Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Haryana

ਕਾਂਗਰਸ ਦੀ ਰਾਜਨੀਤੀ ਸਿਰਫ਼ ਵੋਟ ਬੈਂਕ ਲਈ ਰਹੀ ਹੈ : ਮੁੱਖ ਮੰਤਰੀ

August 06, 2026 03:07 PM
Rozana Sehaj times
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਕਾਂਗਰਸ ਨੇ ਹਮੇਸ਼ਾ ਵੋਟ ਬੈਂਕ ਦੀ ਰਾਜਨੀਤੀ ਕੀਤੀ ਹੈ ਅਤੇ ਗ਼ਰੀਬ, ਪਛੜੇ ਅਤੇ ਅਨੁਸੂਚਿਤ ਜਾਤੀ ਸਮਾਜ ਦੇ ਨਾਂ 'ਤੇ ਸਿਰਫ਼ ਰਾਜਨੀਤਕ ਲਾਹਾ ਲਿਆ ਹੈ। ਜਿਸ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਦਾ ਔਖੇ ਹਾਲਾਤ ਵਿੱਚ ਸਾਥ ਦਿੱਤਾ, ਅੱਜ ਉਨ੍ਹਾਂ ਨੂੰ ਪਾਸੇ ਕੀਤਾ ਜਾ ਰਿਹਾ ਹੈ। ਇੱਕ ਤਰ੍ਹਾਂ ਨਾਲ ਕਾਂਗਰਸ ਨੇ ਦਲਿਤਾਂ ਅਤੇ ਪਛੜਿਆਂ ਦਾ ਅਪਮਾਨ ਕਰਨ ਦਾ ਕੰਮ ਕੀਤਾ ਹੈ, ਜੋ ਕਿ ਮੰਦਭਾਗਾ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਹਰਿਆਣਾ ਨਿਵਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੀਟ ਪੇਪਰ ਮਾਮਲੇ 'ਤੇ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਇੰਡੀ ਗਠਜੋੜ ਨੇ ਹਮੇਸ਼ਾ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਸੰਪੂਰਨ ਜੀਵਨ ਦੇਸ਼ ਦੇ ਹਰ ਵਰਗ ਦੇ ਭਲੇ ਲਈ ਸਮਰਪਿਤ ਹੈ। ਪੇਪਰ ਲੀਕ ਹੋਣ 'ਤੇ ਤਾਂ ਕੋਈ ਸੁਣਵਾਈ ਤੱਕ ਨਹੀਂ ਕੀਤੀ ਜਾਂਦੀ ਸੀ, ਨੌਜਵਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਕਾਂਗਰਸ ਨੇ ਸਾਲਾਂ ਤੱਕ ਵੋਟ ਬੈਂਕ ਦੀ ਰਾਜਨੀਤੀ ਲਈ ਨੌਜਵਾਨਾਂ ਦੇ ਭਵਿੱਖ ਦੀ ਅਣਦੇਖੀ ਕੀਤੀ। ਦੇਸ਼ ਦੀ ਜਨਤਾ ਹੁਣ ਕਾਂਗਰਸ ਅਤੇ ਇੰਡੀ ਗਠਜੋੜ ਦੀ ਰਾਜਨੀਤੀ ਨੂੰ ਸਮਝ ਚੁੱਕੀ ਹੈ, ਜਨਤਾ ਇਨ੍ਹਾਂ ਦੇ ਝਾਂਸੇ ਵਿੱਚ ਆਉਣ ਵਾਲੀ ਨਹੀਂ ਹੈ।
ਫ਼ਾਰਮੇਸੀ ਦੇ ਪੇਪਰ ਲੀਕ 'ਤੇ ਚੁੱਕੇ ਸਵਾਲ
ਪੰਜਾਬ ਵਿਧਾਨ ਸਭਾ ਵਿੱਚ ਪੇਪਰ ਲੀਕ 'ਤੇ ਪਾਸ ਕੀਤੇ ਗਏ ਨਿੰਦਾ ਮਤੇ ਨਾਲ ਸਬੰਧਤ ਇੱਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੀ ਪੰਜਾਬ ਸਰਕਾਰ ਨੇ ਆਪਣੇ ਰਾਜ ਵਿੱਚ ਫ਼ਾਰਮੇਸੀ ਦੇ ਪੇਪਰ ਲੀਕ ਨੂੰ ਲੈ ਕੇ ਵੀ ਕੋਈ ਨਿੰਦਾ ਮਤਾ ਪਾਸ ਕੀਤਾ ਹੈ? ਉਨ੍ਹਾਂ ਪੰਜਾਬ ਦਾ ਜ਼ਿਕਰ ਕਰਦਿਆਂ ਕਿਹਾ ਕਿ ਉੱਥੇ ਹਾਲ ਹੀ ਵਿੱਚ ਭਰਤੀ ਪ੍ਰੀਖਿਆ ਦੇ ਨਤੀਜੇ ਵਿੱਚ ਜਿਸ ਤਰ੍ਹਾਂ ਦੇ ਨਾਵਾਂ ਵਾਲੇ ਉਮੀਦਵਾਰ ਪਾਸ ਹੋਏ ਹਨ, ਉਹ ਉੱਥੇ ਦੇ ਨੌਜਵਾਨਾਂ ਨਾਲ ਹੋ ਰਹੇ ਧੋਖੇ ਨੂੰ ਖ਼ੁਦ ਬਿਆਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਕਾਂਗਰਸ ਨੇ ਆਪਣੇ ਸ਼ਾਸਨਕਾਲ ਵਿੱਚ ਨੌਜਵਾਨਾਂ ਲਈ ਕੀ ਕੀਤਾ।
ਭਰਤੀ ਰੋਕੋ ਗੈਂਗ 'ਤੇ ਵੀ ਸਾਧਿਆ ਨਿਸ਼ਾਨਾ
ਉਨ੍ਹਾਂ ਕਿਹਾ ਕਿ ਹਰਿਆਣਾ ਦੀ ਮੌਜੂਦਾ ਡਬਲ ਇੰਜਣ ਸਰਕਾਰ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਹਨ ਅਤੇ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਬਣਾਇਆ ਹੈ। ਅੱਜ ਯੋਗ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਮੌਕੇ ਮਿਲ ਰਹੇ ਹਨ। ਮੁੱਖ ਮੰਤਰੀ ਨੇ ਭਰਤੀ ਨਾਲ ਸਬੰਧਤ ਪ੍ਰਕਿਰਿਆ ਵਿੱਚ ਲੱਗਣ ਵਾਲੇ ਸਮੇਂ ਬਾਰੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਹਰਿਆਣਾ ਵਿੱਚ ਕੁਝ ਅਜਿਹੇ ਅਨਸਰ ਸਰਗਰਮ ਹਨ, ਜੋ "ਭਰਤੀ ਰੋਕੋ ਗੈਂਗ" ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੂੰ ਅੜਿੱਕਾ ਡਾਹੁਣ ਦਾ ਯਤਨ ਕਰਦੇ ਹਨ, ਪਰ ਸਰਕਾਰ ਕਿਸੇ ਵੀ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦੇਵੇਗੀ।
ਹੁੱਡਾ ਰਾਜ ਵਿੱਚ ਸਨ ਸਿਰਫ਼ ਦੋ ਸ਼ਬਦ
ਮੁੱਖ ਮੰਤਰੀ ਨੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕਾਂਗਰਸ ਦੇ ਸਮੇਂ "ਤਗ਼ਮਾ ਲਾਓ, ਅਹੁਦਾ ਪਾਓ" ਵਰਗੀ ਵਿਵਸਥਾ ਸੀ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੀ ਖੇਡ ਨੀਤੀ ਇੰਨੀ ਚੰਗੀ ਸੀ, ਜਿਵੇਂ ਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾਅਵਾ ਕਰਦੇ ਹਨ, ਤਾਂ ਉਸ ਸਮੇਂ ਹਰਿਆਣਾ ਅਤੇ ਦੇਸ਼ ਨੂੰ ਅੱਜ ਵਾਂਗ ਰਿਕਾਰਡ ਤਗ਼ਮੇ ਕਿਉਂ ਨਹੀਂ ਮਿਲਦੇ ਸਨ? ਉਨ੍ਹਾਂ ਕਿਹਾ ਕਿ ਅੱਜ ਖਿਡਾਰੀਆਂ ਨੂੰ ਉਨ੍ਹਾਂ ਦੀ ਪ੍ਰਤਿਭਾ ਅਤੇ ਪ੍ਰਦਰਸ਼ਨ ਦੇ ਆਧਾਰ 'ਤੇ ਸਨਮਾਨ ਅਤੇ ਹੱਲਾਸ਼ੇਰੀ ਮਿਲ ਰਹੀ ਹੈ।
ਜਲਦੀ ਹੋਵੇਗਾ ਸਨਮਾਨ ਸਮਾਰੋਹ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਮਨਵੈਲਥ ਖੇਡਾਂ ਵਿੱਚ ਤਗ਼ਮੇ ਜਿੱਤਣ ਵਾਲੇ ਜੇਤੂਆਂ ਦੇ ਸਨਮਾਨ ਵਿੱਚ ਜਲਦੀ ਹੀ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਖੇਡ ਨੀਤੀ ਦਾ ਹੀ ਇਹ ਨਤੀਜਾ ਹੈ ਕਿ ਇੰਨੇ ਤਗ਼ਮੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 2 ਹਜ਼ਾਰ ਤੋਂ ਵੱਧ ਖੇਡ ਨਰਸਰੀਆਂ ਚੱਲ ਰਹੀਆਂ ਹਨ। ਜ਼ਮੀਨੀ ਪੱਧਰ ਤੋਂ ਹੀ ਬੱਚੇ ਨੂੰ ਤਿਆਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਤਗ਼ਮਾ ਜੇਤੂਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
ਜ਼ਿਲ੍ਹੇ ਵਿੱਚ ਨਹੀਂ ਮਿਲੇਗੀ ਪੋਸਟਿੰਗ  
ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਨੀਤੀ ਸਪੱਸ਼ਟ ਹੈ ਕਿ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਵਿੱਚ ਸ਼ਾਮਲ ਅਧਿਕਾਰੀ ਅਤੇ ਕਰਮਚਾਰੀ ਨੂੰ ਉਸ ਜ਼ਿਲ੍ਹੇ ਵਿੱਚ ਅਤੇ ਉਸੇ ਅਹੁਦੇ 'ਤੇ ਪੋਸਟਿੰਗ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਮਾਮਲਿਆਂ 'ਤੇ ਜ਼ੀਰੋ ਟਾਲਰੈਂਸ ਦੀ ਨੀਤੀ ਨਾਲ ਕੰਮ ਕਰ ਰਹੀ ਹੈ।
 
 
 
 

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ