Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਨਗਰ ਨਿਗਮ ਦੇ ਵਿਕਾਸ ਕਾਰਜਾਂ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ: ਮੇਅਰ ਇੰਜੀਨੀਅਰਿੰਗ ਬ੍ਰਾਂਚ ਅਤੇ ਨਵੇਂ ਏਬੀਸੀ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਕੀਤਾ ਨਿਰੀਖਣ ਅਧਿਕਾਰੀਆਂ ਨੂੰ ਗੁਣਵੱਤਾ ਅਤੇ ਸਮੇਂ ਸਿਰ ਕੰਮ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

August 06, 2026 04:09 PM
Rozana Sehaj times
 
 ਪਟਿਆਲਾ : ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਨਗਰ ਨਿਗਮ ਦੀ ਦੂਜੀ ਮੰਜ਼ਿਲ 'ਤੇ ਸਥਿਤ ਇੰਜੀਨੀਅਰਿੰਗ ਬ੍ਰਾਂਚ ਦੇ ਨਵ-ਨਿਰਮਾਣ ਅਧੀਨ ਕੰਮਾਂ ਦੀ ਮੌਕੇ 'ਤੇ ਜਾ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਨਿਰਮਾਣ ਕਾਰਜ ਦੀ ਗੁਣਵੱਤਾ, ਵਰਤੀ ਜਾ ਰਹੀ ਸਮੱਗਰੀ ਅਤੇ ਕੰਮ ਦੀ ਰਫ਼ਤਾਰ ਦਾ ਬਰੀਕੀ ਨਾਲ ਨਿਰੀਖਣ ਕੀਤਾ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦੀਆਂ ਇਮਾਰਤਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬਿਹਤਰ ਕਾਰਜਕਾਰੀ ਮਾਹੌਲ ਮਿਲ ਸਕੇ ਅਤੇ ਆਮ ਲੋਕਾਂ ਨੂੰ ਵੀ ਸਰਕਾਰੀ ਸੇਵਾਵਾਂ ਹੋਰ ਸੁਚਾਰੂ ਢੰਗ ਨਾਲ ਪ੍ਰਾਪਤ ਹੋਣ। ਮੇਅਰ ਨੇ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਨਗਰ ਨਿਗਮ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਰ ਵਿਕਾਸ ਕਾਰਜ ਦੀ ਨਿਯਮਿਤ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੇ ਟੈਕਸ ਦਾ ਹਰ ਪੈਸਾ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕੇ। ਇਸ ਮੌਕੇ ਜੇਈ ਹਰਭਜਨ ਸਿੰਘ ਅਤੇ ਐਸਸੀ ਜੇ.ਪੀ. ਵੀ ਮੌਜੂਦ ਰਹੇ। ਉਨ੍ਹਾਂ ਨੇ ਮੇਅਰ ਨੂੰ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਸਾਰੇ ਕੰਮ ਨਿਰਧਾਰਤ ਸਮੇਂ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਪੂਰੇ ਕੀਤੇ ਜਾਣਗੇ।
 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ