Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਪ੍ਰਸ਼ਾਸ਼ਨ ਦੀ ਵਿਸ਼ੇਸ਼ ਮੁਹਿੰਮ, ਮੇਰਾ ਪਟਿਆਲਾ ਮੈਂ ਹੀ ਸਵਾਰਾਂ

August 06, 2026 04:14 PM
Rozana Sehaj times
ਪਟਿਆਲਾ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਅਤੇ ਨਗਰ ਨਿਗਮ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਦੇਖ ਰੇਖ ਹੇਠ ਸ਼ਹਿਰ ਨੂੰ ਸਵੱਛ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਏ ਜਾ ਰਹੇ 'ਮਿਸ਼ਨ ਕਲੀਨ ਪਟਿਆਲਾ' ਤਹਿਤ ਅੱਜ ਇਨਕਮ ਟੈਕਸ ਰੋਡ ਵਿਖੇ ਇੱਕ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ 'ਮੇਰਾ ਪਟਿਆਲਾ ਮੈਂ ਹੀ ਸਵਾਰਾਂ' ਦੇ ਵਲੰਟੀਅਰਜ਼, ਬਲੌਸਮਜ਼ ਸਕੂਲ ਅਤੇ ਸੈਂਟ ਪੀਟਰਜ਼ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਮਿਲ ਕੇ ਸਫ਼ਾਈ ਦੀ ਕਮਾਨ ਸੰਭਾਲੀ। ਦੱਸਣਯੋਗ ਹੈ ਕਿ ਇਸ ਅਭਿਆਨ ਦੌਰਾਨ ਵਿਦਿਆਰਥੀਆਂ ਅਤੇ ਵਲੰਟੀਅਰਾਂ ਦੀਆਂ ਟੀਮਾਂ ਵੱਲੋਂ ਭਾਖੜਾ ਨਹਿਰ ਤੋਂ ਲੈ ਕੇ ਬਲੌਸਮਜ਼ ਸਕੂਲ ਦੇ ਮੋੜ ਤੱਕ ਪੂਰੇ ਮਾਰਗ ਦੀ ਬਾਰੀਕੀ ਨਾਲ ਸਫ਼ਾਈ ਕੀਤੀ ਗਈ। ਇਸ ਦੌਰਾਨ ਸੜਕਾਂ ਦੇ ਕਿਨਾਰਿਆਂ ਤੋਂ ਲਗਭਗ 300 ਕਿਲੋਗ੍ਰਾਮ ਕੂੜਾ-ਕਰਕਟ ਇਕੱਠਾ ਕਰਕੇ ਤੁਰੰਤ ਲਿਫਟ ਕਰਵਾਇਆ ਗਿਆ। ਸਕੂਲੀ ਬੱਚਿਆਂ ਨੇ ਸਫ਼ਾਈ ਕਾਰਜਾਂ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਮ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ। ਇਸ ਸਬੰਧੀ ਟੀਮ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਫ਼ਾਈ ਅਭਿਆਨ ਦੌਰਾਨ ਟੀਮਾਂ ਨੇ ਦੇਖਿਆ ਕਿ ਸੜਕ ਦੇ ਕਿਨਾਰਿਆਂ 'ਤੇ ਕਈ ਥਾਵਾਂ 'ਤੇ ਕੂੜੇ ਦੇ ਢੇਰ ਲੱਗੇ ਹੋਏ ਸਨ ਅਤੇ ਇਸ ਤੋਂ ਇਲਾਵਾ ਇਹ ਗੱਲ ਵੀ ਸਾਹਮਣੇ ਆਈ ਕਿ ਸੜਕ ਕਿਨਾਰੇ ਸਥਿਤ ਖਾਣ-ਪੀਣ ਦੀਆਂ ਦੁਕਾਨਾਂ ਅਤੇ ਢਾਬਿਆਂ 'ਤੇ ਸ਼ਾਮ ਵੇਲੇ ਸ਼ਰਾਬ ਨੋਸ਼ੀ ਲਈ ਬੈਨ ਕੀਤੇ ਗਏ 'ਸਿੰਗਲ ਯੂਜ਼ ਪਲਾਸਟਿਕ' ਦੇ ਗਲਾਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਵਰਤੋਂ ਤੋਂ ਬਾਅਦ ਇਸ ਪਲਾਸਟਿਕ ਦੇ ਕੂੜੇ ਨੂੰ ਪਿੱਛੇ ਖੱਡਿਆਂ ਅਤੇ ਖੁੱਲ੍ਹੀਆਂ ਥਾਵਾਂ 'ਤੇ ਸੁੱਟ ਦਿੱਤਾ ਜਾਂਦਾ ਹੈ, ਜੋ ਵਾਤਾਵਰਣ ਲਈ ਗੰਭੀਰ ਖ਼ਤਰਾ ਬਣ ਰਿਹਾ ਹੈ। 'ਮੇਰਾ ਪਟਿਆਲਾ ਮੈਂ ਹੀ ਸਵਾਰਾਂ' ਦੇ ਮੈਂਬਰਾਂ, ਸਕੂਲ ਪ੍ਰਬੰਧਕਾਂ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਚਿੰਤਾ ਪ੍ਰਗਟਾਉਂਦਿਆਂ ਨਿਗਮ ਪ੍ਰਸ਼ਾਸਨ ਤੋਂ ਅਜਿਹੇ ਢਾਬਿਆਂ ਅਤੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ 'ਮਿਸ਼ਨ ਕਲੀਨ ਪਟਿਆਲਾ' ਨੂੰ ਸਫ਼ਲ ਬਣਾਉਣ ਲਈ ਸਿੰਗਲ ਯੂਜ਼ ਪਲਾਸਟਿਕ ਦਾ ਬਾਈਕਾਟ ਕਰਨ ਅਤੇ ਕੂੜਾ ਨਿਰਧਾਰਿਤ ਥਾਵਾਂ 'ਤੇ ਹੀ ਪਾਉਣ।
 
 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ