Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਭਗਤ ਨਾਮਦੇਵ ਚੇਅਰ ਸਥਾਪਤ ਕਰੇ ਕੈਨੇਡਾ ਸਰਕਾਰ : ਦਮਦਮੀ

August 06, 2026 04:24 PM
Rozana Sehaj times
 
ਸੁਨਾਮ : ਭਗਤ ਨਾਮਦੇਵ ਇੰਟਰਨੈਸ਼ਨਲ ਆਰਗਨਾਈਜੇਸ਼ਨ ਕੈਨੇਡਾ ਵੱਲੋਂ ਕਮਲਜੀਤ ਸਿੰਘ ਪੁਰਬਾ ਅਤੇ ਨਵਦੀਪ ਸਿੰਘ ਟਿਵਾਣਾ ਦੀ ਅਗਵਾਈ ਹੇਠ ਆਯੋਜਿਤ ਕੀਤੇ ਸਾਲਾਨਾ ਫੈਮਲੀ ਪਿਕਨਿਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਆਲ ਇੰਡੀਆ ਕਸ਼ੱਤਰੀ ਪ੍ਰਤੀਨਿਧੀ ਟਾਂਕ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਜੱਸਲ ਦਮਦਮੀ ਨੇ ਕੈਨੇਡਾ ਸਰਕਾਰ ਤੋਂ ਭਗਤ ਨਾਮਦੇਵ ਚੇਅਰ ਸਥਾਪਿਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੀ ਪਾਵਨ ਬਾਣੀ ਦੇ 61 ਸ਼ਬਦ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵੱਖ-ਵੱਖ ਰਾਗਾਂ ਅੰਦਰ ਦਰਜ ਕਰਕੇ ਸਮੁੱਚੀ ਮਨੁੱਖਤਾ ਨੂੰ ਆਤਮਕ ਜੀਵਨ ਦਾ ਅਨਮੋਲ ਮਾਰਗ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮੂਹ ਨਾਮਦੇਵ ਬਰਾਦਰੀ ਲਈ ਬੇਅੰਤ ਮਾਣ ਅਤੇ ਗੌਰਵ ਦੀ ਗੱਲ ਹੈ। ਪ੍ਰਧਾਨ ਸਤਨਾਮ ਸਿੰਘ ਜੱਸਲ ਦਮਦਮੀ ਨੇ ਮੈਂਬਰ ਪਾਰਲੀਮੈਂਟ ਅਮਨਦੀਪ ਕੌਰ ਸੋਢੀ ਰਾਹੀਂ ਕੈਨੇਡਾ ਸਰਕਾਰ ਨੂੰ ਅਪੀਲ ਕਰਦਿਆਂ ਭਗਤ ਨਾਮਦੇਵ ਜੀ ਦੇ ਨਾਮ 'ਤੇ ਇੱਕ ਚੇਅਰ  ਸਥਾਪਿਤ ਕਰਨ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਕੈਨੇਡਾ ਵਿੱਚ ਕਿਸੇ ਪ੍ਰਮੁੱਖ ਸੰਸਥਾ, ਪਾਰਕ, ਸੜਕ ਜਾਂ ਜਨਤਕ ਸਥਾਨ ਦਾ ਨਾਮ ਭਗਤ ਨਾਮਦੇਵ ਜੀ ਦੇ ਨਾਮ ਨਾਲ ਜੋੜਿਆ ਜਾਵੇ, ਤਾਂ ਜੋ ਉਨ੍ਹਾਂ ਦੀ ਮਹਾਨ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਸਨਮਾਨ ਨਾਲ ਪਹੁੰਚਾਇਆ ਜਾ ਸਕੇ।
ਸਮਾਗਮ ਦੌਰਾਨ ਅਮਨਦੀਪ ਕੌਰ ਐਮ.ਪੀ., ਡਿਪਟੀ ਮੇਅਰ ਹਰਕੀਰਤ ਸਿੰਘ ਅਤੇ ਸਮਾਜ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ ਭੇਟ ਕਰਕੇ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਬੁਲਾਰਿਆਂ ਨੇ ਆਪਣੇ ਸੰਬੋਧਨਾਂ ਵਿੱਚ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਪਰਿਵਾਰਾਂ ਨੂੰ ਇਕ ਮੰਚ 'ਤੇ ਇਕੱਠੇ ਕਰਦੇ ਹਨ, ਸਗੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਵਿਰਸੇ ਨਾਲ ਜੋੜਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਭਗਤ ਨਾਮਦੇਵ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਕੈਨੇਡਾ ਭਵਿੱਖ ਵਿੱਚ ਵੀ ਸਮਾਜ ਸੇਵਾ, ਭਾਈਚਾਰਕ ਏਕਤਾ ਅਤੇ ਮਨੁੱਖਤਾ ਦੀ ਭਲਾਈ ਲਈ ਇਸੇ ਤਰ੍ਹਾਂ ਨਵੇਂ ਮੀਲ ਪੱਥਰ ਸਥਾਪਤ ਕਰਦੀ ਰਹੇਗੀ। ਸੰਸਥਾ ਦੇ ਸੀਨੀਅਰ ਆਗੂ  ਨਵਦੀਪ 
ਸਿੰਘ ਟਿਵਾਣਾ ਨੇ ਪਹੁੰਚੀਆਂ ਸੰਗਤਾਂ ਅਤੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਜਦਕਿ ਕਮਲਜੀਤ ਸਿੰਘ ਪੁਰਬਾ ਨੇ ਸਮਾਗਮ ਦੀ ਸਫ਼ਲਤਾ ਲਈ ਸਹਿਯੋਗ ਦੇਣ ਵਾਲੇ ਪਰਿਵਾਰਾਂ, ਮਹਿਮਾਨਾਂ, ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਦਿਲੋਂ ਧੰਨਵਾਦ ਪ੍ਰਗਟਾਇਆ।
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ