ਪਟਿਆਲਾ : ਪੰਜਾਬ ਸਰਕਾਰ ਦੀਆ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਪਟਿਆਲਾ ਡਾ ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਸਹੂਲਤਾਂ ਵਿਚ ਵਾਧਾ ਕਰਨਾ ਅਤੇ ਖਾਣ ਪੀਣ ਵਾਲੇ ਮਿਲਾਵਟੀ ਪਦਾਰਥਾ ਨੂੰ ਖਤਮ ਕਰਨ ਲਈ ਚਲਾਈ ਮੁਹਿੰਮ ਦੌਰਾਨ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਭੋਜਨ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖਾਣ-ਪੀਣ ਨਾਲ ਸਬੰਧਤ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾਕਟਰ ਗੁਰਪ੍ਰੀਤ ਕੌਰ ਜਿਲਾ ਸਿਹਤ ਅਫਸਰ ਪਟਿਆਲਾ ਨੇ ਦਸਿਆ ਕਿ ਜਾਂਚ ਦੌਰਾਨ ਟੀਮ ਵੱਲੋਂ ਦੂਸਰੇ ਰਾਜਾ ਤੋ ਆ ਰਿਹਾ ਖਾਣ ਪੀਣ ਵਾਲੇ ਸਮਾਂਨ ਦੀ ਜਾਚ ਕੀਤੀ ਗਈ ਜਿਸ ਵਿੱਚ ਕੁੱਲ 5 ਖਾਣ-ਪੀਣ ਦੀਆਂ ਵਸਤੂਆਂ ਦੇ ਨਮੂਨੇ ਲਏ ਗਏ, ਜਿਨ੍ਹਾਂ ਵਿੱਚ ਦੇਸੀ ਘਿਓ ਦੇ 2 ਨਮੂਨੇ, ਤਿਆਰ ਚਿੱਲੀ ਪਨੀਰ ਦਾ 1 ਨਮੂਨਾ, ਚਟਨੀ ਦਾ 1 ਨਮੂਨਾ ਅਤੇ ਅੰਡੇ ਦਾ 1 ਨਮੂਨਾ ਸ਼ਾਮਲ ਹੈ। ਇਹ ਸਾਰੇ ਨਮੂਨੇ ਜਾਂਚ ਲਈ ਪ੍ਰਯੋਗਸ਼ਾਲਾ ਭੇਜੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਦੇ ਮਾਪਦੰਡਾਂ 'ਤੇ ਖਰੇ ਉਤਰਦੇ ਹਨ ਜਾਂ ਨਹੀਂ। ਇਸ ਤੋਂ ਇਲਾਵਾ, 87 ਕਿਲੋਗ੍ਰਾਮ ਪੈਕਡ ਦੇਸੀ ਘਿਓ ਨੂੰ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਸੰਭਾਵਿਤ ਉਲੰਘਣਾ ਦੇ ਸ਼ੱਕ ਦੇ ਆਧਾਰ 'ਤੇ ਜ਼ਬਤ ਕੀਤਾ ਗਿਆ ਹੈ। ਫੂਡ ਸੇਫਟੀ ਟੀਮ ਨੇ ਸਾਰੇ ਖਾਣ-ਪੀਣ ਦੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਖੁਰਾਕ ਸੁਰੱਖਿਆ ਅਤੇ ਸਫ਼ਾਈ ਸਬੰਧੀ ਸਾਰੇ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਗੁਣਵੱਤਾ ਭੋਜਨ ਉਪਲਬਧ ਕਰਵਾਉਣ ਲਈ ਭਵਿੱਖ ਵਿੱਚ ਵੀ ਅਜਿਹੀਆਂ ਜਾਂਚ ਅਤੇ ਲਾਗੂਕਰਨ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ।