Tuesday, September 22, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Malwa

ਤਾਜ ਪਬਲਿਕ ਸਕੂਲ ਵੱਲੋਂ ‘ਹੈਪੀਨੈੱਸ ਵੈੱਲਫੇਅਰ ਸੁਸਾਇਟੀ’ ਨੂੰ ਵੱਡਾ ਸਮਾਜਿਕ ਯੋਗਦਾਨ, ਲੋੜਵੰਦਾਂ ਲਈ ਵਧਾਇਆ ਮੱਦਦ ਦਾ ਹੱਥ

August 06, 2026 06:02 PM
Rozana Sehaj times
ਫਰੀਦਕੋਟ/ਸਾਦਿਕ  : ਤਾਜ ਪਬਲਿਕ ਸਕੂਲ, ਜੰਡ ਸਾਹਿਬ, ਫਰੀਦਕੋਟ ਵੱਲੋਂ ਆਪਣੀ ਸਮਾਜਿਕ ਜ਼ਿੰਮੇਵਾਰੀ ਅਤੇ ਮਾਨਵਤਾ ਦੀ ਸੇਵਾ ਨੂੰ ਮੁੱਖ ਰੱਖਦਿਆਂ ‘ਹੈਪੀਨੈੱਸ ਵੈੱਲਫੇਅਰ ਸੁਸਾਇਟੀ’ (ਕੈਂਸਰ ਐਨ.ਜੀ.ਓ) ਨੂੰ ਇੱਕ ਵਿਸ਼ੇਸ਼ ਅਤੇ ਵੱਡਾ ਯੋਗਦਾਨ ਦਿੱਤਾ ਗਿਆ। ਸਕੂਲ ਪ੍ਰਬੰਧਕ ਕਮੇਟੀ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਯਤਨਾਂ ਨਾਲ ਤਿਆਰ ਕੀਤੀ ਗਈ ਇਸ ਰਾਸ਼ੀ ਦੀ ਸਹਾਇਤਾ ਨਾਲ ਲੋੜਵੰਦ ਕੈਂਸਰ ਮਰੀਜ਼ਾਂ ਦੇ ਇਲਾਜ ਲਈ ਸੁਸਾਇਟੀ ਦੇ ਨੁਮਾਇੰਦਿਆਂ ਨੂੰ ਸੌਂਪਿਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਮਨੋਰਥ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ, ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਵਿੱਚ ਬਚਪਨ ਤੋਂ ਹੀ ਹਮਦਰਦੀ, ਨੈਤਿਕ ਕਦਰਾਂ-ਕੀਮਤਾਂ, ਸੇਵਾ ਭਾਵਨਾ ਅਤੇ ਸਮਾਜ ਭਲਾਈ ਦੇ ਗੁਣ ਪੈਦਾ ਕਰਨਾ ਸਾਡਾ ਮੁੱਖ ਮਨੋਰਥ ਹੈ। ਹੈਪੀਨੈੱਸ ਵੈੱਲਫੇਅਰ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਨੇਕ ਕਾਰਜਾਂ ਵਿੱਚ ਹਿੱਸਾ ਪਾ ਕੇ ਸਾਡੇ ਸਕੂਲ ਪਰਿਵਾਰ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਸਕੂਲ ਦੇ ਬੱਚਿਆਂ ਨੇ ਸਮਾਜ ਸੇਵਾ ਦੀ ਮਹੱਤਤਾ ਨੂੰ ਸਮਝਦਿਆਂ ਇਸ ਯੋਗਦਾਨ ਵਿੱਚ ਬੜੇ ਹੀ ਉਤਸ਼ਾਹ ਨਾਲ ਆਪਣੇ ਵੱਲੋਂ ਵੱਧ ਤੋਂ ਵੱਧ ਰਾਸ਼ੀ ਦੇਣ ਦੀ ਕੋਸ਼ਿਸ਼ ਕੀਤੀ। ਸਕੂਲ ਅਤੇ ਸੁਸਾਇਟੀ ਦੀ ਇਸ ਸਾਂਝੀ ਕੋਸ਼ਿਸ਼ ਨੇ ਸਮਾਜ ਦੇ ਹੋਰ ਅਦਾਰਿਆਂ ਲਈ ਵੀ ਇੱਕ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ। ਸੁਸਾਇਟੀ ਵੱਲੋਂ ਧੰਨਵਾਦ: ਹੈਪੀਨੈੱਸ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਨੇ ਸਕੂਲ ਮੈਨੇਜਮੈਂਟ ਅਤੇ ਬੱਚਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮਦਦ ਲੋੜਵੰਦਾਂ ਤੱਕ ਰਾਹਤ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਅੰਤ ਵਿੱਚ ਸੁਸਾਇਟੀ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਨੂੰ ਇਸ ਸ਼ਲਾਘਾਯੋਗ ਕਦਮ ਲਈ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿੱਚ ਸੁਸਾਇਟੀ ਵੱਲੋਂ ਸਕੂਲ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਟਰਾਫੀ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਸਕੂਲ ਦੇ ਚੇਅਰਮੈਨ ਸ. ਹਰਪ੍ਰੀਤ ਸਿੰਘ ਸੰਧੂ, ਸ. ਜਗਮੀਤ ਸਿੰਘ ਸੰਧੂ, ਚੇਅਰਪਰਸਨ ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਪ੍ਰੀਤ ਕੌਰ ਸੰਧੂ, ਹੈਪੀਨੈੱਸ ਵੈੱਲਫੇਅਰ ਸੁਸਾਇਟੀ ਦੇ ਸਕੱਤਰ ਸ੍ਰੀ ਰਾਹੁਲ ਗੋਸਵਾਮੀ ਅਤੇ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
 


Have something to say? Post your comment

 

More in Malwa

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ