Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਕਿਸ਼ੋਰ ਸਿੱਖਿਆ ਮੁਕਾਬਲਿਆਂ ਵਿੱਚ ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਮਾਰੀਆਂ ਮੱਲਾਂ

August 06, 2026 05:49 PM
Rozana Sehaj times
ਕੋਟਕਪੂਰਾ : ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਅਧੀਨ ਕਰਵਾਏ ਗਏ ਬਲਾਕ ਪੱਧਰੀ ਕਿਸ਼ੋਰ ਸਿੱਖਿਆ ਮੁਕਾਬਲਿਆਂ ਵਿਚ ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਸਹੋਤਾ ਸਟੇਟ ਐਵਾਰਡੀ ਨੇ ਦੱਸਿਆ ਕਿ ਰੈੱਡ ਰਿਬਨ ਕੁਇਜ਼ ਮੁਕਾਬਲੇ ਵਿਚ ਇਸ ਸੰਸਥਾ ਦੀਆਂ ਵਿਦਿਆਰਥਣਾਂ ਅਸ਼ਮੀਤ ਅਤੇ ਮੰਨਤ ਨੇ ਪਹਿਲਾ ਸਥਾਨ ਹਾਸਲ ਕੀਤਾ। ਲੋਕ-ਨਾਚ ਮੁਕਾਬਲੇ ਵਿਚ ਹਰਿਆਣਵੀ ਨਾਚ ਪੇਸ਼ ਕਰਦਿਆਂ ਗੁਰਜੋਤ ਕੌਰ ਅਤੇ ਸਾਥਣਾਂ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਰੋਲ ਪਲੇਅ ਮੁਕਾਬਲੇ ਵਿਚ ਲਿਬਾਨੀਆ ਅਤੇ ਸਾਥਣਾਂ ਨੇ ਤੀਸਰਾ ਸਥਾਨ ਹਾਸਲ ਕੀਤਾ। ਇਹਨਾਂ ਮੁਕਾਬਲਿਆਂ ਦੀ ਤਿਆਰੀ ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਸ੍ਰੀਮਤੀ ਰਣਜੀਤਾ, ਸਿਲਕੀ ਅਰੋੜਾ, ਚੰਦਨ ਭਾਰਤੀ, ਸੰਦੀਪ ਕੌਰ, ਸਰਬਜੀਤ ਕੌਰ, ਅਰਸ਼ਦੀਪ ਮੋਗਲਾ ਨੇ ਕਰਵਾਈ। ਜੇਤੂ ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਪ੍ਰਿੰ. ਕੁਲਵਿੰਦਰ ਕੌਰ ਬਲਾਕ ਨੋਡਲ ਅਫਸਰ ਨੇ ਸਨਮਾਨਿਤ ਕੀਤਾ। ਪ੍ਰਿੰਸੀਪਲ ਸ੍ਰੀ ਸਹੋਤਾ ਨੇ ਮੁਕਾਬਲਿਆਂ ਲਈ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਜੇਤੂਆਂ ਟੀਮਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਵਿੰਦਰ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਅਮਰਜੀਤ ਕੌਰ, ਬੂਟਾ ਸਿੰਘ ਵਾਕਫ਼ ਸਵਰਨਜੀਤ ਸਿੰਘ, ਰਾਜਿੰਦਰ ਸਿੰਘ, ਹਰਸ਼ਮੀਨ ਸਿੰਘ ਆਦਿ ਮੌਜੂਦ ਸਨ।
 

Have something to say? Post your comment