Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Haryana

ਵਾਤਾਵਰਣ ਸੰਭਾਲ ਬਣਿਆ ਜਨ-ਅੰਦੋਲਨ, ਹਰਿਆਣਾ ਨੇ ਰਚਿਆ ਨਵਾਂ ਇਤਿਹਾਸ : ਰਾਓ ਨਰਬੀਰ ਸਿੰਘ

August 06, 2026 03:16 PM
Rozana Sehaj times

ਚੰਡੀਗੜ੍ਹ : ਹਰਿਆਣਾ ਦੇ ਜੰਗਲਾਤ ਅਤੇ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਹੈ ਕਿ ਇਸ ਸਾਲ ਵਿਸ਼ਵ ਵਾਤਾਵਰਣ ਦਿਵਸ ਅਤੇ ਵਣ ਮਹਾਂਉਤਸਵ ਸੂਬੇ ਲਈ ਕਈ ਪੱਖਾਂ ਤੋਂ ਇਤਿਹਾਸਕ ਸਾਬਤ ਹੋਏ ਹਨ। ਲੋਕਾਂ ਨੇ ਪੌਦੇ ਲਗਾਉਣ ਨੂੰ ਜਨ-ਅੰਦੋਲਨ ਦਾ ਰੂਪ ਦੇ ਕੇ ਨਾ ਸਿਰਫ਼ ਵਾਤਾਵਰਣ ਸੰਭਾਲ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਹੈ, ਸਗੋਂ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਵੀ ਸਬੂਤ ਦਿੱਤਾ ਹੈ। ਉਨ੍ਹਾਂ ਸੂਬਾ ਵਾਸੀਆਂ ਦਾ ਧੰਨਵਾਦ ਕਰਦਿਆਂ ਸਾਰਿਆਂ ਨੂੰ 'ਇੱਕ ਰੁੱਖ ਮਾਂ ਦੇ ਨਾਮ' ਅਤੇ 'ਇੱਕ ਰੁੱਖ ਆਪਣੇ ਨਾਮ' ਤਹਿਤ ਘੱਟੋ-ਘੱਟ ਦੋ ਪੌਦੇ ਲਗਾਉਣ ਅਤੇ ਉਨ੍ਹਾਂ ਨੂੰ ਵੱਡਾ ਰੁੱਖ ਬਣਨ ਤੱਕ ਸੰਭਾਲਣ ਦਾ ਸੱਦਾ ਵੀ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮਾਨਸੂਨ ਪੌਦੇ ਲਗਾਉਣ ਅਤੇ ਬੀਜ ਬੀਜਣ ਲਈ ਸਭ ਤੋਂ ਢੁਕਵਾਂ ਸਮਾਂ ਹੁੰਦਾ ਹੈ। ਸਾਡਾ ਟੀਚਾ ਸਿਰਫ਼ ਪੌਦੇ ਲਗਾਉਣਾ ਨਹੀਂ, ਸਗੋਂ ਉਨ੍ਹਾਂ ਦੀ ਨਿਯਮਤ ਦੇਖਭਾਲ ਕਰਕੇ ਉਨ੍ਹਾਂ ਨੂੰ ਰੁੱਖ ਬਣਾਉਣਾ ਹੋਣਾ ਚਾਹੀਦਾ ਹੈ। ਜਿਸ ਤਰ੍ਹਾਂ ਇੱਕ ਮਾਂ ਆਪਣੇ ਬੱਚੇ ਦੀ ਸ਼ੁਰੂਆਤੀ ਸਾਲਾਂ ਵਿੱਚ ਦੇਖਭਾਲ ਕਰਦੀ ਹੈ, ਉਸੇ ਤਰ੍ਹਾਂ ਹਰੇਕ ਵਿਅਕਤੀ ਨੂੰ ਆਪਣੇ ਲਗਾਏ ਪੌਦੇ ਦੀ 5-6 ਸਾਲਾਂ ਤੱਕ ਦੇਖਭਾਲ ਜ਼ਰੂਰ ਕਰਨੀ ਚਾਹੀਦੀ ਹੈ।
ਰਾਓ ਨਰਬੀਰ ਸਿੰਘ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਅੱਜ ਪੂਰੀ ਦੁਨੀਆ ਸਾਹਮਣੇ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ। ਇਸੇ ਚੁਣੌਤੀ ਨਾਲ ਨਜਿੱਠਣ ਲਈ ਹਰਿਆਣਾ ਸਰਕਾਰ ਨੇ ਪਹਿਲੀ ਵਾਰ 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਰੇਜ਼ੀਲੀਏਂਸ ਫੰਡ ਦਾ ਬਜਟ ਪ੍ਰਬੰਧ ਕੀਤਾ ਹੈ। ਰਾਜ ਵਿੱਚ 2 ਕਰੋੜ 10 ਲੱਖ ਪੌਦੇ ਲਗਾਉਣ ਦਾ ਟੀਚਾ ਤੈਅ ਕੀਤਾ ਗਿਆ ਹੈ, ਜਦੋਂ ਕਿ ਕੈਂਪਾ ਯੋਜਨਾ ਤਹਿਤ ਵਾਧੂ 20 ਲੱਖ ਪੌਦੇ ਲਗਾਉਣ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਲ 1950 ਤੋਂ ਸ਼ੁਰੂ ਹੋਇਆ ਬਣ ਮਹਾਂਉਤਸਵ ਅੱਜ ਵਾਤਾਵਰਣ ਸੰਭਾਲ ਦੀ ਰਾਸ਼ਟਰੀ ਮੁਹਿੰਮ ਬਣ ਚੁੱਕਾ ਹੈ। ਇਸ ਸਾਲ 77ਵੇਂ ਵਣ ਮਹਾਂਉਤਸਵ ਅਤੇ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਰਾਜ ਅਤੇ ਜ਼ਿਲ੍ਹਾ ਪੱਧਰ 'ਤੇ ਆਯੋਜਿਤ ਪ੍ਰੋਗਰਾਮਾਂ ਵਿੱਚ ਲੋਕਾਂ ਦੀ ਭਾਰੀ ਸ਼ਮੂਲੀਅਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਰੇ ਭਰੇ ਭਾਰਤ ਦੇ ਸੰਕਲਪ ਨੂੰ ਨਵੀਂ ਮਜ਼ਬੂਤੀ ਦਿੱਤੀ ਹੈ। ਵਿਕਸਿਤ ਭਾਰਤ-2047 ਦੇ ਟੀਚੇ ਵਿੱਚ ਹਰਿਆਣਾ ਦੀ ਅਹਿਮ ਭੂਮਿਕਾ ਹੋਵੇਗੀ ਅਤੇ ਇਸੇ ਉਦੇਸ਼ ਤਹਿਤ ਰਾਜ ਸਰਕਾਰ ਵਿਕਸਿਤ ਹਰਿਆਣਾ ਦਸਤਾਵੇਜ਼ ਦੇ ਤਹਿਤ ਸਾਲ 2030 ਤੱਕ ਦੀਆਂ ਕਾਰਜ ਯੋਜਨਾਵਾਂ ਤਿਆਰ ਕਰ ਰਹੀ ਹੈ। ਜੰਗਲਾਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਵਾਤਾਵਰਣ ਸੰਭਾਲ, ਹਰੀ ਊਰਜਾ, ਸਵੱਛ ਆਵਾਜਾਈ ਅਤੇ ਜਲਵਾਯੂ-ਅਨੁਕੂਲ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਸਰਕਾਰ ਦਾ ਉਦੇਸ਼ ਸਿਰਫ਼ ਆਰਥਿਕ ਵਿਕਾਸ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਵਾਤਾਵਰਣ ਅਤੇ ਬਿਹਤਰ ਜੀਵਨ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਗ੍ਰੀਨ ਕਲਾਈਮੇਟ ਰੇਜ਼ੀਲੀਏਂਸ ਫੰਡ ਜ਼ਰੀਏ ਜ਼ੀਰੋ-ਨਿਕਾਸ ਵਾਲੇ ਵਾਹਨਾਂ, ਨਵਿਆਉਣਯੋਗ ਊਰਜਾ, ਊਰਜਾ ਕੁਸ਼ਲਤਾ, ਪਾਣੀ ਦੀ ਸੰਭਾਲ, ਸ਼ਹਿਰੀ ਹਰੀਕਰਨ, ਜਲਵਾਯੂ-ਅਨੁਕੂਲ ਖੇਤੀ ਅਤੇ ਕੁਦਰਤ-ਆਧਾਰਿਤ ਹੱਲਾਂ ਨੂੰ ਉਤਸ਼ਾਹ ਮਿਲੇਗਾ। ਇਸ ਨਾਲ ਪ੍ਰਦੂਸ਼ਣ ਕੰਟਰੋਲ ਦੇ ਨਾਲ-ਨਾਲ ਵਾਤਾਵਰਣ ਸੰਭਾਲ ਦੇ ਖੇਤਰ ਵਿੱਚ ਨਵੀਨਤਾ ਅਤੇ ਨਿਵੇਸ਼ ਨੂੰ ਵੀ ਨਵੀਂ ਗਤੀ ਮਿਲੇਗੀ।

 
 



Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ