Sunday, May 19, 2024

Chandigarh

ਸ਼ਹਿਰੀ ਸਵੱਛਤਾ- ਪੰਜਾਬ ਚੋਟੀ ਦੇ ਸੂਬਿਆਂ ਵਿੱਚੋਂ ਮੋਹਰੀ: ਬ੍ਰਹਮ ਮਹਿੰਦਰਾ

July 09, 2021 04:49 PM
SehajTimes
ਚੰਡੀਗੜ੍ਹ : ਦੇਸ਼ ਵਿੱਚ 88.18 ਫ਼ੀਸਦੀ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਦੇ ਮੁਕਾਬਲੇ ਪੰਜਾਬ ਦੀਆਂ 99.38 ਫ਼ੀਸਦੀ ਸ਼ਹਿਰੀ ਸਥਾਨਕ ਇਕਾਈਆਂ ਨੇ ਓ.ਡੀ.ਐਫ.(ਓਪਨ ਡੈਫੀਕੇਸ਼ਨ ਫਰੀ), ਓ.ਡੀ.ਐਫ.+ ਅਤੇ ਓ.ਡੀ.ਐਫ.++ ਦਰਜਾ ਹਾਸਲ ਕਰਕੇ ਸ਼ਹਿਰੀ ਸਵੱਛਤਾ ਲਈ ਦੇਸ਼ ਦੇ ਸਾਰੇ ਸੂਬਿਆਂ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪੰਜਾਬ ਦੀਆਂ 163 ਯੂ.ਐਲ.ਬੀਜ਼ ਵਿੱਚੋਂ 162 ਯੂ.ਐਲ.ਬੀਜ਼, ਓ.ਡੀ.ਐਫ.+ ਜਾਂ ਓ.ਡੀ.ਐੱਫ.++ ਸਰਟੀਫਿਕੇਟ ਪ੍ਰਾਪਤ ਕਰਨ ਦੇ ਯੋਗ ਹੋ ਗਏ ਹਨ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਟਸਐਪ ਨੇ ਅਪਣੀ ਪ੍ਰਾਈਵੇਸੀ ਨੀਤੀ ’ਤੇ ਖ਼ੁਦ ਹੀ ਰੋਕ ਲਾਈ

 

ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਇਹ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ ਵਿਚ ਤੀਜੀ ਧਿਰ ਵੱਲੋਂ ਖੁੱਲ੍ਹੇ ਵਿਚ ਸ਼ੌਚ, ਵਿਅਕਤੀਗਤ, ਜਨਤਕ ਅਤੇ ਕਮਿਊਨਿਟੀ ਪਖਾਨਿਆਂ ਦੀ ਕਾਰਜਸ਼ੀਲਤਾ ਅਤੇ ਉਨ੍ਹਾਂ ਦੇ ਰੱਖ-ਰਖਾਵ ਦੀ ਸਥਿਤੀ ਦੀ ਜਾਂਚ ਕਰਕੇ ਮੁਲਾਂਕਣ ਕੀਤਾ ਜਾਂਦਾ ਹੈ। ਜਿਸ ਅਧੀਨ ਸਾਰੇ ਪਖਾਨੇ ਗੂਗਲ ਮੈਪ 'ਤੇ ਹੋਣੇ ਚਾਹੀਦੇ ਹਨ ਅਤੇ ਖੁੱਲ੍ਹੇ ਵਿਚ ਸ਼ੌਚ ਨਹੀਂ ਹੋਣਾ ਚਾਹੀਦਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ :  ਸਰਕਾਰੀ ਮਹਿੰਦਰਾ ਕਾਲਜ ਦੀ ਕ੍ਰਿਸ਼ਤਾ ਸੂਦ ਬਣੀ ਇਲੈਕਸ਼ਨ ਸਟਾਰ 

 

ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਜੇਕਰ ਪੰਜਾਬ ਸੂਬੇ ਦੀ ਤੁਲਨਾ ਉੱਤਰੀ ਖੇਤਰ ਦੇ ਗੁਆਂਢੀ ਸੂਬਿਆਂ ਨਾਲ ਕੀਤੀ ਜਾਵੇ ਤਾਂ ਸੂਬੇ ਦੀਆਂ 99.38 ਫ਼ੀਸਦੀ ਯੂ.ਐੱਲ.ਬੀਜ਼ ਓ.ਡੀ.ਐਫ. +, ++ ਪ੍ਰਮਾਣਿਤ ਹਨ ਜਿਸਦੇ  ਮੁਕਾਬਲੇ ਹਿਮਾਚਲ ਪ੍ਰਦੇਸ਼ ਦੀਆਂ 75.40 ਫ਼ੀਸਦੀ (46/61) ਯੂ.ਐੱਲ.ਬੀਜ਼ ਓ.ਡੀ.ਐਫ. +, ++ ਪ੍ਰਮਾਣਿਤ ਹਨ ਜਦਕਿ ਹਰਿਆਣਾ ਦੀਆਂ 81.60 ਫ਼ੀਸਦੀ (71/87), ਉਤਰਾਖੰਡ ਦੀਆਂ 88.89 ਫ਼ੀਸਦੀ (88/99), ਜੰਮੂ-ਕਸ਼ਮੀਰ ਦੀਆਂ 73.75 ਫ਼ੀਸਦੀ (59/80) ਅਤੇ ਦਿੱਲੀ ਦੀਆਂ 80 ਫ਼ੀਸਦੀ (4/5) ਪ੍ਰਮਾਣਿਤ ਹਨ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਭਾਰਤ ਤੇ ਸ਼੍ਰੀਲੰਕਾ ਵਿਚਕਾਰ ਟੀ-20 ਦੇ ਤਿੰਨ ਮੈਚ ਹੋਣਗੇ

 

ਉਹਨਾਂ ਖੁਲਾਸਾ ਕਰਦਿਆਂ ਦੱਸਿਆ ਕਿ ਸ਼ਹਿਰੀ ਪੰਜਾਬ ਨੂੰ 2 ਅਕਤੂਬਰ, 2018 ਨੂੰ ਵੀ ਓ.ਡੀ.ਐਫ.ਘੋਸ਼ਿਤ ਕੀਤਾ ਗਿਆ ਸੀ ਜਦੋਂ ਸਾਰੇ ਯੂ.ਐਲ.ਬੀਜ਼ ਨੇ ਤੀਜੀ ਧਿਰ ਦੁਆਰਾ ਪ੍ਰਮਾਣਿਤ ਓ.ਡੀ.ਐਫ. ਦੀ ਪ੍ਰਮਾਣਿਕਤਾ ਹਾਸਲ ਕੀਤੀ ਸੀ। ਇਹ ਉਹਨਾਂ ਲੋਕਾਂ ਜਿਹਨਾਂ ਕੋਲ ਘਰੇਲੂ ਪਖਾਨੇ ਨਹੀਂ ਹਨ, ਨੂੰ ਆਈ.ਐਚ.ਐਚ.ਐਲਜ਼ (ਇੰਡਵੀਜ਼ੂਅਲ ਹਾਊਸ ਹੋਲਡ ਲੈਟਰੀਨਜ਼) ਬਣਾਉਣ ਅਤੇ ਕਮਿਊਨਿਟੀ ਪਖਾਨਿਆਂ ਦੀ ਉਸਾਰੀ ਤੇ ਵਰਤੋਂ ਕਰਨ ਅਤੇ ਜਨਤਕ ਪਖਾਨਿਆਂ ਦੀ ਉਸਾਰੀ ਤੇ ਸਾਂਭ ਸੰਭਾਲ ਲਈ ਉਤਸ਼ਾਹਿਤ ਕਰਨ ਨਾਲ ਸੰਭਵ ਹੋਇਆ ਹੈ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : PSPCL ਰੋਜ਼ਾਨਾ ਖਰੀਦ ਰਹੀ ਹੈ 12 ਕਰੋੜ ਦੀ ਬਿਜਲੀ

ਸਥਾਨਕ ਸਰਕਾਰਾਂ ਮੰਤਰੀ ਨੇ ਅੱਗੇ ਦੱਸਿਆ ਕਿ ਦੇਸ਼ ਦੀਆਂ ਸਾਰੀਆਂ ਮਿਊਂਸਪਲ ਇਕਾਈਆਂ ਨੂੰ ਖੁੱਲ੍ਹੇ ਵਿੱਚ ਸ਼ੌਚ ਮੁਕਤ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਭਾਰਤ ਸਰਕਾਰ ਨੇ ਹੁਣ ਉੱਚ ਪੱਧਰੀ ਸਰਟੀਫਿਕੇਟ ਜਿਵੇਂ ਓ.ਡੀ.ਐਫ.+ ਅਤੇ ਓ.ਡੀ.ਐਫ.++ ਦੇ ਆਧਾਰ 'ਤੇ ਸੂਬਿਆਂ ਦਾ ਮੁਲਾਂਕਣ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰਕਿਰਿਆ ਦੌਰਾਨ ਹਾਲ ਹੀ ਵਿੱਚ ਤੀਜੀ ਧਿਰ ਦੇ ਮੁਲਾਂਕਣ ਰਾਹੀਂ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ 4374 ਸ਼ਹਿਰੀ ਸਥਾਨਕ ਇਕਾਈਆਂ ਦਾ ਖੁੱਲ੍ਹੇ ਵਿੱਚ ਸ਼ੌਚ ਮੁਕਤ/ ਓ.ਡੀ.ਐਫ +/ਓ.ਡੀ.ਐਫ ++ ਸਰਟੀਫਿਕੇਟ ਲਈ ਮੁਲਾਂਕਣ ਕੀਤਾ ਗਿਆ। ਦੇਸ਼ ਭਰ ਵਿੱਚ, 88.18 ਫ਼ੀਸਦੀ ਯੂ.ਐੱਲ.ਬੀਜ਼ ਨੇ ਓ.ਡੀ.ਐਫ.+ ਅਤੇ ਓ.ਡੀ.ਐਫ.++ ਪ੍ਰਮਾਣਿਕਤਾ ਹਾਸਲ ਕੀਤੀ।

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ : https://www.sehajtimes.com/epaper/

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

 

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ