਹਾਂ ਦੱਸਿਆ ਕਿ 14 ਅਗਸਤ ਨੂੰ ਪੂਰੇ ਸੂਬੇ ਵਿੱਚ ‘ਵਿਭਾਜਨ ਵਿਭੀਸ਼ਿਕਾ ਸ੍ਰਮਤੀ ਦਿਵਸ’ ਮਨਾਇਆ ਜਾਵੇਗਾ। ਇਸ ਮੌਕੇ 'ਤੇ ਰਾਜ ਪੱਧਰੀ ਪ੍ਰੋਗਰਾਮ ਗੁਰੂਗ੍ਰਾਮ ਵਿੱਚ ਆਯੋਜਿਤ ਹੋਵੇਗਾ ਅਤੇ ਜ਼ਿਲ੍ਹਾ ਪੱਧਰ 'ਤੇ ਵੀ ਵੱਖ-ਵੱਖ ਪ੍ਰੋਗਰਾਮ ਹੋਣਗੇ। ਵੰਡ ਦਾ ਸੰਤਾਪ ਹੰਢਾਉਣ ਵਾਲੇ ਪਰਿਵਾਰਾਂ ਨੂੰ ਪ੍ਰੋਗਰਾਮਾਂ ਵਿੱਚ ਸੱਦਾ ਦਿੱਤਾ ਜਾਵੇਗਾ ਅਤੇ ਪ੍ਰਦਰਸ਼ਨੀ, ਸੰਵਾਦ ਅਤੇ ਕੈਂਡਲ ਲਾਈਟ ਮੌਨ ਯਾਤਰਾ ਰਾਹੀਂ ਉਨ੍ਹਾਂ ਲੱਖਾਂ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਜਿਨ੍ਹਾਂ ਨੇ ਵੰਡ ਦੌਰਾਨ ਆਪਣੀਆਂ ਜਾਨਾਂ ਗਵਾਈਆਂ ਜਾਂ ਉਜਾੜੇ ਦਾ ਦੁੱਖ ਹੰਢਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਰਾਜ ਪੱਧਰੀ ‘ਗੁਰੂ ਰਵਿਦਾਸ ਮਹਾਰਾਜ ਸਮਰਸਤਾ ਸੰਕਲਪ ਮੁਹਿੰਮ’ ਸ਼ੁਰੂ ਕੀਤੀ ਗਈ ਹੈ, ਜੋ 20 ਫਰਵਰੀ 2027 ਤੱਕ ਚੱਲੇਗੀ। ਇਸ ਮੁਹਿੰਮ ਦਾ ਉਦੇਸ਼ ਸੰਤ ਗੁਰੂ ਰਵਿਦਾਸ ਜੀ ਦੇ ਬਰਾਬਰੀ, ਸੇਵਾ, ਭਗਤੀ, ਸਮਾਜਿਕ ਨਿਆਂ ਅਤੇ ਸਮਾਜਿਕ ਭਾਈਚਾਰਾ ਦੇ ਸੰਦੇਸ਼ ਨੂੰ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਵਾਰਾਣਸੀ ਸਥਿਤ ਗੁਰੂ ਰਵਿਦਾਸ ਜੀ ਦੀ ਜਨਮ ਸਥਲੀ ਤੋਂ ਸ਼ੁਰੂ ਹੋਈ ਪਵਿੱਤਰ ਕਲਸ਼ ਯਾਤਰਾ ਹਰਿਆਣਾ ਪਹੁੰਚ ਚੁੱਕੀ ਹੈ ਅਤੇ ਇਸ ਨੂੰ ਸੂਬੇ ਦੇ ਹਰ ਪਿੰਡ, ਸ਼ਹਿਰ ਅਤੇ ਬਸਤੀ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਸਮਾਜਿਕ ਸਮਰਸਤਾ ਦਾ ਸੰਦੇਸ਼ ਘਰ-ਘਰ ਤੱਕ ਪਹੁੰਚ ਸਕੇ।

ਮੁੱਖ ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ 5 ਅਕਤੂਬਰ ਤੋਂ 5 ਨਵੰਬਰ ਤੱਕ ਪੰਜਾਬ ਦੇ ਡੇਰਾ ਸੱਚਖੰਡ ਬੱਲਾਂ (ਜਲੰਧਰ) ਤੋਂ ਵਾਰਾਣਸੀ ਸਥਿਤ ਜਨਮ ਸਥਲੀ ਤੱਕ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਸਮਰਸਤਾ ਯਾਤਰਾ’ ਕੱਢੀ ਜਾਵੇਗੀ। ਇਹ ਯਾਤਰਾ ਵੱਖ-ਵੱਖ ਰਾਜਾਂ ਵਿੱਚੋਂ ਦੀ ਗੁਜ਼ਰੇਗੀ ਅਤੇ ਬਰਾਬਰਤਾ, ਸੇਵਾ, ਸਮਾਜਿਕ ਨਿਆਂ ਅਤੇ ਮਨੁੱਖਤਾ ਦੇ ਸੰਦੇਸ਼ ਦਾ ਵਿਆਪਕ ਪ੍ਰਚਾਰ-ਪ੍ਰਸਾਰ ਕਰੇਗੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਉਣ ਵਾਲਾ ਪਖਵਾੜਾ ਹਰਿਆਣਾ ਵਿੱਚ ਰਾਸ਼ਟਰ ਭਗਤੀ, ਸਮਾਜਿਕ ਭਾਈਚਾਰਾ ਅਤੇ ਇਤਿਹਾਸਕ ਚੇਤਨਾ ਦਾ ਪ੍ਰਤੀਕ ਬਣੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸੂਬਾਵਾਸੀ ਇਨ੍ਹਾਂ ਤਿੰਨਾਂ ਮਹੱਤਵਪੂਰਨ ਮੁਹਿੰਮਾਂ-‘ਹਰ ਘਰ ਤਿਰੰਗਾ, ਵਿਭਾਜਨ ਵਿਭੀਸ਼ਿਕਾ ਸ੍ਰਮਤੀ ਦਿਵਸ ਅਤੇ ਗੁਰੂ ਰਵਿਦਾਸ ਮਹਾਰਾਜ ਸਮਰਸਤਾ ਸੰਕਲਪ ਮੁਹਿੰਮ’ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣਗੇ ਅਤੇ ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ ਅਤੇ ਰਾਸ਼ਟਰ ਨਿਰਮਾਣ ਦੇ ਸੰਕਲਪ ਨੂੰ ਹੋਰ ਵੱਧ ਮਜ਼ਬੂਤ ਕਰਨਗੇ।

ਇਸ ਮੌਕੇ 'ਤੇ ਹਰਿਆਣਾ ਪਬਲਿਕ ਇੰਟਰਪ੍ਰਾਈਜਿਜ ਬਿਊਰੋ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਕੌਸ਼ਿਕ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ.ਐਮ. ਪਾਂਡੁਰੰਗ, ਵਧੀਕ ਡਾਇਰੈਕਟਰ ਕੈਪਟਨ ਮਨੀਸ਼ ਕੁਮਾਰ ਲੋਹਾਨ ਅਤੇ ਵਧੀਕ ਡਾਇਰੈਕਟਰ ਸ੍ਰੀ ਮਾਨਵ ਮਲਿਕ ਸਮੇਤ ਕਈ ਮਾਣਯੋਗ ਵਿਅਕਤੀ ਮੌਜੂਦ ਸਨ।
 
 
 
 

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ