Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਚੰਡੀਗੜ੍ਹ ਵਿਚ ਭਲਕੇ ਗਰਜਣਗੇ ਡੀ.ਸੀ. ਦਫਤਰਾਂ ਦੇ ਕਾਮੇ ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ ਵੱਲੋਂ ਮਹਾਂਰੈਲੀ ਦਾ ਪੂਰਨ ਸਮਰਥਨ

August 06, 2026 05:24 PM
Rozana Sehaj times
ਮਾਲੇਰਕੋਟਲਾ  :  ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ, ਪੰਜਾਬ ਨੇ ਮੁਲਾਜ਼ਮ ਵਰਗ ਵੱਲੋਂ ਮਿਤੀ 7 ਅਗੱਸਤ, 2026 ਨੂੰ ਦਾਣਾ ਮੰਡੀ, ਸੈਕਟਰ 39, ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਮਹਾਂਰੈਲੀ ਅਤੇ ਰੋਸ ਮਾਰਚ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਹੈ।ਇਸ ਸਬੰਧੀ ਯੂਨੀਅਨ ਦੀ ਮਾਲੇਰਕੋਟਲਾ ਯੂਨਿਟ ਦੇ ਪ੍ਰਧਾਨ ਸ: ਸ਼ਰਨਵੀਰ ਸਿੰਘ ਅਤੇ ਸਕੱਤਰ, ਦਿਲਜਾਨ ਅਲੀ ਨੇ ਦੱਸਿਆ ਕਿ 7 ਅਗੱਸਤ ਦੀ ਇਸ ਰੈਲੀ ਵਿਚ ਡੀ.ਸੀ. ਦਫਤਰ, ਮਾਲੇਰਕੋਟਲਾ, ਐਸ.ਡੀ.ਐਮ. ਦਫਤਰ, ਤਹਿਸੀਲ ਦਫਤਰ ਦੇ ਵੱਡੀ ਗਿਣਤੀ ਵਿਚ ਕਰਮਚਾਰੀ ਭਾਗ ਲੈਣਗੇ। ਡੀ.ਏ. ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਦਾ ਜਿ਼ਕਰ ਕਰਦਿਆਂ ਸ੍ਰੀ ਸ਼ਰਨਵੀਰ ਸਿੰਘ ਅਤੇ ਸ੍ਰੀ ਦਿਲਜਾਨ ਅਲੀ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਬਾਕੀਆਂ ਨਾਲੋਂ ਵੱਧ ਦੱਸ ਕੇ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਵਾਲੀ ਸੀਲਬੰਦ ਰਿਪੋਰਟ ਨੂੰ ਹਾਲਾਂਕਿ ਮਾਨਯੋਗ ਹਾਈਕੋਰਟ ਵੱਲੋਂ ਖ਼ਾਰਜ ਕੀਤਾ ਜਾ ਚੁੱਕਾ ਹੈ ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਸ ਨੂੰ ਮੁੜ ਮੀਡੀਆ ਵਿਚ ਜਾਰੀ ਕਰਕੇ ਆਪਣੇ ਮੁਲਾਜ਼ਮ ਵਿਰੋਧੀ ਰਵੱਈਏ ਦਾ ਸਪੱਸ਼ਟ ਇਸ਼ਾਰਾ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਮੁਲਾਜ਼ਮ ਵਿਰੋਧੀ ਰਵੱਈਏ ਕਾਰਨ ਮੁਲਾਜ਼ਮ ਸੜਕਾਂ ਉਪਰ ਆਉਣ ਲਈ ਮਜਬੂਰ ਹਨ।ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ 18 ਪ੍ਰਤੀਸ਼ਤ ਬਕਾਇਆ ਡੀ.ਏ. ਤੁਰੰਤ ਜਾਰੀ ਕੀਤਾ ਜਾਵੇ। ਪੰਜਾਬ ਤਨਖ਼ਾਹ ਸਕੇਲ ਲਾਗੂ ਕੀਤਾ ਜਾਵੇ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਕੱਟੇ ਗਏ ਸਮੂਹ ਭੱਤਿਆਂ ਦੀ ਬਹਾਲੀ ਕੀਤੀ ਜਾਵੇ। ਯੂਨੀਅਨ ਆਗੂਆਂ ਨੇ ਸਾਂਝ ਤੌਰ ਤੇ ਦੱਸਿਆ ਕਿ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਉਲੀਕੀ ਗਈ ਇਸ ਮਹਾਂ ਰੈਲੀ ਵਿਚ 7 ਅਗੱਸਤ ਨੂੰ ਵੱਡੀ ਗਿਣਤੀ ਵਿਚ ਸੈਕਟਰ 39, ਚੰਡੀਗੜ੍ਹ ਵਿਖੇ ਪਹੁੰਚ ਕੇ ਆਵਾਜ਼ ਬੁਲੰਦ ਕੀਤੀ ਜਾਵੇ।
 
 
 
 
 

Have something to say? Post your comment