Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਗਿੱਲ ਦੇ ਪਿੰਡ ਪ੍ਰੀਤ ਵਿਹਾਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

August 06, 2026 03:35 PM
Rozana Sehaj times
ਲੁਧਿਆਣਾ :  ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਧਾਰਮਿਕ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਅੱਜ ਹਲਕਾ ਗਿੱਲ ਦੇ ਪਿੰਡ ਪ੍ਰੀਤ ਵਿਹਾਰ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਸਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੋਨੀ ਗਿੱਲ ਅਤੇ ਪ੍ਰੀਤ ਵਿਹਾਰ ਦੇ ਹੈਰੀ ਸਰਪੰਚ (ਮੀਤ ਪ੍ਰਧਾਨ ਯੂਥ ਵਿੰਗ, ਆਮ ਆਦਮੀ ਪਾਰਟੀ) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਸਫ਼ਰ, ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਬੱਸ ਨੂੰ ਰਵਾਨਾ ਕਰਨ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੋਨੀ ਗਿੱਲ, ਪ੍ਰੀਤ ਵਿਹਾਰ ਦੇ ਸਰਪੰਚ ਹੈਰੀ, ਪ੍ਰਭਜੋਤ ਸਿੰਘ (ਬੱਬਾ) ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਸ਼ੁਭਕਾਮਨਾਵਾਂ ਸਹਿਤ ਰਵਾਨਾ ਕੀਤਾ। ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਦਿਲੋਂ ਧੰਨਵਾਦ ਕੀਤਾ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ