Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮੇਅਰ ਨੇ ਵਾਰਡ ਨੰਬਰ 31 ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਬੱਸ ਨੂੰ ਦਿਖਾਈ ਹਰੀ ਝੰਡੀ

August 06, 2026 03:50 PM
Rozana Sehaj times
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਦੀ ਧਾਰਮਿਕ ਆਸਥਾ ਅਤੇ ਸ਼ਰਧਾ ਦਾ ਸਨਮਾਨ ਕਰਦਿਆਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਅੱਜ ਪਟਿਆਲਾ ਦੇ ਵਾਰਡ ਨੰਬਰ 31 ਤੋਂ ਸ਼ਰਧਾਲੂਆਂ ਦੇ ਜਥੇ ਨੂੰ ਲੈ ਕੇ ਜਾਣ ਵਾਲੀ ਵਿਸ਼ੇਸ਼ ਬੱਸ ਨੂੰ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬੱਸ ਰਵਾਨਾ ਹੋਣ ਸਮੇਂ ਪੂਰਾ ਇਲਾਕਾ ਧਾਰਮਿਕ ਜੈਕਾਰਿਆਂ ਅਤੇ ਖ਼ੁਸ਼ੀ ਦੇ ਮਾਹੌਲ ਨਾਲ ਗੂੰਜ ਉੱਠਿਆ। ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਅਜਿਹੀਆਂ ਯੋਜਨਾਵਾਂ ਲਾਗੂ ਕਰ ਰਹੀ ਹੈ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਘਰ-ਘਰ ਤੱਕ ਮਿਲ ਰਿਹਾ ਹੈ। ਇਸ ਦੌਰਾਨ ਵਾਰਡ ਨੰਬਰ 31 ਦੀ ਕੌਂਸਲਰ ਪਦਮਜੀਤ ਕੌਰ ਨੇ ਵੀ ਸ਼ਰਧਾਲੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਆਮ ਲੋਕਾਂ ਲਈ ਬਹੁਤ ਵੱਡਾ ਉਪਰਾਲਾ ਹੈ। ਇਸ ਨਾਲ ਬਜ਼ੁਰਗ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਲੋਕ ਵੀ ਬਿਨਾਂ ਕਿਸੇ ਖ਼ਰਚੇ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਇਸ ਦੌਰਾਨ ਸਮੂਹ ਸ਼ਰਧਾਲੂਆਂ ਅਤੇ ਇਲਾਕਾ ਨਿਵਾਸੀਆਂ ਨੇ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਦੀ ਸ਼ਲਾਘਾ ਕਰਦਿਆਂ ਮੇਅਰ ਕੁੰਦਨ ਗੋਗੀਆ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।
 
 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ