Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੇ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਟਿਕਟ ’ਤੇ ਲਗਾਈ ‘ਮੋਹਰ’

August 06, 2026 06:50 PM
Amjad Hussain Khan
ਮੋਗਾ : ਪੰਜਾਬ ਕਾਂਗਰਸ ਵੱਲੋਂ ਸੂਬੇ ਭਰ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਹਰ ਬੂਥ ਕਾਂਗਰਸ ਮਜ਼ਬੂਤ’ ਅਭਿਆਨ ਤਹਿਤ ਬੀਤੇ ਦਿਨ ਮੋਗਾ ਵਿਖੇ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਸਬੰਧੀ ਕੋਈ ਅਧਿਕਾਰਕਤ ਐਲਾਨ ਨਹੀਂ ਕੀਤਾ ਗਿਆ, ਪਰ ਮਾਲਵਿਕਾ ਸੂਦ ਦੇ ਸਮਰਥਕਾਂ ਦਾ ਮੰਨਣਾ ਹੈ ਕਿ ਸੀਨੀਅਰ ਲੀਡਰਸ਼ਿਪ ਵੱਲੋਂ ਮਿਲੇ ਸੰਕੇਤ ਉਨ੍ਹਾਂ ਦੀ ਦਾਅਵੇਦਾਰੀ ਨੂੰ ਹੋਰ ਮਜ਼ਬੂਤ ਕਰਦੇ ਹਨ। ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਮਾਲਵਿਕਾ ਸੂਦ ਪਿਛਲੇ ਕਾਫ਼ੀ ਸਮੇਂ ਤੋਂ ਵਿਧਾਨ ਸਭਾ ਹਲਕਾ ਮੋਗਾ ਵਿਚ ਲਗਾਤਾਰ ਸਰਗਰਮ ਹਨ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੋਣ ਦੇ ਨਾਲ-ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ। ਫਿਲਹਾਲ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਨੇ ਮੋਗਾ ਵਿਚ ਕਾਂਗਰਸ ਵਰਕਰਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ ਅਤੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਗਤੀ ਮਿਲੀ ਹੈ। ਵਰਕਰਾਂ ਦਾ ਕਹਿਣਾ ਹੈ ਕਿ ਉਹ ਬੂਥ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਵੱਡੀ ਸਫਲਤਾ ਮਿਲ ਸਕੇ।

Have something to say? Post your comment