Sunday, November 15, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਨੀਟ 2026 ਕੁਆਲੀਫਾਈਡ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਦਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵੱਲੋ ਕੀਤਾ ਸਨਮਾਨ

August 06, 2026 04:39 PM
Rozana Sehaj times
ਪਟਿਆਲਾ : ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸ਼ਾਲੂ ਮਹਿਰਾ ਨੇ ਸਫ਼ਲ ਵਿਦਿਆਰਥੀਆਂ,ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਰਟੀਫਿਕੇਟ ਦੇ ਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਉਹਨਾਂ ਇਸ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਨੂੰ ਦਿੱਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਅਤੇ ਮਾਰਗਦਰਸ਼ਨ ਵਿੱਚ ਸਾਇਂਸ ਪੀ ਡੀ ਐਮ, ਜਿਲ੍ਹਾ ਨੋਡਲ ਲੈਕਚਰਾਰ, ਸਕੂਲ ਪ੍ਰਿੰਸੀਪਲਾਂ, ਕੀਅ ਰੀਸੋਰਸ ਪਰਸਨ, ਸਾਥੀ ਟੀਮ ਅਤੇ ਸਾਇਂਸ ਲੈਕਚਰਾਰ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਹਨਾਂ ਵਿਸ਼ੇਸ ਤੌਰ ਤੇ ਜਿਲ੍ਹੇ ਦੇ ਪੀਡੀਐਮ ਸੰਦੀਪ ਕੁਮਾਰ, ਮਨਦੀਪ ਕੌਰ ਅੰਟਾਲ,ਸੁਧੀਰ ਕੁਮਾਰ,ਦੀਪਕ ਕੁਮਾਰ ਅਤੇ ਜਿਲ੍ਹਾ ਨੋਡਲ ਲੈਕਚਰਾਰ ਦੌਲਤ ਰਾਮ ਨੂੰ ਵੀ ਸਨਮਾਨਿਤ ਕੀਤਾ। ਇਸ ਪ੍ਰੀਖਿਆ ਦੀ ਤਿਆਰੀ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਦੋ ਕੀਅ ਰੀਸੋਰਸ ਪਰਸਨ ਪ੍ਰਿਆ ਕੋਹਲੀ ਸਨੌਰ ਮੁੰਡੇ, ਰਾਜਦੀਪ ਕੌਰ ਐਨਪੀਸੀ ਪਟਿਆਲਾ,ਚਾਰ ਐਸਪੀਓਸੀ ਅਲਪਨਾ ਗੋਇਲ,ਮੰਜੂ ਬਾਲਾ, ਮਨਜੀਤ ਕੌਰ ,ਸੰਦੀਪ ਕੌਰ ਅਤੇ ਅੱਠ ਐਸ ਓ ਈ ਸਕੂਲਾਂ ਦੇ ਨੋਡਲ ਲੈਕਚਰਾਰ ਦਾ ਸਨਮਾਨ ਵੀ ਕੀਤਾ ਗਿਆ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਡਾ. ਰਵਿੰਦਰਪਾਲ ਸਿੰਘ ਨੇ ਸਫਲ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਮੈਰਿਟ ਅੰਕਾ ਬਾਰੇ ਜਾਣਕਾਰੀ ਲਈ, ਉਨ੍ਹਾਂ ਅਗਲੇ ਸਾਲ ਐਸ ਗਿਣਤੀ ਨੂੰ 150 ਤੋਂ ਪਾਰ ਹੋਣ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ।ਪਿਛਲੇ ਸਾਲ ਜ਼ਿਲ੍ਹੇ ਦੇ 71 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਸੀ,ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 104 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 58 ਵਿਦਿਆਰਥੀ ਨਾਨ-ਐੱਸਓਈ ਸਕੂਲਾਂ ਨਾਲ ਸਬੰਧਤ ਹਨ,24 ਵਿਦਿਆਰਥੀ ਐਸਓਈ ਅਤੇ 22 ਵਿਦਿਆਰਥੀ ਮੈਰੀਟੋਰੀਅਸ ਸਕੂਲ਼ ਪਟਿਆਲਾ ਨਾਲ ਸੰਬਧਤ ਹਨ। ਸਨਮਾਨਿਤ ਹੋਣ ਵਾਲੇ ਐਸਓਈ ਅਧਿਆਪਕਾਂ ਵਿੱਚ ਹਰਦੀਪ ਕੌਰ ਭੁਨਰਹੇੜੀ, ਰਵਦੀਪ ਕੌਰ ਫੀਲਖਾਨਾ ਪਟਿਆਲਾ, ਨੇਤਲਿਆ ਸੂਦ ਬਲਵੇੜਾ, ਅਮਰਦੀਪ ਸਿੰਘ ਵਿਰਕ ਮੰਡੌਰ,ਨਿਸ਼ੂ ਬਾਲਾ ਸਮਾਣਾ, ਦਲਜੀਤ ਕੌਰ ਭਾਦਸੋ,ਐਨੀ ਠਾਕੁਰ ਨਾਭਾ ਮੁੰਡੇ ਅਤੇ ਸਮਰਿਧੀ ਖੁੱਲਰ ਸਾਮਿਲ ਹਨ। ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ.ਰਾਵਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਕੁੱਲ 881 ਵਿਦਿਆਰਥੀਆਂ ਨੇ ਨੀਟ 2026 ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚੋਂ 104 ਵਿਦਿਆਰਥੀ ਇਕੱਲੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਲਈ ਮਾਣ ਵਾਲੀ ਪ੍ਰਾਪਤੀ ਹੈ।ਪੀਡੀਐਮ ਮਨਦੀਪ ਕੌਰ ਨੇ ਜਿਲ੍ਹਾ ਸਿੱਖਿਆ ਅਫ਼ਸਰ ਦਾ ਪਟਿਆਲਾ ਸਾਥੀ ਟੀਮ ਵਲੋਂ ਇਸ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੀਟ ਦੀ ਤਿਆਰੀ ‘ਸਾਥੀ’ ਪ੍ਰੋਗਰਾਮ ਤਹਿਤ ਸਾਥੀ ਐਪ ਰਾਹੀਂ ਆਈਆਈਟੀ ਕਾਨਪੁਰ ਦੀ ਟੀਮ ਵੱਲੋਂ ਕਰਵਾਈ ਜਾਂਦੀ ਹੈ। ਵਿਦਿਆਰਥੀ ਆਪਣੇ ਅਧਿਆਪਕਾਂ ਦੀ ਅਗਵਾਈ ਹੇਠ ਆਨਲਾਈਨ ਕਲਾਸਾਂ, ਮੌਕ ਟੈਸਟ,ਡੇਲੀ ਪ੍ਰਾਬਲਮ ਪ੍ਰੈਕਟਿਸ ਅਤੇ ਡਾਊਟ ਸੈਸ਼ਨਾਂ ਵਿੱਚ ਭਾਗ ਲੈ ਕੇ ਇਸ ਪ੍ਰੀਖਿਆ ਲਈ ਤਿਆਰੀ ਕਰਦੇ ਹਨ।ਡਾ.ਰਜਨੀਸ਼ ਕੁਮਾਰ ਪ੍ਰਿੰਸੀਪਲ ਫੀਲਖਾਨਾ ਪਟਿਆਲ਼ਾ ਨੇ ਜਿਲ੍ਹਾ ਸਿੱਖਿਆ ਅਫਸਰ,ਸਾਥੀ ਟੀਮ,ਵਿਦਿਆਰਥੀਆਂ ਦੇ ਮਾਪੇ ਅਤੇ ਮੋਜੂਦ ਅਧਿਆਪਕਾਂ ਨਾਲ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਤੇ ਪੈ੍ਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
 
 
 
 

Have something to say? Post your comment

More in Malwa

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ