Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਖੰਨਾ ਥਾਣੇ ਵਿੱਚ ਪਾਖੰਡੀ ਬਾਬੇ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ ਦੀ ਘਟਨਾ ਦੀ ਨਿੰਦਾ

August 06, 2026 04:57 PM
Rozana Sehaj times
 
ਸੰਗਰੂਰ : ਤਰਕਸ਼ੀਲ ਸੁਸਾਇਟੀ ਪੰਜਾਬ ਜੋਨ ਸੰਗਰੂਰ- ਬਰਨਾਲਾ ਦੇ ਆਗੂਆਂ ਮਾਸਟਰ ਪਰਮਵੇਦ, ਸੀਤਾ ਰਾਮ ਬਾਲਦ ਕਲਾਂ ਤੇ ਗੁਰਦੀਪ ਸਿੰਘ ਨੇ ਖੰਨਾ ਦੇ ਸਿਟੀ-1 ਥਾਣੇ ਵਿੱਚ ਵਾਪਰੀ ਮੰਦਭਾਗੀ ਘਟਨਾ 'ਤੇ ਡੂੰਘਾ ਦੁੱਖ ਅਤੇ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ *ਗੋਬਿੰਦ ਸਿੰਘ* ਨੇ ਪਾਖੰਡੀ *ਬਾਬਾ ਚਰਨ ਦਾਸ* ਅਤੇ ਉਸਦੇ ਸਾਥੀਆਂ ਵੱਲੋਂ ਕਥਿਤ 53ਹਜ਼ਾਰ ਰੁਪਏ ਦੀ ਧੋਖਾਧੜੀ ਤੋਂ ਪ੍ਰੇਸ਼ਾਨ ਹੋ ਕੇ ਥਾਣੇ ਦੇ ਬਾਥਰੂਮ ਵਿੱਚ ਆਪਣੇ ਆਪ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰ ਲਈ।
ਆਗੂਆਂ ਨੇ ਕਿਹਾ ਕਿ ਇਹ ਘਟਨਾ ਸਾਡੇ ਸਮਾਜ ਵਿੱਚ ਫੈਲ ਰਹੇ *ਪਾਖੰਡ, ਅੰਧਵਿਸ਼ਵਾਸ ਅਤੇ ਠੱਗੀ ਦੇ ਧੰਦੇ* ਦੀ ਸਭ ਤੋਂ ਵੱਡੀ ਮਿਸਾਲ ਹੈ। ਗੋਬਿੰਦ ਸਿੰਘ ਨੇ ਪਹਿਲਾਂ ਹੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਜੇਕਰ ਉਸਨੂੰ ਕੁਝ ਹੋਇਆ ਤਾਂ ਇਸਦੇ ਜ਼ਿੰਮੇਵਾਰ ਇਹ ਬਾਬਾ ਅਤੇ ਉਸਦੇ ਸਾਥੀ ਹੋਣਗੇ। ਫਿਰ ਵੀ ਸਮੇਂ ਸਿਰ ਕਾਰਵਾਈ ਨਾ ਹੋਣ ਕਾਰਨ ਇੱਕ ਕੀਮਤੀ ਜਾਨ ਚਲੀ ਗਈ। ਤਰਕਸ਼ੀਲ਼ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਥਿਤ ਦੋਸ਼ੀ ਬਾਬਾ ਚਰਨ ਦਾਸ ਅਤੇ ਉਸਦੇ ਸਾਥੀਆਂ ਖਿਲਾਫ਼ ਕੇਸ ਦਰਜ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਜ਼ੋਰਦਾਰ ਸ਼ਬਦਾਂ ਵਿੱਚ ਮੰਗ ਕੀਤੀ ਕਿ ਪੰਜਾਬ ਸਰਕਾਰ ਜਲਦੀ ਤੋਂ ਜਲਦੀ*"ਅੰਧਵਿਸ਼ਵਾਸ ਵਿਰੋਧੀ ਕਾਨੂੰਨ"* ਬਣਾ ਕੇ ਤੁਰੰਤ ਲਾਗੂ ਕਰੇ ਅਤੇ ਪਾਖੰਡੀ ਬਾਬਿਆਂ , ਅਖੌਤੀ ਸਿਆਣਿਆਂ, ਤਾਂਤਰਿਕਾਂ ਦੀ ਨਕੇਲ ਕਸੇ ਤਾਂ ਜੋ ਉਹ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਨਾ ਬਣਾ ਸਕਣ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਵਿਗਿਆਨਕ ਚੇਤਨਾ ਅਤੇ ਤਰਕਸ਼ੀਲਤਾ ਦੇ ਪ੍ਰਚਾਰ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।ਸੁਸਾਇਟੀ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਪਾਖੰਡ, ਟੂਣੇ-ਟੋਟਕਿਆਂ ਅਤੇ ਠੱਗ ਬਾਬਿਆਂ ਦੇ ਝਾਂਸੇ ਵਿੱਚ ਆ ਕੇ ਆਪਣੀ ਦਸਾਂ ਨਹੁੰਆਂ ਦੀ ਕਮਾਈ ਬੇਅਰਥ ਨਾ ਗੁਆਉਣ। ਆਗੂਆਂ ਕਿਹਾ ਕਿਸੇ ਵੀ ਸਮੱਸਿਆ ਦਾ ਹੱਲ ਮਿਹਨਤ, ਸਿੱਖਿਆ ਅਤੇ ਵਿਗਿਆਨ ਵਿੱਚ ਹੈ, ਨਾ ਕਿ ਪਾਖੰਡ ਵਿੱਚ।
ਉਨ੍ਹਾਂ ਮ੍ਰਿਤਕ ਗੋਬਿੰਦ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀ ਹੈ ਅਤੇ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਸਰਕਾਰ ਵੱਲੋਂ ਤੁਰੰਤ ਆਰਥਿਕ ਮਦਦ ਦਿੱਤੀ ਜਾਵੇ
 
ਮਾਸਟਰ ਪਰਮਵੇਦ 
ਤਰਕਸ਼ੀਲ਼ ਆਗੂ 
9417422349

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ