Wednesday, September 30, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਸਮਾਣਾ ਮੇਨ ਰੋਡ 'ਤੇ ਘਨਈਆ ਡੇਅਰੀ ਵੱਲੋਂ ਨਜਾਇਜ਼ ਕਬਜ਼ਾ ਕਰਨ ਦੇ ਆਰੋਪ

August 06, 2026 04:46 PM
Rozana Sehaj times
ਸਮਾਣਾ : ਸਮਾਣਾ ਸ਼ਹਿਰ ਦੇ ਮੇਨ ਰੋਡ 'ਤੇ ਸਥਿਤ 'ਘਨਈਆ ਡੇਅਰੀ' ਦੇ ਮਾਲਕਾਂ ਵੱਲੋਂ ਆਪਣੀ ਦੁਕਾਨ ਨੂੰ ਅੱਗੇ ਵਧਾ ਕੇ ਨਜਾਇਜ਼ ਕਬਜ਼ਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਜਦੋਂ ਸਥਾਨਕ ਲੋਕਾਂ ਨੂੰ ਇਸ ਉਸਾਰੀ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਮਾਮਲਾ ਨਗਰ ਕੌਂਸਲ ਸਮਾਣਾ ਦੇ ਧਿਆਨ ਵਿੱਚ ਲਿਆਂਦਾ। ਜ਼ਿਕਰਯੋਗ ਹੈ ਕਿ ਘਨਈਆ ਡੇਅਰੀ ਵਾਲਿਆਂ ਨੇ ਨਗਰ ਕੌਂਸਲ ਤੋਂ ਉਸਾਰੀ ਸਬੰਧੀ ਕੋਈ ਪਰਮਿਸ਼ਨ (NOC) ਵੀ ਨਹੀਂ ਲਈ ਸੀ। ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਅਧਿਕਾਰੀ ਜੇ ਈ ਕੁਲਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਦੱਸਿਆ ਕਿ ਘਨਈਆ ਡੇਅਰੀ ਵੱਲੋਂ ਕੀਤੀ ਜਾ ਰਹੀ ਨਜਾਇਜ਼ ਉਸਾਰੀ ਨੂੰ ਮੌਕੇ 'ਤੇ ਹੀ ਰੁਕਵਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਧਿਕਾਰਤ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਨਗਰ ਕੌਂਸਲ ਵੱਲੋਂ ਡੇਅਰੀ ਮਾਲਕਾਂ ਨੂੰ ਨਜਾਇਜ਼ ਤੌਰ 'ਤੇ ਕੀਤੀ ਗਈ ਉਸਾਰੀ ਤੁਰੰਤ ਹਟਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਨਿਰੰਕਾਰ ਜਿਕਰਯੋਗ ਹੈ ਕਿ ਡੇਅਰੀ  ਮਾਲਕਾਂ ਵੱਲੋਂ ਨਗਰ ਕੌਂਸਲ ਪਾਸੋ ਬਣਦੀ ਫੀਸ ਜਮਾ ਕਰਵਾ ਕੇ ਨਕਸ਼ਾ ਪਾਸ ਨਹੀਂ ਕਰਵਾਇਆ
ਡੇਅਰੀ ਮਾਲਕ ਦਾ ਪੱਖ:
ਦੂਜੇ ਪਾਸੇ, ਜਦੋਂ ਇਸ ਮਾਮਲੇ ਸਬੰਧੀ ਘਨਈਆ ਡੇਅਰੀ 'ਤੇ ਮੌਜੂਦ ਮਾਲਕ 'ਸ਼ੈਂਪੂ' ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨਜਾਇਜ਼ ਕਬਜ਼ੇ ਦੇ ਆਰੋਪਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਜਗ੍ਹਾ ਦੀ ਬਕਾਇਦਾ ਰਜਿਸਟਰੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਹ ਰਜਿਸਟਰੀ ਦੇ ਮੁਤਾਬਕ ਹੀ ਆਪਣੀ ਜਗ੍ਹਾ ਕਵਰ ਕਰ ਰਹੇ ਹਨ ਅਤੇ ਕੋਈ ਵੀ ਨਜਾਇਜ਼ ਕਬਜ਼ਾ ਨਹੀਂ ਕੀਤਾ ਜਾ ਰਿਹਾ।

Have something to say? Post your comment